ਗੁਰਦਾਸਪੁਰ, ਬਟਾਲਾ (ਰੰਜਨਦੀਪ ਸੰਧੂ):- ਆਯੁਸ਼ਮਾਨ ਭਾਰਤ ਸਰਬੱਤ ਸਿਹਤ ਬੀਮਾ ਯੋਜਨਾ ਯੋਜਨਾ ਮਰੀਜ਼ਾਂ ਲਈ ਵਰਦਾਨ ਸਿੱਧ ਹੋ ਰਹੀ ਹੈ। ਇਸ ਯੋਜਨਾ ਦੇ ਤਹਿਤ ਹੁਣ ਤੱਕ 11989 ਮਰੀਜ਼ਾਂ ਦਾ 10 ਹਸਪਤਾਲਾਂ ਵਿੱਚ ਮੁਫਤ ਇਲਾਜ ਕੀਤਾ ਜਾ ਚੁੱਕਾ ਹੈ। ਹਾਲਾਂਕਿ ਜ਼ਿਲ੍ਹੇ ਦੇ 2.75 ਲੱਖ ਲਾਭਪਾਤਰੀ ਹਨ। ਇਸ ਯੋਜਨਾ ਤਹਿਤ ਸਰਕਾਰ ਨੇ ਜ਼ਿਲ੍ਹੇ ਵਿੱਚ 31 ਹਸਪਤਾਲ ਸਥਾਪਤ ਕੀਤੇ ਹਨ, ਜਿਨ੍ਹਾਂ ਵਿੱਚੋਂ 10 ਸਰਕਾਰੀ ਅਤੇ 21 ਨਿੱਜੀ ਹਸਪਤਾਲ ਸ਼ਾਮਲ ਹਨ। ਇਸ ਦੇ ਨਾਲ ਹੀ ਜ਼ਿਲ੍ਹੇ ਦੇ 40 ਸੇਵਾ ਕੇਂਦਰਾਂ ਸਮੇਤ 10 ਮਾਰਕੀਟ ਕਮੇਟੀਆਂ ਵਿਚ ਕਾਰਡ ਬਣਾਉਣ ਦੀ ਸੇਵਾ ਸ਼ੁਰੂ ਕੀਤੀ ਗਈ ਹੈ।

