ਵਿਧਾਇਕ ਫਤਿਹਜੰਗ ਸਿੰਘ ਬਾਜਵਾ ਨੇ ਦੱਸਿਆ ਪੰਜਾਬ ਸਰਕਾਰ ਨੇ ਐਲਈਡੀ ਸਕ੍ਰੀਨਾਂ ਦੀ ਖਰੀਦ ਲਈ 6 ਕਰੋੜ 79 ਲੱਖ 80 ਹਜ਼ਾਰ ਰੁਪਏ ਜਾਰੀ ਕਿਤੇ
ਕਾਦੀਆਂ ,ਬਟਾਲਾ (ਰੰਜਨਦੀਪ ਸੰਧੂ):-ਕਾਦੀਆਂ ਹਲਕੇ ਦੇ ਵਿਧਾਇਕ ਫਤਿਹਜੰਗ ਸਿੰਘ ਬਾਜਵਾ ਨੇ ਦੱਸਿਆ ਕਿ ਇਸ ਮੁਹਿੰਮ ਤਹਿਤ ਪੰਜਾਬ ਸਰਕਾਰ ਨੇ ਹੁਣ ਕਲਾਸਰੂਮਾਂ ਲਈ 6,180 ਸਰਕਾਰੀ ਸਕੂਲਾਂ ਨੂੰ ਐਲਈਡੀ ਮੁਹੱਈਆ ਕਰਵਾਈਆਂ ਹਨ। ਸਕ੍ਰੀਨਾਂ ਦੀ ਖਰੀਦ ਲਈ 6 ਕਰੋੜ 79 ਲੱਖ 80 ਹਜ਼ਾਰ ਰੁਪਏ ਦੀ ਗਰਾਂਟ ਜਾਰੀ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਵਿੱਚ ਸਰਕਾਰੀ ਮਿਡਲ, ਅੱਪਰ ਅਤੇ ਸੀਨੀਅਰ ਸੈਕੰਡਰੀ ਪੱਧਰ ਦੇ ਸਕੂਲ ਸ਼ਾਮਲ ਹਨ ਅਤੇ ਸਕ੍ਰੀਨ ਖਰੀਦਣ ਲਈ ਜ਼ਿਲ੍ਹਾ ਸਿੱਖਿਆ ਅਧਿਕਾਰੀਆਂ ਨੂੰ ਫੰਡ ਜਾਰੀ ਕਰਨ ਕਰ ਦਿੱਤੇ ਹਨ। ਪੰਜਾਬ ਸਰਕਾਰ ਰਾਜ ਦੇ ਸਰਕਾਰੀ ਸਕੂਲਾਂ ਨੂੰ ਸਮਾਰਟ ਸਕੂਲ ਵਿੱਚ ਤਬਦੀਲ ਕਰ ਰਹੀ ਹੈ। ਇਸ ਦੇ ਤਹਿਤ ਆਮ ਕਮਰਿਆਂ ਨੂੰ ਸਮਾਰਟ ਕਲਾਸਰੂਮਾਂ ਵਿੱਚ ਤਬਦੀਲ ਕਰ ਦਿੱਤਾ ਗਿਆ ਹੈ।

