ਪ੍ਰਿੰਸੀਪਲ ਤੇ ਹੋਏ ਹਮਲੇ ਖਿਲਾਫ ਰੋਸ ਪ੍ਰਦਰਸ਼ਨ ਕੀਤਾ

 

ਬਟਾਲਾ(ਰੰਜਨਦੀਪ ਸੰਧੂ):-(ਪਿੰਡ ਮਸਨੀਆ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਪ੍ਰਿੰਸੀਪਲ ਰਾਕੇਸ਼ ਸ਼ਰਮਾ ’ਤੇ ਹੋਏ ਹਮਲੇ ਦੇ ਵਿਰੋਧ ਵਿੱਚ ਅਧਿਆਪਕਾਂ ਅਤੇ ਪ੍ਰਿੰਸੀਪਲ ਐਸੋਸੀਏਸ਼ਨਾਂ ਦੇ ਸਮੂਹਾਂ ਨੇ ਵੀਰਵਾਰ ਨੂੰ ਮਸਾਨੀਆ ਦੇ ਸਕੂਲ ਵਿੱਚ ਇੱਕ ਮੁਜ਼ਾਹਰਾ ਕੀਤਾ। ਇਸ ਤੋਂ ਬਾਅਦ ਸਾਰੇ ਕਰਮਚਾਰੀਆਂ ਨੇ ਐਸਐਸਪੀ ਨੂੰ ਮੰਗ ਪੱਤਰ ਸੌਂਪਿਆ। ਐਸਐਸਪੀ ਨੂੰ ਇਸ ਨੂੰ ਗੰਭੀਰਤਾ ਨਾਲ ਵਿਚਾਰਦੇ ਹੋਏ ਗੰਭੀਰ ਕਾਰਵਾਈ ਕਰਨ ਦੀ ਅਪੀਲ ਕੀਤੀ ਗਈ ਹੈ।ਇਥੇ ਪ੍ਰਿੰਸੀਪਲ ਰਾਕੇਸ਼ ਸ਼ਰਮਾ ਨੇ ਸਕੂਲ ਦੇ ਗੇਟ ਦੇ ਬਾਹਰ ਖੜ੍ਹੇ ਸ਼ਰਾਰਤੀ ਅਨਸਰਾਂ ਨੂੰ ਕਾਬੂ ਕਰਨ ਲਈ ਪਿੰਡ ਦੇ ਸਰਪੰਚ ਨੂੰ ਸ਼ਿਕਾਇਤ ਕੀਤੀ। ਇਸ ‘ਤੇ ਉਕਤ ਸ਼ਰਾਰਤੀ ਅਨਸਰ ਸਕੂਲ ਦੇ ਅਹਾਤੇ ਵਿਚ ਪ੍ਰਿੰਸੀਪਲ ਦਫ਼ਤਰ ਵਿਚ ਦਾਖਲ ਹੋਏ ਅਤੇ ਰਿਵਾਲਵਰ ਦੀ ਬੱਟ ਨਾਲ ਪਿ੍ੰਸੀਪਲ ਰਾਕੇਸ਼ ਸ਼ਰਮਾ ਦੇ ਸਿਰ ਤੇ ਵਾਰ ਕਰਕੇ ਉਸ ਨੂੰ ਜ਼ਖਮੀ ਕਰ ਦਿੱਤਾ।

Leave a Reply

Your email address will not be published. Required fields are marked *