ਵਿਧਾਨ ਸਭਾ ਹਲਕਾ ਕਾਦੀਆਂ ਦੇ ਵਿਧਾਇਕ ਸ. ਫ਼ਤਹਿਜੰਗ ਸਿੰਘ ਬਾਜਵਾ ਵੱਲੋਂ ਹਲਕੇ ਦੀਆਂ ਵੱਖ-ਵੱਖ ਸੰਪਰਕ ਸੜਕਾਂ ਦੀ ਮੁਰੰਮਤ ਕਰਨ ਦੇ ਕੰਮ ਦੀ ਅਰੰਭਤਾ ਕੀਤੀ

 

ਵਿਧਾਇਕ ਸ. ਬਾਜਵਾ ਨੇ ਹਲਕੇ ਦੀਆਂ ਵੱਖ-ਵੱਖ ਸੰਪਰਕ ਸੜਕਾਂ ਦੀ ਮੁਰੰਮਤ ਦੇ ਨੀਂਹ ਪੱਥਰ ਰੱਖੇ

ਬਟਾਲ, 5 ਮਾਰਚ ( ਅਮਰੀਕ ਮਠਾਰੂ) – ਵਿਧਾਨ ਸਭਾ ਹਲਕਾ ਕਾਦੀਆਂ ਦੇ ਵਿਧਾਇਕ ਸ. ਫ਼ਤਹਿਜੰਗ ਸਿੰਘ ਬਾਜਵਾ ਵੱਲੋਂ ਹਲਕੇ ਦੀਆਂ ਵੱਖ-ਵੱਖ ਸੰਪਰਕ ਸੜਕਾਂ ਦੀ ਮੁਰੰਮਤ ਕਰਨ ਦੇ ਕੰਮ ਦੀ ਅਰੰਭਤਾ ਕੀਤੀ ਗਈ। ਸ. ਬਾਜਵਾ ਨੇ ਬਟਾਲਾ ਕਾਦੀਆਂ ਰੋਡ ਤੋਂ ਕਾਹਲਵਾਂ, ਮੋਕਲ ਰੋਡ ਤੱਕ ਸੜਕ ਦੀ ਮੁਰੰਮਤ ਦਾ ਨੀਂਹ ਪੱਥਰ ਰੱਖਿਆ। ਇਸ ਸੜਕ ਦੀ ਲੰਬਾਈ 6.60 ਕਿਲੋਮੀਟਰ ਹੈ ਅਤੇ ਇਸ ਉੱਪਰ ਕੁੱਲ ਲਾਗਤ 155 ਲੱਖ ਰੁਪਏ ਆਵੇਗੀ। ਇਸ ਤੋਂ ਇਲਾਵਾ ਕਾਦੀਆਂ ਹਰਚੋਵਾਲ ਰੋਡ ਤੋਂ ਬਸਰਾਵਾਂ ਤੱਕ 28 ਲੱਖ ਰੁਪਏ ਦੀ ਲਾਗਤ ਨਾਲ 1.20 ਕਿਲੋਮੀਟਰ ਲੰਬੀ ਸੜਕ ਬਣਾਉਣ ਦੀ ਸ਼ੁਰੂਆਤ ਵੀ ਕੀਤੀ ਗਈ।

ਹਲਕੇ ਦੀਆਂ ਸੜਕਾਂ ਦੀ ਮੁਰੰਮਤ ਕਾਰਜਾਂ ਦੀ ਅਰੰਭਤਾ ਕਰਦਿਆਂ ਵਿਧਾਇਕ ਸ. ਫ਼ਤਹਿਜੰਗ ਸਿੰਘ ਬਾਜਵਾ

ਨੇ ਕਿਹਾ ਕਿ ਇਸ ਸਾਲ ਹਲਕੇ ਦੀਆਂ ਸਾਰੀਆਂ ਸੜਕਾਂ ਦੀ ਮੁਰੰਮਤ ਕਰਵਾਈ ਜਾਵੇਗੀ ਤਾਂ ਜੋ ਰਾਹਗੀਰਾਂ ਨੂੰ ਸਹੂਲਤ ਮਿਲ ਸਕੇ। ਉਨ੍ਹਾਂ ਕਿਹਾ ਕਿ ਪਿਛਲੇ 4 ਸਾਲਾਂ ਵਿੱਚ ਰਾਜ ਸਰਕਾਰ ਨੇ ਵੱਖ-ਵੱਖ ਖੇਤਰਾਂ ਵਿੱਚ ਤਰੱਕੀ ਦੀਆਂ ਨਵੀਆਂ ਪੁਲਾਂਘਾਂ ਪੁੱਟੀਆਂ ਹਨ ਅਤੇ ਕੋਰੋਨਾ ਕਾਲ ਦੇ ਬਾਵਜੂਦ ਵੀ ਸੂਬੇ ਦੀ ਤਰੱਕੀ ਰੁਕਣ ਨਹੀਂ ਦਿੱਤੀ। ਉਨ੍ਹਾਂ ਕਿਹਾ ਕਿ ਸ਼ਹਿਰਾਂ ਅਤੇ ਪਿੰਡਾਂ ਵਿੱਚ ਵਿਕਾਸ ਕਾਰਜ ਚੱਲ ਰਹੇ ਹਨ। ਉਨ੍ਹਾਂ ਕਿਹਾ ਕਿ ਕਾਦੀਆਂ ਹਲਕੇ ਦਾ ਵਿਕਾਸ ਉਨ੍ਹਾਂ ਦੀ ਸਭ ਤੋਂ ਪਹਿਲੀ ਤਰਜੀਹ ਹੈ ਅਤੇ ਜਿਹੜੇ ਵੀ ਵਿਕਾਸ ਕਾਰਜ ਅਜੇ ਬਕਾਇਆ ਹਨ ਉਨ੍ਹਾਂ ਨੂੰ ਜਲਦ ਪੂਰਾ ਕੀਤਾ ਜਾਵੇਗਾ।

ਸ. ਫ਼ਤਹਿਜੰਗ ਸਿੰਘ ਬਾਜਵਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਾਲ 2021 ਨੂੰ ਵਿਕਾਸ ਵਰ੍ਹੇ ਵਜੋਂ ਮਨਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਨੌਜਵਾਨਾਂ ਨੂੰ ਰੁਜ਼ਗਾਰ ਦੇਣ ਲਈ ਵੱਖ-ਵੱਖ ਉਪਰਾਲੇ ਕੀਤੇ ਗਏ ਹਨ ਅਤੇ ਬਹੁਤ ਜਲਦੀ ਵੱਖ-ਵੱਖ ਸਰਕਾਰੀ ਵਿਭਾਗਾਂ ਵਿਚ ਨਵੀ ਭਰਤੀ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸਿਹਤ ਤੇ ਸਿੱਖਿਆ ਦੇ ਖੇਤਰ ਵਿੱਚ ਵੀ ਰਾਜ ਸਰਕਾਰ ਵੱਲੋਂ ਵਿਸ਼ੇਸ਼ ਪ੍ਰਾਪਤੀਆਂ ਹਾਸਲ ਕੀਤੀਆਂ ਗਈਆਂ ਹਨ।

Leave a Reply

Your email address will not be published. Required fields are marked *