ਕਾਦੀਆਂ ਦੇ ਵਿਧਾਇਕ ਫਤਿਹਜੰਗ ਸਿੰਘ ਬਾਜਵਾ ਨੇ ਵੱਖ ਵੱਖ ਲਿੰਕ ਸੜਕਾਂ ਦੀ ਮੁਰੰਮਤ ਦੇ ਕੰਮ ਦਾ ਉਦਘਾਟਨ ਕੀਤਾ।

 

ਕਾਦੀਆਂ (ਰੰਜਨਦੀਪ ਸੰਧੂ):- ਵਿਧਾਨ ਸਭਾ ਹਲਕਾ ਹਲਕਾ ਕਾਦੀਆਂ ਦੇ ਵਿਧਾਇਕ ਫਤਿਹਜੰਗ ਸਿੰਘ ਬਾਜਵਾ ਨੇ ਵੱਖ ਵੱਖ ਲਿੰਕ ਸੜਕਾਂ ਦੀ ਮੁਰੰਮਤ ਦੇ ਕੰਮ ਦਾ ਉਦਘਾਟਨ ਕੀਤਾ। ਮੰਤਰੀ ਬਾਜਵਾ ਨੇ ਬਟਾਲਾ ਕਾਦੀਆਂ ਰੋਡ ਤੋਂ ਕਾਹਲਵਾਂ, ਮੋਕਲ ਰੋਡ ਤੱਕ ਸੜਕ ਦੀ ਮੁਰੰਮਤ ਦਾ ਨੀਂਹ ਪੱਥਰ ਰੱਖਿਆ। ਇਸ ਸੜਕ ਦੀ ਲੰਬਾਈ 6.50 ਕਿਲੋਮੀਟਰ ਹੈ ਅਤੇ ਇਸ ਦੀ ਕੁਲ ਲਾਗਤ 155 ਲੱਖ ਰੁਪਏ ਹੋਵੇਗੀ। ਇਸ ਤੋਂ ਇਲਾਵਾ ਕਾਦੀਆਂ ਹਰਚੋਵਾਲ ਰੋਡ ਤੋਂ ਬਸਰਾਵਾਂ ਤੱਕ 1.20 ਕਿਲੋਮੀਟਰ ਲੰਬੀ ਸੜਕ ਦਾ ਨਿਰਮਾਣ ਵੀ 28 ਲੱਖ ਰੁਪਏ ਦੀ ਲਾਗਤ ਨਾਲ ਸ਼ੁਰੂ ਕੀਤਾ ਗਿਆ ਸੀ।ਸੜਕ ਦੀ ਮੁਰੰਮਤ ਦੇ ਕੰਮਾਂ ਦਾ ਉਦਘਾਟਨ ਕਰਦਿਆਂ ਵਿਧਾਇਕ ਬਾਜਵਾ ਨੇ ਕਿਹਾ ਕਿ ਰਾਹਗੀਰਾਂ ਦੀ ਸਹੂਲਤ ਲਈ ਇਸ ਸਾਲ ਹਲਕੇ ਦੀਆਂ ਸਾਰੀਆਂ ਸੜਕਾਂ ਦੀ ਮੁਰੰਮਤ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਪਿਛਲੇ ਚਾਰ ਸਾਲਾਂ ਵਿੱਚ ਰਾਜ ਸਰਕਾਰ ਨੇ ਵੱਖ ਵੱਖ ਖੇਤਰਾਂ ਵਿੱਚ ਨਵੀਂ ਤਰੱਕੀ ਕੀਤੀ ਹੈ ਅਤੇ ਕੋਰੋਨਾ ਕਾਲ ਦੇ ਬਾਵਜੂਦ ਰਾਜ ਦੀ ਤਰੱਕੀ ਰੁਕੀ ਨਹੀਂ। ਉਨ੍ਹਾਂ ਕਿਹਾ ਕਿ ਸ਼ਹਿਰਾਂ ਅਤੇ ਪਿੰਡਾਂ ਵਿੱਚ ਵਿਕਾਸ ਕਾਰਜ ਚੱਲ ਰਹੇ ਹਨ। ਕਾਦੀਆਂ ਹਲਕੇ ਦਾ ਵਿਕਾਸ  ਓਹਨਾਂ  ਦੀ ਪਹਿਲ ਹੈ ਅਤੇ ਸਾਰੇ ਬਕਾਇਆ ਵਿਕਾਸ ਕਾਰਜ ਜਲਦੀ ਪੂਰੇ ਕੀਤੇ ਜਾਣਗੇ।

Leave a Reply

Your email address will not be published. Required fields are marked *