ਕੋਰੋਨਾ ਤੋਂ ਬਚਣ ਲਈ ਸਾਵਧਾਨੀਆਂ ਦੀ ਪਾਲਣਾ ਬੇਹੱਦ ਜਰੂਰੀ,ਕੋਰੋਨਾ ਦੇ ਵੱਧ ਰਹੇ ਕੇਸਾਂ ਨੂੰ ਗੰਭੀਰਤਾ ਨਾਲ ਲੈਣ ਸਮੂਹ ਜ਼ਿਲ੍ਹਾ ਵਾਸੀ, ਮਾਸਕ ਲਗਾ ਕੇ ਹੀ ਬਾਹਰ ਜਾਇਆ ਜਾਵੇ – ਡੀ.ਸੀ.

 

ਕੋਰੋਨਾ ਦੇ ਵੱਧ ਰਹੇ ਕੇਸਾਂ ਨੂੰ ਗੰਭੀਰਤਾ ਨਾਲ ਲੈਣ ਸਮੂਹ ਜ਼ਿਲ੍ਹਾ ਵਾਸੀ, ਮਾਸਕ ਲਗਾ ਕੇ ਹੀ ਬਾਹਰ ਜਾਇਆ ਜਾਵੇ – ਡੀ.ਸੀ.

ਕੋਰੋਨਾ ਤੋਂ ਬਚਣ ਲਈ ਸਾਵਧਾਨੀਆਂ ਦੀ ਪਾਲਣਾ ਬੇਹੱਦ ਜਰੂਰੀ

ਬਟਾਲਾ, 9ਮਾਰਚ ( ਅਮਰੀਕ ਮਠਾਰੂ) – ਡਿਪਟੀ ਕਮਿਸ਼ਨਰ ਗੁਰਦਾਸਪੁਰ ਜਨਾਬ ਮੁਹੰਮਦ ਇਸ਼ਫ਼ਾਕ ਨੇ ਜ਼ਿਲ੍ਹੇ ਦੇ ਸਮੂਹ ਲੋਕਾਂ ਨੂੰ ਅਗਾਹ ਕੀਤਾ ਹੈ ਕਿ ਕੋਰੋਨਾ ਦੇ ਕੇਸਾਂ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ ਅਤੇ ਇਸ ਤੋਂ ਬਚਣ ਲਈ ਹਰ ਵਿਅਕਤੀ ਸਾਵਧਾਨੀਆਂ ਦੀ ਪਾਲਣਾ ਕਰੇ। ਉਨ੍ਹਾਂ ਕਿਹਾ ਕਿ ਸਿਹਤ ਮਾਹਿਰਾਂ ਨੇ ਚਿਤਾਵਨੀ ਦਿੱਤੀ ਹੈ ਕਿ ਕੋਰੋਨਾ ਵਾਇਰਸ ਦੀ ਇਹ ਦੂਸਰੀ ਲਹਿਰ ਪਹਿਲਾਂ ਨਾਲੋਂ ਵੀ ਘਾਤਕ ਹੈ ਅਤੇ ਇਸ ਨਾਲ ਬਹੁਤ ਸਾਰੀਆਂ ਮੌਤਾਂ ਹੋ ਰਹੀਆਂ ਹਨ। ਉਨ੍ਹਾਂ ਕਿਹਾ ਕਿ ਦੇਖਣ ਵਿੱਚ ਆਇਆ ਹੈ ਕਿ ਕੋਰੋਨਾ ਤੋਂ ਪੀੜ੍ਹਤ ਮਰੀਜ਼ ਬੜੀ ਜਲਦੀ ਆਪਣੀ ਜਾਨ ਗੁਵਾ ਰਹੇ ਹਨ ਜੋ ਕਿ ਚਿੰਤਾਜਨਕ ਹੈ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਕੋਵਿਡ-19 ਦੀ ਬਿਮਾਰੀ ਨੂੰ ਗੰਭੀਰਤਾ ਨਾਲ ਲੈਣਾ ਚਾਹੀਦਾ ਹੈ ਅਤੇ ਇਸ ਤੋਂ ਬਚਣ ਲਈ ਜੋ ਵੀ ਸਾਵਧਾਨੀਆਂ ਹਨ ਉਨ੍ਹਾਂ ਦੀ ਪਾਲਣਾ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਘਰ ਤੋਂ ਬਾਹਰ ਜਾਣ ਸਮੇਂ ਮਾਸਕ ਜਰੂਰ ਲਗਾਇਆ ਜਾਵੇ ਅਤੇ ਸੋਸਲ ਡਿਸਟੈਂਸਿੰਗ ਦੀ ਪਾਲਣਾ ਕਰਨ ਦੇ ਨਾਲ-ਨਾਲ ਵਾਰ-ਵਾਰ ਹੱਥਾਂ ਨੂੰ ਸਾਬਣ ਨਾਲ ਧੋਇਆ ਜਾਵੇ। ਉਨ੍ਹਾਂ ਕਿਹਾ ਕਿ ਇਨ੍ਹਾਂ ਸਾਵਧਾਨੀਆਂ ਦੀ ਪਾਲਣਾ ਕਰਕੇ ਕੋਰੋਨਾ ਤੋਂ ਬਚਿਆ ਜਾ ਸਕਦਾ ਹੈ।

ਡਿਪਟੀ ਕਮਿਸ਼ਨਰ ਨੇ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਹੈ ਕਿ ਕੋਰੋਨਾ ਦੀ ਟੈਸਟਿੰਗ ਵਿੱਚ ਤੇਜ਼ੀ ਲਿਆਂਦੀ ਜਾਵੇ ਤਾਂ ਜੋ ਮਰੀਜ਼ਾਂ ਦਾ ਜਲਦੀ ਪਤਾ ਲਗਾ ਕੇ ਇਸਦੇ ਪਸਾਰ ਨੂੰ ਰੋਕਿਆ ਜਾ ਸਕੇ। ਉਨ੍ਹਾਂ ਹਰ ਵਿਭਾਗ ਦੇ ਮੁੱਖੀ ਨੂੰ ਵੀ ਹਦਾਇਤਾਂ ਦਿੱਤੀਆਂ ਹਨ ਕਿ ਉਹ ਆਪਣੇ ਵਿਭਾਗ ਵਿੱਚ ਕੋਵਿਡ-19 ਪ੍ਰੋਟੋਕਾਲ ਦੀ ਪਾਲਣਾ ਨੂੰ ਯਕੀਨੀ ਬਣਾਉਣ। ਉਨ੍ਹਾਂ ਕਿਹਾ ਕਿ ਇਸ ਸੰਕਟ ਦੇ ਸਮੇਂ ਕੋਈ ਢਿੱਲ-ਮੱਠ ਬਰਦਾਸ਼ਤ ਨਹੀਂ ਕੀਤੀ ਜਾ ਸਕਦੀ।

Leave a Reply

Your email address will not be published. Required fields are marked *