ਬਟਾਲਾ ਪੁਲਿਸ ਨੂੰ ਮਿਲੀ ਵੱਡੀ ਕਾਮਯਾਬੀ ਵਾਹਨ ਚੋਰੀ ਕਰਨ ਵਾਲੇ ਗਿਰੋਹ ਦੇ 02 ਮੈਬਰਾ ਨੂੰ ਕਾਬੂ ਕਰਕੇ ਉਨ੍ਹਾਂ ਪਾਸੋਂ ਚੋਰੀਸ਼ੁਦਾ 14 ਮੋਟਰਸਾਈਕਲ ਅਤੇ 01 ਮੋਪਿਡ ਬ੍ਰਾਮਦ ਕੀਤੀ।

ਬਟਾਲਾ ਪੁਲਿਸ ਨੂੰ ਮਿਲੀ ਵੱਡੀ ਕਾਮਯਾਬੀ ਵਾਹਨ ਚੋਰੀ ਕਰਨ ਵਾਲੇ ਗਿਰੋਹ ਦੇ 02 ਮੈਬਰਾ ਨੂੰ ਕਾਬੂ ਕਰਕੇ ਉਨ੍ਹਾਂ ਪਾਸੋਂ ਚੋਰੀਸ਼ੁਦਾ 14 ਮੋਟਰਸਾਈਕਲ ਅਤੇ 01 ਮੋਪਿਡ ਬ੍ਰਾਮਦ ਕੀਤੀ।

ਸ੍ਰੀ ਰਛਪਾਲ ਸਿੰਘ, ਐਸ.ਐਸ.ਪੀ ਬਟਾਲਾ ਜੀ ਵੱਲੋਂ ਦਸਿਆ ਗਿਆ ਕਿ ਮਾਨਯੋਗ ਡਾਇਰੈਕਟਰ ਜਰਨਲ ਆਫ ਪੁਲਿਸ, ਪੰਜਾਬ ਜੀ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਨਸ਼ਿਆਂ ਵਿਰੁੱਧ, ਚੌਰੀ/ਲੁੱਟਾ/ਖੋਹਾਂ ਦੀਆਂ ਵਾਰਦਾਤਾ ਕਰਨ ਵਾਲਿਆਂ ਖਿਲਾਫ ਅਤੇ ਭਗੌੜਿਆ ਨੂੰ ਗ੍ਰਿਫਤਾਰ ਕਰਨ ਲਈ ਸਪੈਸ਼ਲ ਮੁਹਿੰਮ ਚਲਾਈ ਗਈ ਹੈ, ਜੋ ਇਸ ਮੁਹਿੰਮ ਦੌਰਾਨ ਬਟਾਲਾ ਪੁਲਿਸ ਵੱਲੋਂ  ਕਾਰਵਾਈ ਕਰਕੇ ਸਫਲਤਾ ਹਾਸਲ ਕੀਤੀ ਹੈ:

• ਵਾਹਨ ਚੋਰੀ ਕਰਨ ਵਾਲੇ ਗਿਰੋਹ ਦੇ 02 ਮੈਬਰਾ ਨੂੰ ਕਾਬੂ ਕਰਕੇ ਉਨ੍ਹਾਂ ਪਾਸੋਂ ਚੋਰੀਸ਼ੁਦਾ 14 ਮੋਟਰਸਾਈਕਲ ਅਤੇ 01 ਮੋਪਿਡ ਬ੍ਰਾਮਦ ਕੀਤੀ।

ਸ੍ਰੀ ਤੇਜਬੀਰ ਸਿੰਘ ਹੁੰਦਲ, ਐਸ.ਪੀ, ਇੰਨਵੈਸਟੀਗੇਸ਼ਨ ਅਤੇ ਸ੍ਰੀ ਗੁਰਿੰਦਰਬੀਰ ਸਿੰਘ ਸਿੰਧੂ, ਡੀ.ਐਸ.ਪੀ ਡੀ ਦੀ ਨਿਗਰਾਨੀ ਹੇਠ ਐਸ.ਆਈ ਦਲਜੀਤ ਸਿੰਘ, ਇੰਚਾਰਜ ਸੀ.ਆਈ.ਏ ਬਟਾਲਾ ਸਮੇਤ ਪੁਲਿਸ ਪਾਰਟੀ ਵੱਲੋਂ ਮੌੜ ਖਤੀਬ ਡੇਰਾ ਰੋਡ ਬਟਾਲਾ ਤੋਂ । ਵਰਿੰਦਰ ਸਿੰਘ ਪੁੱਤਰ ਸੁਰਿੰਦਰ ਸਿੰਘ ਵਾਸੀ ਸੁਕਰਪੁਰਾ 2 ) ਸੁਮਿਤ ਸਿੰਘ ਪੁੱਤਰ ਲੇਟ ਅਮਰਜੀਤ ਸਿੰਘ ਵਾਸੀ ਭਗਵਾਨ ਐਵੀਨਿਉ ਕਾਹਨੂੰਵਾਨ ਰੋਡ ਬਟਾਲਾ ਨੂੰ ਕਾਬੂ ਕਰਕੇ ਉਨ੍ਹਾਂ ਦੇ ਕਬਜਾ ਵਿੱਚ 01 ਮੋਟਰਸਾਈਕਲ ਨੰਬਰੀ ਪੀ.ਬੀ 18-ਆਰ-6549 ਬ੍ਰਾਮਦ ਕੀਤਾ, ਜਿੰਨ੍ਹਾਂ ਨੇ ਆਪਣੀ ਪੁੱਛਗਿੱਛ ਦੌਰਾਨ ਦੱਸਿਆ ਕਿ ਇਹ ਮੋਟਰਸਾਈਕਲ ਉਨ੍ਹਾਂ ਵੱਲੋਂ 4 ਦਿਨ ਪਹਿਲਾ ਮਹਾਜਨ ਹਸਪਤਾਲ ਬਟਾਲਾ ਤੋਂ ਚੋਰੀ ਕੀਤਾ ਹੈ, ਜੋ ਇਸ ਮੋਟਰਸਾਈਕਲ ਦੇ ਚੋਰੀ ਹੋਣ ਦੀ ਘਟਨਾ ਸੀ.ਸੀ.ਟੀ.ਵੀ ਕੈਮਰੇ ਵਿਚ ਕੈਦ ਹੋ ਗਈ, ਜਿਸ ਦੀ ਫੁਟੇਜ ਫੇਸਬੁੱਕ ਪਰ ਵਾਇਰਲ ਹੋ ਗਈ ਸੀ। ਬਟਾਲਾ ਪੁਲਿਸ ਵੱਲੋਂ ਇਸ ਦੀ ਡੂੰਘਾਈ ਅਤੇ ਗੰਭੀਰਤਾ ਨਾਲ ਜਾਂਚ ਕਰਦੇ ਇਹ ਮੋਟਰਸਾਈਕਲ ਦੇ ਨਾਲ-ਨਾਲ ਹੱਰ ਚੋਰੀਸ਼ੁਦਾ 13 ਚੌਰੀਸ਼ੁਦਾ ਮੋਟਰਸਾਈਕਲ ਅਤੇ 01 ਮੋਪਿਡ ਬ੍ਰਾਮਦ ਕੀਤੀ ਗਈ।

Leave a Reply

Your email address will not be published. Required fields are marked *