ਕੋਰੋਨਾ ਵਾਇਰਸ ਤੋਂ ਬਚਣ ਲਈ ਸਾਰੀਆਂ ਸਾਵਧਾਨੀਆਂ ਦੀ ਪਾਲਣਾ ਜਰੂਰ ਕੀਤੀ ਜਾਵੇ – ਚੇਅਰਮੈਨ ਚੀਮਾ
ਬਟਾਲਾ, 15 ਮਾਰਚ ( ) – ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਸ. ਅਮਰਦੀਪ ਸਿੰਘ ਚੀਮਾ ਨੇ ਸੂਬਾ ਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਕੋਰੋਨਾ ਵਾਇਰਸ ਤੋਂ ਬਚਣ ਲਈ ਸਾਰੀਆਂ ਸਾਵਧਾਨੀਆਂ ਦੀ ਪਾਲਣਾ ਜਰੂਰ ਕਰਨ। ਉਨ੍ਹਾਂ ਕਿਹਾ ਕਿ ਪਿਛਲੇ ਕੁਝ ਦਿਨਾਂ ਤੋਂ ਕੋਰੋਨਾ ਦੇ ਕੇਸਾਂ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ ਜੋ ਕਿ ਚਿੰਤਾ ਦਾ ਵਿਸ਼ਾ ਹੈ। ਸ. ਚੀਮਾ ਨੇ ਕਿਹਾ ਕਿ ਸਿਹਤ ਵਿਭਾਗ ਕੋਰੋਨਾ ਦੀ ਦੂਸਰੀ ਲਹਿਰ ਨਾਲ ਨਜਿੱਠਣ ਲਈ ਪੂਰੀ ਤਰਾਂ ਤਿਆਰ ਹੈ।
ਚੇਅਰਮੈਨ ਸ. ਅਮਰਦੀਪ ਸਿੰਘ ਚੀਮਾ ਨੇ ਦੱਸਿਆ ਕਿ ਲਗਭਗ 50 ਫੀਸਦ ਹੈਲਥਕੇਅਰ ਅਤੇ ਫਰੰਟਲਾਈਨ ਵਰਕਰਾਂ ਨੂੰ ਟੀਕੇ ਦੀ ਪਹਿਲੀ ਖੁਰਾਕ ਦਿੱਤੀ ਜਾ ਚੁੱਕੀ ਹੈ ਅਤੇ ਨਿਰਧਾਰਤ ਸਮਾਂ ਪੂਰਾ ਹੋਣ ’ਤੇ ਇਨਾਂ ਲਾਭਪਾਤਰੀਆਂ ਨੂੰ ਕ੍ਰਮਵਾਰ ਦੂਜੀ ਖੁਰਾਕ ਵੀ ਦਿੱਤੀ ਜਾ ਰਹੀ ਹੈ। ਉਨਾਂ ਦੱਸਿਆ ਕਿ ਸੂਬੇ ਨੂੰ ਹੁਣ ਤੱਕ ਮਿਆਦ ਪੁੱਗਣ ਦੀਆਂ ਵੱਖ ਵੱਖ ਤਰੀਕਾਂ ਵਾਲੀਆਂ ਕੋਵੀਸ਼ੀਲਡ ਦੀਆਂ 19.15 ਲੱਖ ਖੁਰਾਕਾਂ ਅਤੇ ਕੋਵੈਕਸਿਨ ਦੀਆਂ 1.37 ਲੱਖ ਖੁਰਾਕਾਂ ਪ੍ਰਾਪਤ ਹੋਈਆਂ ਹਨ ਅਤੇ ਫੀਲਡ ਅਧਿਕਾਰੀਆਂ ਨੂੰ ‘ਅਰਲੀ ਐਕਸਪਾਇਰੀ ਫਸਟ ਆਊਟ’ ਦੇ ਸਿਧਾਂਤ ਦੀ ਪਾਲਣਾ ਕਰਨ ਲਈ ਕਿਹਾ ਗਿਆ ਹੈ। ਉਨਾਂ ਨੇ ਕਿਹਾ ਕਿ ਫੀਲਡ ਅਧਿਕਾਰੀ ਪ੍ਰਤੀ ਪਾਜ਼ੇਟਿਵ ਮਾਮਲੇ ਪਿੱਛੇ 20 ਵਿਅਕਤੀਆਂ ਦੇ ਸੰਪਰਕ ਦਾ ਪਤਾ ਲਗਾ ਰਹੇ ਹਨ ਤਾਂ ਜੋ ਸਾਰੇ ਸੰਪਰਕਾਂ ਦੀ ਕੋਵਿਡ ਟੈਸਟਿੰਗ ਕੀਤੀ ਜਾ ਸਕੇ।
ਸ. ਚੀਮਾ ਨੇ ਕਿਹਾ ਕਿ ਕੋਵਿਡ ਸੈਂਪਲਿੰਗ ਨੂੰ ਵਧਾ ਕੇ 30,000 ਪ੍ਰਤੀ ਦਿਨ ਤੋਂ ਵੱਧ ਕੀਤਾ ਗਿਆ ਹੈ ਉਨਾਂ ਦੱਸਿਆ ਕਿ ਕੇਸਾਂ ਦੀ ਮੌਤ ਦਰ 3.2% ਰਹੀ ਹੈ ਅਤੇ ਇਸਨੂੰ ਹੇਠਾਂ ਲਿਆਉਣ ਲਈ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ ਅਤੇ ਕਿਹਾ ਕਿ ਸੀ.ਐਫ.ਆਰ. ਪਿਛਲੇ ਇੱਕ ਮਹੀਨੇ ਦੇ ਸਮੇਂ ਦੌਰਾਨ 2.4 ਰਹੀ ਹੈ।
www.simarindustries.in

