ਗੁਰਦਾਸਪੁਰ , ਬਟਾਲਾ (ਰੰਜਨਦੀਪ ਸੰਧੂ):-ਮੰਗਲਵਾਰ ਨੂੰ ਬੈਂਕਾਂ ਦੇ ਨਿੱਜੀਕਰਨ ਵਿਰੁੱਧ ਯੂਨਾਈਟਿਡ ਫੋਰਮ ਆਫ਼ ਬੈਂਕਰਸ ਅਫਸਰ ਯੂਨੀਅਨ ਦੇ ਸੱਦੇ ਤੇ ਮੰਗਲਵਾਰ ਨੂੰ ਦੂਜੇ ਦਿਨ ਬੈਂਕ ਕਰਮਚਾਰੀਆਂ ਨੇ ਸ਼ਹਿਰ ਵਿੱਚ ਰੋਸ ਮਾਰਚ ਕੀਤਾ ਅਤੇ ਕੇਂਦਰ ਸਰਕਾਰ ਖਿਲਾਫ ਰੋਸ ਪ੍ਰਦਰਸ਼ਨ ਕੀਤਾ। ਬੈਂਕਾਂ ਦੇ ਕਰਮਚਾਰੀਆਂ ਨੇ ਦੱਸਿਆ ਕਿ ਯੂਨੀਅਨ ਵੱਲੋਂ ਬੈਂਕਾਂ ਦੇ ਨਿੱਜੀਕਰਨ ਦੀ ਮੰਗਾਂ ਸਮੇਤ ਹੋਰ ਮੰਗਾਂ ਦੇ ਵਿਰੋਧ ਵਿੱਚ ਕੇਂਦਰ ਸਰਕਾਰ ਵੱਲੋਂ ਸੋਮਵਾਰ ਅਤੇ ਮੰਗਲਵਾਰ ਨੂੰ ਪੂਰੀ ਹੜਤਾਲ ਕੀਤੀ ਜਾ ਰਹੀ ਹੈ।ਉਨ੍ਹਾਂ ਕਿਹਾ ਕਿ ਬੈਂਕਾਂ ਦੀ ਹੜਤਾਲ ਕਾਰਨ ਜ਼ਿਲ੍ਹੇ ਵਿੱਚ ਦੋ ਦਿਨਾਂ ਵਿੱਚ ਕੁੱਲ ਦਸ ਕਰੋੜ ਰੁਪਏ ਦਾ ਕੰਮ ਪ੍ਰਭਾਵਤ ਹੋਇਆ ਹੈ। ਪਿਛਲੇ ਮਹੀਨੇ ਆਮ ਬਜਟ ਵਿੱਚ, ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਦੋ ਸਰਕਾਰੀ ਬੈਂਕਾਂ ਦੇ ਨਿੱਜੀਕਰਨ ਦੀ ਘੋਸ਼ਣਾ ਕੀਤੀ ਸੀ। ਇਹ ਰੋਸ ਪ੍ਰਦਰਸ਼ਨ ਇਸ ਦੇ ਵਿਰੋਧ ਵਿੱਚ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਜੇਕਰ ਉਨ੍ਹਾਂ ਦੀਆਂ ਮੰਗਾਂ ਵੱਲ ਧਿਆਨ ਨਾ ਦਿੱਤਾ ਗਿਆ ਤਾਂ ਆਉਣ ਵਾਲੇ ਸਮੇਂ ਵਿੱਚ ਵੱਡਾ ਸੰਘਰਸ਼ ਆਰੰਭ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਸਮੇਂ ਉਨ੍ਹਾਂ ਦੀ ਯੂਨੀਅਨ ਨੇ 15 ਅਤੇ 16 ਮਾਰਚ ਨੂੰ ਹੀ ਹੜਤਾਲ ਦਾ ਐਲਾਨ ਕੀਤਾ ਸੀ।

