ਪੰਜਾਬ ਸਰਕਾਰ ਨੇ ਪ੍ਰਾਇਮਰੀ ਹੈਲਥ ਸੈਂਟਰ ਪੱਧਰ ’ਤੇ ਟੀਕਾ ਕਰਨ ਨੂੰ ਮਨਜ਼ੂਰੀ ਦਿੱਤੀ – ਚੀਮਾ

ਚੇਅਰਮੈਨ ਚੀਮਾ ਵੱਲੋਂ ਕੋਰੋਨਾ ਟੀਕਾਕਰਨ ਦਾ ਜ਼ਮੀਨੀ ਪੱਧਰ ’ਤੇ ਜ਼ਾਇਜ਼ਾ ਗਿਆ

ਪੰਜਾਬ ਸਰਕਾਰ ਨੇ ਪ੍ਰਾਇਮਰੀ ਹੈਲਥ ਸੈਂਟਰ ਪੱਧਰ ’ਤੇ ਟੀਕਾ ਕਰਨ ਨੂੰ ਮਨਜ਼ੂਰੀ ਦਿੱਤੀ – ਚੀਮਾ

ਬਟਾਲਾ, 17 ਮਾਰਚ ( ਅਮਰੀਕ ਮਠਾਰੂ) – ਕੋਰੋਨਾ ਮਹਾਮਾਰੀ ਦੌਰਾਨ ਟੀਕਾ ਕਰਨ ਮੁਹਿੰਮ ਦਾ ਜ਼ਾਇਜ਼ਾ ਲੈਣ ਲਈ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਅਮਰਦੀਪ ਸਿੰਘ ਚੀਮਾ ਨੇ ਅੱਜ ਜ਼ਿਲਾ ਗੁਰਦਾਸਪੁਰ ਦੇ ਸਾਰੇ ਸੀਨੀਅਰ ਮੈਡੀਕਲ ਆਫ਼ੀਸਰਜ਼ ਜੋ ਕਮਿਊਨਿਟੀ ਹੈਲਥ ਸੈਂਟਰਜ਼ ਤੇ ਪ੍ਰਾਇਮਰੀ ਹੈਲਥ ਸੈਂਟਰ ਦੇ ਇੰਚਾਰਜ ਹਨ ਤੇ ਜ਼ਿਲ੍ਹਾ ਪੱਧਰ ਦੇ ਪ੍ਰੋਗਰਾਮ ਅਫਸਰਾਂ ਨਾਲ ਸਿਵਲ ਸਰਜਨ ਗੁਰਦਾਸਪੁਰ ਦੇ ਦਫ਼ਤਰ ਵਿਚ ਇੱਕ ਹੰਗਾਮੀ ਮੀਟਿੰਗ ਕੀਤੀ। ਮੀਟਿੰਗ ਦੌਰਾਨ ਚੇਅਰਮੈਨ ਚੀਮਾ ਨੇ ਵਿਸ਼ਵ ਵਿਆਪੀ ਮਹਾਂਮਾਰੀ ਨੂੰ ਇੱਕ ਸੰਗਠਿਤ ਮੁਹਿੰਮ ਰਾਹੀਂ ਨਜਿੱਠਣ ਲਈ ਜ਼ਰੂਰੀ ਦਿਸ਼ਾ ਨਿਰਦੇਸ਼ ਜ਼ਾਰੀ ਕੀਤੇ।

ਇਸ ਮੌਕੇ ਸਿਵਲ ਸਰਜਨ ਗੁਰਦਾਸਪੁਰ ਡਾਕਟਰ ਵਿਜੇ ਕੁਮਾਰ ਨੇ ਚੇਅਰਮੈਨ ਸ. ਚੀਮਾ ਨੂੰ ਕੋਵਿਡ-19 ਦੇ ਸੰਬੰਧ ਵਿਚ ਹੈੱਡਕੁਆਟਰ ਵੱਲੋਂ ਜ਼ਾਰੀ ਕੀਤੀਆਂ ਹਿਦਾਇਤਾਂ ਦੀ ਪਾਲਣਾ ਬਾਰੇ ਜਾਣਕਾਰੀ ਦਿੱਤੀ ਤੇ ਡਿਪਟੀ ਮੈਡੀਕਲ ਕਮਿਸ਼ਨਰ ਵੱਲੋਂ ਆਪਣੇ ਅਧਿਕਾਰ ਖੇਤਰ ਨਾਲ ਸੰਬਧਿਤ ਕਾਰਵਾਈ ਬਾਰੇ ਜਾਣੂ ਕਰਵਾਇਆ।
ਸ. ਚੀਮਾ ਨੇ ਵਿਭਾਗੀ ਅਮਲੇ ਵੱਲੋਂ ਵੱਧ ਤੋਂ ਵੱਧ ਲੋਕਾਂ ਨੂੰ ਵੱਖ-ਵੱਖ ਪ੍ਰਚਾਰ ਮਾਧਿਆਮ ਰਾਹੀਂ ਕੋਰੋਨਾ ਬਚਾਓ ਟੀਕਾਕਰਨ ਨੂੰ ਉਤਸ਼ਾਹਿਤ ਕਰਨ ਲਈ ਤੇ ਇਸ ਕੰਮ ਵਿਚ ਤੇਜ਼ੀ ਲਿਆਉਣ ਅਤੇ ਪ੍ਰਾਇਮਰੀ ਹੈਲਥ ਸੈਂਟਰ ਦੇ ਪੱਧਰ ’ਤੇ ਇਸ ਟੀਕਾਕਰਨ ਨੂੰ ਸੁਨਿਸ਼ਚਿਤ ਕਰਨ ਲਈ ਹਰ ਸੰਭਵ ਹੀਲਾ ਵਰਤਣ ਲਈ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਦੇ ਸਾਂਝੇ ਯਤਨਾ ਸਦਕਾ ਇਸ ਮਹਾਂਮਾਰੀ ੳੇੱਪਰ ਕਾਬੂ ਪਾ ਲਿਆ ਜਾਵੇਗਾ।

Adv

ਇਸ ਮੌਕੇ ਐੱਸ.ਐਮ.ਓ ਬਟਾਲਾ, ਨੌਸ਼ਹਿਰਾ ਮੱਝਾ ਸਿੰਘ, ਕਾਦੀਆਂ, ਭਾਮ, ਰਣਜੀਤ ਬਾਗ, ਦੀਨਾਨਗਰ, ਡੇਰਾ ਬਾਬਾ ਨਾਨਕ, ਫ਼ਤਹਿਗੜ੍ਹ ਚੂੜੀਆਂ, ਕਲਾਨੌਰ, ਧਾਰੀਵਾਲ, ਭੈਣੀ ਮੀਆਂ ਖਾਂ ਤੇ ਹੋਰ ਸਿਹਤ ਅਮਲਾ ਹਾਜ਼ਰ ਸੀ।

Leave a Reply

Your email address will not be published. Required fields are marked *