ਦਾਖ਼ਲਾ ਹਫ਼ਤਾ’ ਤਹਿਤ ਸਰਕਾਰੀ ਸਕੂਲਾਂ ਵਿੱਚ ਵਿਦਿਆਰਥੀਆਂ ਦੀ ਗਿਣਤੀ ਵਧਾਉਣ ਦੇ ਯਤਨ ਜਾਰੀ

ਦਾਖ਼ਲਾ ਹਫ਼ਤਾ’ ਤਹਿਤ ਸਰਕਾਰੀ ਸਕੂਲਾਂ ਵਿੱਚ ਵਿਦਿਆਰਥੀਆਂ ਦੀ ਗਿਣਤੀ ਵਧਾਉਣ ਦੇ ਯਤਨ ਜਾਰੀ

ਬਟਾਲਾ, 25 ਮਾਰਚ ( ਅਮਰੀਕ ਮਠਾਰੂ  ) – ਸਰਕਾਰੀ ਸਕੂਲਾਂ ਵਿੱਚ ਦਾਖ਼ਲਿਆਂ ਲਈ ਲੋਕਾਂ ਨੂੰ ਪ੍ਰੇਰਿਤ ਕਰਨ ਵਾਸਤੇ ਸਕੂਲ ਸਿੱਖਿਆ ਵਿਭਾਗ ਵੱਲੋਂ ‘ਦਾਖ਼ਲਾ ਹਫ਼ਤਾ’ ਮਨਾਇਆ ਜਾ ਰਿਹਾ ਹੈ। ਇਹ ‘ਦਾਖ਼ਲਾ ਹਫ਼ਤਾ’ 27 ਮਾਰਚ ਤੱਕ ਚੱਲੇਗਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਸਿੱਖਿਆ ਅਫ਼ਸਰ (ਪ੍ਰਾਇਮਰੀ) ਸੁਰਜੀਤ ਪਾਲ ਨੇ ਦੱਸਿਆ ਕਿ ‘ਦਾਖਲਾ ਹਫ਼ਤੇ’ ਦਾ ਉਦੇਸ਼ ਲੋਕਾਂ ਨੂੰ ਆਪਣੇ ਬੱਚੇ ਸਰਕਾਰੀ ਸਕੂਲਾਂ ਵਿੱਚ ਦਾਖਲ ਕਰਨ ਲਈ ਪ੍ਰੇਰਿਤ ਕਰਨਾ ਹੈ। ਉਨ੍ਹਾਂ ਕਿਹਾ ਕਿ ‘ਦਾਖਲਾ ਹਫ਼ਤਾ’ ਵਿੱਚ ਅਧਿਆਪਕਾਂ ਵੱਲੋਂ ਅਹਿਮ ਭੂਮਿਕਾ ਨਿਭਾਈ ਜਾ ਰਹੀ ਹੈ ਅਤੇ ਅਧਿਆਪਕਾਂ ਵੱਲੋਂ ਘਰੋ-ਘਰੀ ਜਾਣ, ਪਿੰਡਾਂ ਵਿੱਚ ਦਾਖਲਿਆਂ ਬਾਰੇ ਫਲੈਕਸ ਲਾਉਣ, ਸਕੂਲਾਂ ਦੇ ਪੁਰਾਣੇ ਵਿਦਿਆਰੀਆਂ ਤੇ ਪਤਵੰਤੇ ਸੱਜਣਾਂ ਨਾਲ ਮਿਲਣ ਅਤੇ ਆਂਗਣਵਾੜੀ ਵਰਕਰਾਂ ਦੀ ਮਦਦ ਨਾਲ 3 ਤੋਂ 5 ਸਾਲ ਦੇ ਬੱਚਿਆਂ ਨੂੰ ਈ-ਪੰਜਾਬ ਉੱਤੇ ਰਜਿਸਟਰ ਕਰਨ ਦਾ ਪ੍ਰੋਗਰਾਮ ਨਿਰਧਾਰਤ ਕੀਤਾ ਗਿਆ ਹੈ।

ਜ਼ਿਲ੍ਹਾ ਸਿੱਖਿਆ ਅਫ਼ਸਰ (ਪ੍ਰਾਇਮਰੀ) ਸੁਰਜੀਤ ਪਾਲ ਨੇ ਦੱਸਿਆ ਕਿ ਸਰਕਾਰੀ ਸਕੂਲਾਂ ਵਿੱਚ ਦਾਖਲਿਆਂ ਦੀ ਮੁਹਿੰਮ ਚਲਾਉਣ ਵਾਸਤੇ ਸਕੂਲ ਸਿੱਖਿਆ ਵਿਭਾਗ ਵੱਲੋਂ ‘ਇੰਨਰੋਲਮੈਂਟ ਬੂਸਟਰ ਟੀਮਾਂ’ ਦਾ ਗਠਨ ਪਹਿਲਾਂ ਹੀ ਕੀਤਾ ਜਾ ਚੁੱਕਾ ਹੈ। ਇਸ ਮੁਹਿੰਮ ਨੂੰ ਚਲਉਣ ਲਈ ਸਰਕਾਰੀ ਸਕੂਲਾਂ ਦੀਆਂ ਵਿਸ਼ੇਸ਼ਤਾਵਾਂ ਨੂੰ ਦਰਸਾਉਦੇ ਹੋਏ ਪੋਸਟਰ, ਵੀਡੀਓਜ਼, ਸ਼ਾਰਟ ਫਿਲਮਾਂ ਤਿਆਰ ਕਰਵਾ ਕੇ ਸੋਸ਼ਲ ਮੀਡੀਆ ਦੇ ਰਾਹੀਂ ਪ੍ਰਚਾਰ ਕੀਤਾ ਜਾ ਰਿਹਾ ਹੈ। ਇਸ ਦੇ ਨਾਲ ਹੀ ਪਿੰਡਾਂ ਅਤੇ ਸ਼ਹਿਰਾਂ ਦੀਆਂ ਸਾਂਝੀਆਂ ਥਾਵਾਂ, ਬਜ਼ਾਰਾਂ ਅਤੇ ਸੜਕਾਂ ’ਤੇ ਫਲੈਕਸ ਲਾਉਣ ਅਤੇ ਪੰਚਾਂ-ਸਰਪੰਚਾਂ, ਕਾਉਸਲਰਾਂ ਅਤੇ ਹੋਰ ਪਤਵੰਤਿਆਂ ਨਾਲ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਪਿਛਲੇ ਸੈਸ਼ਨ ਦੌਰਾਨ ਆਰੰਭੀ ‘ਈਚ ਵਨ, ਬਰਿੰਗ ਵਨ’ ਮੁਹਿੰਮ ਨੂੰ ਵੱਡੀ ਸਫ਼ਲਤਾ ਮਿਲੀ ਸੀ ਅਤੇ ਇਸ ਦੇ ਨਤੀਜੇ ਵਜੋਂ ਪ੍ਰੀ-ਪ੍ਰਾਇਮਰੀ ਤੋਂ ਲੈ ਕੇ ਬਾਰਵੀਂ ਤੱਕ ਦਾਖਲਿਆਂ ਵਿੱਚ 15 ਫ਼ੀਸਦੀ ਦਾ ਰਿਕਾਰਡ ਵਾਧਾ ਹੋਇਆ ਸੀ। ਉਨ੍ਹਾਂ ਕਿਹਾ ਕਿ ਇਸ ਸਾਲ ਵੀ ਪਿਛਲੇ ਸਾਲ ਦਾ ਰਿਕਾਰਡ ਟੁੱਟਣ ਦੀ ਉਮੀਦ ਹੈ।

Leave a Reply

Your email address will not be published. Required fields are marked *