ਜ਼ਿਲ੍ਹਾ ਗੁਰਦਾਸਪੁਰ ਅੰਦਰ ਧਾਰਾ 144 ਲਾਗੂ, 5 ਜਾਂ ਇਸ ਤੋਂ ਵੱਧ ਵਿਅਕਤੀਆਂ ਦੇ ਇਕੱਠੇ ਹੋਣ ਤੇ ਰੋਕ।

ਡਿਪਟੀ ਕਮਿਸ਼ਨਰ ਗੁਦਾਸਪੁਰ ਵੱਲੋ ਪੰਜ ਜਾਂ ਇਸ ਤੋਂ ਵੱਧ ਵਿਅਕਤੀਆਂ ਦੇ ਇਕੱਠੇ ਹੋਣ ‘ਤੇ ਪਾਬੰਦੀ ਦੇ ਹੁਕਮ,ਧਾਰਾ 144 ਲਾਗੂ

ਗੁਰਦਾਸਪੁਰ, 25 ਮਾਰਚ (ਅਮਰੀਕ ਮਠਾਰੂ) – ਜ਼ਿਲ੍ਹਾ ਗੁਰਦਾਸਪੁਰ ਮੈਜਿਸਟਰੇਟ ਮੁਹੰਮਦ ਇਸ਼ਫਾਕ ਵਲੋਂ ਜ਼ਾਬਤਾ ਫ਼ੌਜਦਾਰੀ 1973 ਦੀ ਧਾਰਾ 144 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹੇ ਗੁਰਦਾਸਪੁਰ ਅੰਦਰ ਸਮੂਹ ਸਧਾਰਨ ਜਨਤਾ ਨੂੰ ਜਾਂ ਇਸ ਦੇ ਕਿਸੇ ਮੈਂਬਰ ਨੂੰ ਕਿਸੇ ਜਨਤਕ ਥਾਂ ‘ਤੇ ਪੰਜ ਜਾਂ ਪੰਜ ਤੋਂ ਵੱਧ ਵਿਅਕਤੀਆਂ ਇਕੱਠੇ ਹੋਣ, ਜਲੂਸ ਕੱਢਣ, ਰੈਲੀਆਂ ਕਰਨ ਤੋਂ ਇਲਾਵਾ ਹਰ ਤਰ੍ਹਾਂ ਦੇ ਮਾਰੂ ਹਥਿਆਰਾਂ ਨੂੰ ਨਾਲ ਲੈ ਕੇ ਜਾਣ ‘ਤੇ ਪਾਬੰਦੀ ਲਗਾਈ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਮੈਜਿਸਟਰੇਟ ਮੁਹੰਮਦ ਇਸ਼ਫਾਕ ਨੇ ਦੱਸਿਆ ਕਿ ਸੰਯੁਕਤ ਕਿਸਾਨ ਮੋਰਚੇ ਵਲੋਂ 26 ਮਾਰਚ ਨੂੰ ਭਾਰਤ ਬੰਦ ਦੀ ਦਿੱਤੀ ਗਈ ਕਾਲ ਦੌਰਾਨ ਜ਼ਿਲ੍ਹੇ ਅੰਦਰ ਅਮਨ ਅਤੇ ਕਾਨੂੰਨ ਵਿਵਸਥਾ ਵਿਗੜਨ ਦਾ ਡਰ ਹੈ ਅਤੇ ਅਮਨ ਸ਼ਾਂਤੀ ਭੰਗ ਹੋਣ ਨਾਲ ਜਾਨੀ ਤੇ ਮਾਲੀ ਨੁਕਸਾਨ ਹੋਣ ਦਾ ਅੰਦੇਸ਼ਾ ਵੀ ਹੈ।
ਜ਼ਿਲ੍ਹੇ ਅੰਦਰ 26 ਮਾਰਚ 2021 ਨੂੰ ਕੋਈ ਵੀ ਵਿਅਕਤੀ ਕਿਸੇ ਵੀ ਪ੍ਰਕਾਰ ਦਾ ਲਾਇਸੰਸੀ ਹ-ਥਿ-ਆ-ਰ ਆਪਣੇ ਕੋਲ ਨਹੀਂ ਲੈ ਕੇ ਕਿਤੇ ਵੀ ਜਾ ਸਕਦਾ। ਜ਼ਿਲ੍ਹਾ ਮੈਜਿਸਟਰੇਟ ਵੱਲੋਂ ਇਹ ਹੁਕਮ ਜ਼ਿਲੇ ਅੰਦਰ 26 ਮਾਰਚ 2021 ਨੂੰ ਸਵੇਰੇ 5 ਵਜੇ ਤੋਂ ਰਾਤ 12 ਵਜੇ ਤੱਕ ਲਾਗੂ ਰਹਿਣਗੇ। ਉਨ੍ਹਾਂ ਵੱਲੋਂ ਇਹ ਹੁਕਮ 26 ਮਾਰਚ 2021 ਨੂੰ ਸੰਯੁਕਤ ਕਿਸਾਨ ਮੋਰਚੇ ਵੱਲੋਂ ਭਾਰਤ ਬੰਦ ਦੇ ਸੱਦੇ ਨੂੰ ਸ਼ਾਂਤ ਮਈ ਰੱਖਣ ਦੇ ਮੱਦੇ ਨਜ਼ਰ ਲਾਗੂ ਕੀਤੇ ਗਏ ਹਨ। ਇਹ ਹੁਕਮ ਭਾਰਤੀ ਸੈਨਾ , ਪੰਜਾਬ ਪੁਲਸ ਦੇ ਜਵਾਨਾਂ, ਰੇਲਵੇ ਪੁਲਿਸ ਦੇ ਜਵਾਨਾਂ, ਏਅਰ ਫੋਰਸ ਸੈਨਾ, ਪੈਰਾ-ਮਿਲਟਰੀ  ਤੇ ਲਾਗੂੂ ਨਹੀਂ ਹੋਵੇਗਾ।

Leave a Reply

Your email address will not be published. Required fields are marked *