ਜ਼ਿਲੇ ਅੰਦਰ ਕੋਵਿਡ-19 ਵੈਕਸੀਨ ਲਗਾਉਣ ਦੀ ਮੁਹਿੰਮ ਨੂੰ ਮਿਲ ਰਿਹਾ ਭਰਵਾਂ ਹੁੰਗਾਰਾ
ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਦੇ ਸਮੂਹ ਲੋਕਾਂ ਨੂੰ ਕੋਵਿਡ-19 ਵੈਕਸੀਨ ਲਗਾਉਣ ਦੀ ਕੀਤੀ ਅਪੀਲ
ਬਟਾਲਾ, 29 ਮਾਰਚ ( ਅਮਰੀਕ ਮਠਾਰੂ ) – ਪੰਜਾਬ ਸਰਕਾਰ ਵੱਲੋਂ ਕੋਰੋਨਾ ਵਾਇਰਸ ਉਪਰ ਫ਼ਤਹਿ ਹਾਸਲ ਕਰਨ ਲਈ ਚਲਾਏ ਜਾ ਰਹੇ ਮਿਸ਼ਨ ਫ਼ਤਹਿ ਤਹਿਤ ਜ਼ਿਲ੍ਹਾ ਗੁਰਦਾਸਪੁਰ ਵਿੱਚ ਕੋਵਿਡ-19 ਵੈਕਸੀਨ ਲਗਾਉਣ ਦੀ ਮੁਹਿੰਮ ਪੂਰੇ ਜ਼ੋਰਾਂ ’ਤੇ ਚੱਲ ਰਹੀ ਹੈ। ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫਾਕ ਦੇ ਨਿਰਦੇਸ਼ਾਂ ਤਹਿਤ ਸਿਹਤ ਵਿਭਾਗ ਵੱਲੋਂ ਜ਼ਿਲ੍ਹੇ ਦੇ ਵੱਖ-ਵੱਖ ਹਿੱਸਿਆਂ ਵਿੱਚ ਕੋਵਿਡ-19 ਵੈਕਸੀਨ ਦੇ ਵਿਸ਼ੇਸ਼ ਸੈਂਟਰ ਬਣਾਏ ਗਏ ਹਨ ਜਿਥੇ ਵੱਡੀ ਗਿਣਤੀ ਵਿੱਚ ਲੋਕ ਰੋਜ਼ਾਨਾਂ ਵੈਕਸੀਨ ਲਗਾ ਰਹੇ ਹਨ।
ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫ਼ਾਕ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹੇ ਅੰਦਰ ਕੋਵਿਡ-19 ਵੈਕਸੀਨ ਲਗਵਾਉਣ ਲਈ ਵੱਖ-ਵੱਖ ਸੈਂਟਰ ਸਥਾਪਤ ਕੀਤੇ ਗਏ ਹਨ, ਜਿਥੇ ਰੋਜ਼ਾਨਾ ਸਵੇਰੇ 9.30 ਵਜੇ ਤੋਂ ਸ਼ਾਮ 5.30 ਵਜੇ ਤਕ ਵੈਕਸ਼ੀਨ ਲਗਾਈ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਗੁਰਦਾਸਪੁਰ ਸ਼ਹਿਰ ਵਿਖੇ ਪੁਰਾਣਾ ਸਿਵਲ ਹਸਪਤਾਲ ਗੁਰਦਾਸਪੁਰ, ਗੀਤਾ ਭਵਨ ਮੰਦਿਰ ਗੁਰਦਾਸਪੁਰ, ਕ੍ਰਿਸ਼ਨਾ ਮੰਦਿਰ ਕਣਕ ਮੰਡੀ ਗੁਰਦਾਸਪੁਰ, ਜ਼ਿਲ੍ਹਾ ਹਸਪਤਾਲ ਗੁਰਦਾਸਪੁਰ, ਹਨੂੰਮਾਨ ਮੰਦਿਰ ਗੁਰਦਾਸਪੁਰ, ਸਿੰਘ ਸਭਾ ਗੁਰਦੁਆਰਾ, ਜੇਲ੍ਹ ਰੋਡ ਗੁਰਦਾਸਪੁਰ, ਉੱਚਾ ਗੁਰਦੁਆਰਾ, ਬਥਵਾਲਾ ਵਿਖੇ ਰੋਜ਼ਾਨਾ ਸਵੇਰੇ 9.30 ਵਜੇ ਤੋਂ ਸ਼ਾਮ 5.30 ਵਤੇ ਤਕ ਵੈਕਸ਼ੀਨੇਸ਼ਨ ਲਗਾਈ ਜਾ ਰਹੀ ਹੈ ਅਤੇ ਸਾਲਵੇਸ਼ਨ ਆਰਮੀ ਚਰਚ, ਜੇਲ੍ਹ ਰੋਡ ਗੁਰਦਾਸਪੁਰ ਵਿਖੇ ਹਰੇਕ ਐਤਵਾਰ ਅਤੇ ਕੈਥੋਲਿਕ ਚਰਚ, ਪੰਡੋਰੀ ਰੋਡ ਗੁਰਦਾਸਪੁਰ ਵਿਖੇ ਹਰ ਸੋਮਵਾਰ 9.30 ਵਜੇ ਤੋਂ ਸ਼ਾਮ 5.30 ਵਜੇ ਤਕ ਵੈਕਸ਼ੀਨੇਸਨ ਲਗਾਈ ਜਾਵੇਗੀ। 
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸੇ ਤਰਾਂ ਬਟਾਲਾ ਸ਼ਹਿਰ ਵਿਖੇ ਬਾਵਾ ਜੀ ਲਾਲ ਹਸਪਤਾਲ ਬਟਾਲਾ, ਸ਼ਾਂਤੀ ਦੇਵੀ ਹਸਤਾਲ ਬਟਾਲਾ, ਨਗਰ ਨਿਗਮ ਦਫ਼ਤਰ, ਬਟਾਲਾ, ਹਾਥੀ ਗੇਟ ਬਾਲਮਿਕੀ ਮੰਦਿਰ ਬਟਾਲਾ, ਮੁਰਗੀ ਮੁਹੱਲਾ ਬਟਾਲਾ, ਗਾਂਧੀ ਨਗਰ ਕੈਂਪ ਬਟਾਲਾ ਅਤੇ ਸੀਨੀਅਰ ਪੁਲਿਸ ਕਪਤਾਨ ਦਫਤਰ ਬਟਾਲਾ ਵਿਖੇ ਰੋਜ਼ਾਨਾ ਸਵੇਰੇ 9.30 ਵਜੇ ਤੋਂ ਸ਼ਾਮ 5.30 ਵਜੇ ਤਕ ਵੈਕਸੀਨ ਲਗਾਈ ਜਾ ਰਹੀ ਹੈ। ਉਨਾਂ ਅੱਗੇ ਕਿਹਾ ਕਿ ਵੈਕਸੀਨੇਸ਼ਨ ਲਗਵਾਉਣ ਆਉਣ ਵਾਲੇ ਲੋਕ ਆਪਣੇ ਨਾਲ (ਇਨਾਂ ਵਿਚੋਂ ਕੋਈ) ਆਧਾਰ ਕਾਰਡ, ਪੈਨ ਕਾਰਡ, ਪਾਸਪੋਰਟ ਦੀ ਕਾਪੀ, ਵੋਟਰ ਕਾਰਡ, ਬੈਂਕ ਦੀ ਕਾਪੀ ਤੇ ਮੋਬਾਇਲ ਨੰਬਰ ਜਰੂਰ ਲੈ ਕੇ ਆਉਣ ਤਾਂ ਜੋ ਉਨਾਂ ਨੂੰ ਮੌਕੇ ’ਤੇ ਕੋਈ ਮੁਸ਼ਕਿਲ ਪੇਸ਼ ਨਾ ਆਵੇ।
Adv.
ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਵੈਕਸੀਨ ਮਨੁੱਖੀ ਸਿਹਤ ਲਈ ਸੁਰੱਖਿਅਤ ਹੈ, ਇਸ ਲਈ ਵੈਕਸੀਨ ਜਰੂਰ ਲਗਵਾਉਣੀ ਚਾਹੀਦੀ ਹੈ। ਉਨਾਂ ਕਿਹਾ ਕਿ ਕੋਰੋਨਾ ਮਹਾਂਮਾਰੀ ਦੀ ਦੂਸਰੀ ਲਹਿਰ ਤੋਂ ਬਚਣ ਲਈ ਸਰਕਾਰ ਤੇ ਸਿਹਤ ਵਿਭਾਗ ਵਲੋਂ ਜਾਰੀ ਹਦਾਇਤਾਂ ਦੀ ਪਾਲਣਾ ਸਖ਼ਤੀ ਨਾਲ ਕੀਤੀ ਜਾਵੇ। ਮਾਸਕ ਲਾਜ਼ਮੀ ਤੌਰ ’ਤੇ ਲਗਾਇਆ ਜਾਵੇ, ਸਮਾਜਿਕ ਦੂਰੀ ਬਣਾ ਕੇ ਰੱਖੀ ਜਾਵੇ ਅਤੇ ਹੱਥਾਂ ਨੂੰ ਸਾਬੁਣ ਨਾਲ ਵਾਰ-ਵਾਰ ਧੋਤਾ ਜਾਵੇ।

