ਬਟਾਲਾ, 29 ਮਾਰਚ ( ਅਮਰੀਕ ਮਠਾਰੂ ) – ਮਾਤਾ ਸੁਲੱਖਣੀ ਜੀ ਸਿਵਲ ਹਸਪਤਾਲ ਬਟਾਲਾ ਦੇ ਐੱਸ.ਐੱਮ.ਓ. ਡਾ. ਸੰਜੀਵ ਕੁਮਾਰ ਭੱਲਾ ਨੇ ਸਮੂਹ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਕੋਵਿਡ-19 ਤੋਂ ਬਚਣ ਲਈ ਸਿਹਤ ਵਿਭਾਗ ਵੱਲੋਂ ਦੱਸੀਆਂ ਹਦਾਇਤਾਂ ਦੀ ਸਖਤੀ ਨਾਲ ਪਾਲਣਾ ਕਰਨ। ਉਨ੍ਹਾਂ ਕਿਹਾ ਕਿ ਪਿਛਲੇ ਕੁਝ ਦਿਨਾਂ ਤੋਂ ਅਚਾਨਕ ਕੋਰੋਨਾ ਦੇ ਮਾਮਲਿਆਂ ਵਿੱਚ ਭਾਰੀ ਵਾਧਾ ਹੋਇਆ ਹੈ ਅਤੇ ਕੋਰੋਨਾ ਵਾਇਰਸ ਦੇ ਸਰੂਪ ਦਾ ਪੱਧਰ ਚੈੱਕ ਕਰਨ ਤੇ ਪਤਾ ਲੱਗਿਆ ਹੈ ਕਿ 100 ਕੇਸਾਂ ਵਿਚੋਂ 80 ਫੀਸਦ ਨਮੂਨਿਆਂ ਵਿਚ ਯੂ.ਕੇ ਦੇ ਕੋਵਿਡ ਦੀ ਕਿਸਮ ਪਾਈ ਗਈ ਹੈ ਜੋ ਜਿਆਦਾ ਖਤਰਨਾਕ ਹੈ।
ਡਾ. ਭੱਲਾ ਨੇ ਕੋਰੋਨਾ ਦੇ ਵੱਧ ਰਹੇ ਕੇਸਾਂ ਤੇ ਮੌਤਾਂ ਤੇ ਚਿੰਤਾ ਜ਼ਾਹਰ ਕਰਦਿਆਂ ਕਿਹਾ ਕਿ ਵੇਖਣ ਵਿਚ ਆਇਆ ਹੈ ਕਿ ਲੋਕਾਂ ਵਲੋਂ ਸਿਹਤ ਵਿਭਾਗ ਵਲੋਂ ਜਾਰੀ ਹਦਾਇਤਾਂ ਦੀ ਪਾਲਣਾ ਨਹੀਂ ਕੀਤੀ ਜਾ ਰਹੀ ਹੈ ਅਤੇ ਖਾਸ ਕਰਕੇ ਮਾਸਕ ਨਹੀਂ ਲਗਾਏ ਜਾ ਰਹੇ ਹਨ। ਉਨਾਂ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਮਾਸਕ ਲਾਜ਼ਮੀ ਤੌਰ ’ਤੇ ਲਗਾਇਆ ਜਾਵੇ, ਸ਼ੋਸਲ ਡਿਸਟੈਂਸ ਮੈਨਟੇਨ ਕਰਕੇ ਰੱਖੀ ਜਾਵੇ, ਹੱਥਾਂ ਨੂੰ ਸਾਬੁਣ ਨਾਲ ਵਾਰ-ਵਾਰ ਧੋਤਾ ਜਾਵੇ ਅਤੇ ਕੋਵਿਡ-19 ਵੈਕਸੀਨ ਜਰੂਰ ਲਗਵਾਈ ਜਾਵੇ। ਉਨਾਂ ਕਿਹਾ ਕਿ ਵੈਕਸੀਨ ਲਗਵਾਉਣ ਉਪਰੰਤ ਵੀ ਸਾਵਧਾਨੀਆਂ ਦੀ ਵਰਤੋਂ ਕੀਤੀ ਜਾਵੇ।
ਡਾ. ਭੱਲਾ ਨੇ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਸਾਰੇ ਪ੍ਰਾਈਵੇਟ ਹਸਪਤਾਲਾਂ ਨੂੰ ਐਡਵਾਇਜ਼ਰੀ ਜਾਰੀ ਕੀਤੀ ਜਾ ਚੁੱਕੀ ਹੈ ਕਿ ਉਨ੍ਹਾਂ ਦੇ ਹਸਪਤਾਲ ਵਿਖੇ ਇਲਾਜ ਲਈ ਆਉਂਦੇ ਮਰੀਜ਼ਾਂ ਦਾ ਕੋਰੋਨਾ ਟੈਸਟ ਕੀਤਾ ਜਾਵੇਾ ਅਤੇ ਜੇਕਰ ਕੋਈ ਵਿਅਕਤੀ ਪਾਜਟਿਵ ਆਉਂਦਾ ਹੈ ਤਾਂ ਉਸਦੀ ਜਾਣਕਾਰੀ ਤੁਰੰਤ ਸਬੰਧਤ ਸਿਵਲ ਹਸਪਤਾਲ ਨੂੰ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ ਜੇਕਰ ਪ੍ਰਾਈਵੇਟ ਹਸਪਤਾਲਾਂ ਵਿਚ ਦਾਖਲ ਕੋਰੋਨਾ ਬਿਮਾਰੀ ਨਾਲ ਪੀੜਤ ਨੂੰ ਰੈਫਰ ਕਰਨ ਦੀ ਜਰੂਰਤ ਪੈਂਦੀ ਹਾਂ ਤਾਂ ਪੀੜਤ ਨੂੰ ਕੋਵਿਡ-19 ਬਿਮਾਰੀ ਵਿਰੁੱਧ ਸਥਾਪਤ ਸੈਂਟਰਾਂ/ਸਿਵਲ ਹਸਪਤਾਲ ਗੁਰਦਾਸਪੁਰ ਜਾਂ ਬਟਾਲਾ ਵਿਖੇ ਰੈਫਰ ਕੀਤਾ ਜਾਵੇ ਤਾਂ ਜੋ ਪੀੜਤ ਦਾ ਜਲਦ ਇਲਾਜ ਸ਼ੁਰੂ ਕੀਤਾ ਜਾ ਸਕੇ।
Adv.
ਉਨ੍ਹਾਂ ਅੱਗੇ ਦੱਸਿਆ ਕਿ ਮੈਡੀਕਲ ਪ੍ਰਕੈਟਿਸ ਕਰਨ ਵਾਲੇ ਅਤੇ ਪਿੰਡਾਂ ਵਿਚ ਕੰਮ ਕਰਦੇ ਡਾਕਟਰਾਂ ਨੂੰ ਹਦਾਇਤ ਕੀਤੀ ਗਈ ਹੈ ਕਿ ਉਹ ਕੋਰੋਨਾ ਬਿਮਾਰੀ ਦੇ ਲੱਛਣ ਵਾਲੇ ਪੀੜਤਾਂ ਦਾ ਕੋਰੋਨਾ ਟੈਸਟ ਜਰੂਰ ਕਰਵਾਉਣ।

