ਪਹਿਲੀ ਅਪਰੈਲ ਤੋਂ ਪੰਜਾਬ ਵਿੱਚ ਔਰਤਾਂ ਨੂੰ ਰਾਜ ਦੀਆਂ ਸਾਰੀਆਂ ਸਰਕਾਰੀ ਬੱਸਾਂ ਵਿੱਚ ਮੁਫ਼ਤ ਸਫ਼ਰ ਦੀ ਸਹੂਲਤ ਸ਼ੁਰੂ

ਪਹਿਲੀ ਅਪਰੈਲ ਤੋਂ ਪੰਜਾਬ ਵਿੱਚ ਔਰਤਾਂ ਨੂੰ ਰਾਜ ਦੀਆਂ ਸਾਰੀਆਂ ਸਰਕਾਰੀ ਬੱਸਾਂ ਵਿੱਚ ਮੁਫ਼ਤ ਸਫ਼ਰ ਦੀ ਸਹੂਲਤ ਸ਼ੁਰੂ

 

ਬਟਾਲਾ 31/03/2021(ਅਮਰੀਕ ਮਠਾਰੂ) ਪਹਿਲੀ ਅਪਰੈਲ ਤੋਂ ਪੰਜਾਬ ਵਿੱਚ ਔਰਤਾਂ ਨੂੰ ਰਾਜ ਦੀਆਂ ਸਾਰੀਆਂ ਸਰਕਾਰੀ ਬੱਸਾਂ ਵਿੱਚ ਮੁਫ਼ਤ ਸਫ਼ਰ ਦੀ ਸਹੂਲਤ ਸ਼ੁਰੂ ਹੋਵੇਗੀ। ਇਸ ਸਹੂਲਤ ਦਾ ਲਾਭ ਸਿਰਫ਼ ਪੰਜਾਬ ਵਾਸੀ ਔਰਤਾਂ ਨੂੰ ਰਾਜ ਦੀਆਂ ਹੱਦਾਂ ਦੇ ਅੰਦਰ ਹੀ ਮਿਲੇਗਾ। ਬੱਸ ਵਿੱਚ ਸਫ਼ਰ ਕਰਨ ਵੇਲੇ ਔਰਤਾਂ ਕੋਲ ਸਬੂਤ ਵਜੋਂ ਰਾਜ ਦੀ ਵਸਨੀਕ ਹੋਣ ਸਬੰਧੀ ਅਧਾਰ ਕਾਰਡ, ਵੋਟਰ ਕਾਰਡ ਜਾਂ ਡਰਾਈਵਿੰਗ ਲਾਇਸੈਂਸ ਹੋਣਾ ਲਾਜ਼ਮੀ ਹੋਵੇਗਾ। ਅਜਿਹਾ ਨਾ ਹੋਣ ’ਤੇ ਉਨ੍ਹਾਂ ਨੂੰ ਪੂਰਾ ਕਿਰਾਇਆ ਦੇਣਾ ਪਵੇਗਾ। ਔਰਤਾਂ ਨੂੰ ਇਹ ਸਹੂਲਤ ਸਿਰਫ਼ ਰਾਜ ਦੀਆਂ ਹੱਦਾਂ ਅੰਦਰ ਹੀ ਹੋਵੇਗੀ, ਜੇ ਉਹ ਪੰਜਾਬ ਤੋਂ ਬਾਹਰ ਹੋਰ ਰਾਜਾਂ ਜਾਂ ਕੇਂਦਰ ਸਾਸ਼ਤ ਪ੍ਰਦੇਸ਼ ਵਿੱਚ ਜਾਂਦੀਆਂ ਹਨ ਤਾਂ ਉਨ੍ਹਾਂ ਨੂੰ ਟਿਕਟ ਲੈਣੀ ਪਵੇਗੀ।

 

Leave a Reply

Your email address will not be published. Required fields are marked *