ਚੇਅਰਮੈਨ ਚੀਮਾ ਵੱਲੋਂ ਕੋਰੋਨਾ ਵੈਕਸੀਨੇਸ਼ਨ ਕੇਂਦਰਾਂ ਦਾ ਦੌਰਾ, ਟੀਕਾਕਰਨ ਮੁਹਿੰਮ ਉੱਪਰ ਤਸੱਲੀ ਪ੍ਰਗਟਾਈ

ਚੇਅਰਮੈਨ ਚੀਮਾ ਵੱਲੋਂ ਕੋਰੋਨਾ ਵੈਕਸੀਨੇਸ਼ਨ ਕੇਂਦਰਾਂ ਦਾ ਦੌਰਾ, ਟੀਕਾਕਰਨ ਮੁਹਿੰਮ ਉੱਪਰ ਤਸੱਲੀ ਪ੍ਰਗਟਾਈ

ਬਟਾਲਾ, 6 ਅਪ੍ਰੈਲ ( ਅਮਰੀਕ ਮਠਾਰੂ ) – ਚੇਅਰਮੈਨ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਅਮਰਦੀਪ ਸਿੰਘ ਚੀਮਾ ਦੇ ਵਿਸ਼ੇਸ਼ ਉਪਰਾਲੇ ਸਦਕਾ ਸਿਹਤ ਵਿਭਾਗ ਵੱਲੋਂ ਬਟਾਲਾ ਸ਼ਹਿਰ ਵਿੱਚ ਕੋਰੋਨਾ ਵੈਕਸੀਨੇਸ਼ਨ ਲਈ 20 ਤੋਂ ਵੱਧ ਸੈਂਟਰ ਬਣਾਏ ਗਏ ਹਨ ਜਿਥੇ ਹਫ਼ਤੇ ਦੇ ਸਾਰੇ ਦਿਨ ਵੈਕਸੀਨ ਲਗਾਈ ਜਾ ਰਹੀ ਹੈ। ਵੈਕਸੀਨ ਕੇਂਦਰਾਂ ਵਿੱਚ ਹੋ ਰਹੀ ਵੈਕਸੀਨੇਸ਼ਨ ਦਾ ਜਾਇਜਾ ਲੈਣ ਲਈ ਚੇਅਰਮੈਨ ਅਮਰਦੀਪ ਸਿੰਘ ਚੀਮਾ ਨੇ ਬਟਾਲਾ ਸ਼ਹਿਰ ਦੇ ਕੁਝ ਚੋਣਵੇਂ ਕੇਂਦਰਾਂ ਬਾਵਾ ਲਾਲ ਜੀ ਹਸਪਤਾਲ, ਕੌਸ਼ਲਿਆ ਦੇਵੀ ਹਸਪਤਾਲ, ਹਾਥੀ ਗੇਟ, ਮੋਤੀ ਬਾਜ਼ਾਰ, ਮਾਈ ਭਾਗਾਂ ਮੰਦਰ ਆਦਿ ਦਾ ਦੌਰਾ ਕੀਤਾ ਗਿਆ। ਚੇਅਰਮੈਨ ਚੀਮਾ ਨੇ ਇਨ੍ਹਾਂ ਕੇਂਦਰਾਂ ਵਿੱਚ ਚੱਲ ਰਹੇ ਟੀਕਾ ਕਰਨ ਪ੍ਰੋਗਰਾਮ ’ਤੇ ਤੱਸਲੀ ਪ੍ਰਗਟਾਈ ਅਤੇ ਨਾਲ ਹੀ ਇਲਾਕਾ ਨਿਵਾਸੀਆਂ ਵੱਲੋਂ ਵੱਧ ਚੱੜ ਕੇ ਦਿੱਤੇ ਜਾ ਰਹੇ ਯੋਗਦਾਨ ਲਈ ਧੰਨਵਾਦ ਕੀਤਾ। ਇਸ ਮੌਕੇ ਉਨ੍ਹਾਂ ਨਾਲ ਮਾਤਾ ਸੁਲੱਖਣੀ ਜੀ ਸਿਵਲ ਹਸਪਤਾਲ ਦੇ ਐੱਸ.ਐੱਮ.ਓ. ਡਾ. ਸੰਜੀਵ ਭੱਲਾ ਵੀ ਮੌਜੂਦ ਸਨ।

ਸ. ਚੀਮਾ ਨੇ ਕਿਹਾ ਪੰਜਾਬ ਸਰਕਾਰ ਵੱਲੋਂ ਕੋਰੋਨਾ ਵਾਇਰਸ ਉਪਰ ਫ਼ਤਹਿ ਹਾਸਲ ਕਰਨ ਲਈ ਵਿਸ਼ੇਸ਼ ਟੀਕਾਕਰਨ ਮੁਹਿੰਮ ਚਲਾਈ ਜਾ ਰਹੀ ਹੈ ਜਿਸ ਵਿਚ 45 ਸਾਲ ਤੋਂ ਉੱਪਰ ਦੇ ਹਰੇਕ ਵਿਅਕਤੀ ਅਤੇ ਬਿਮਾਰੀਆਂ ਨਾਲ ਪੀੜ੍ਹਤ ਮਰੀਜ਼ਾਂ ਨੂੰ ਕੋਰੋਨਾ ਵੈਕਸੀਨ ਲਗਾਈ ਜਾ ਰਹੀ ਹੈ। ਉਨ੍ਹਾਂ ਕਿਹਾ ਵੈਕਸੀਨੇਸ਼ਨ ਮੁਹਿੰਮ ਨੂੰ ਆਮ ਲੋਕਾਂ ਦਾ ਚੰਗਾ ਹੁੰਗਾਰਾ ਮਿਲ ਰਿਹਾ ਹੈ ਅਤੇ ਜਿਹੜੇ 45 ਸਾਲ ਤੋਂ ਵੱਧ ਵਿਅਕਤੀਆਂ ਨੇ ਅਜੇ ਤੱਕ ਵੈਕਸੀਨ ਨਹੀਂ ਲਗਾਈ ਉਨ੍ਹਾਂ ਨੂੰ ਬਿਨ੍ਹਾਂ ਦੇਰੀ ਵੈਕਸੀਨ ਲਗਵਾ ਲੈਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਵੱਲੋਂ ਇਹ ਵੈਕਸੀਨ ਬਿਲਕੁਲ ਮੁਫ਼ਤ ਲਗਾਈ ਜਾ ਰਹੀ ਹੈ।

ਓਧਰ ਬਟਾਲਾ ਵਾਸੀਆਂ ਨੇ ਪੰਜਾਬ ਸਰਕਾਰ ਅਤੇ ਚੇਅਰਮੈਨ ਸ. ਅਮਰਦੀਪ ਸਿੰਘ ਚੀਮਾ ਦਾ ਵਿਸ਼ੇਸ਼ ਤੌਰ ’ਤੇ ਧੰਨਵਾਦ ਕੀਤਾ ਹੈ ਸਿਹਤ ਵਿਭਾਗ ਵੱਲੋਂ ਉਨ੍ਹਾਂ ਦੇ ਘਰਾਂ ਦੇ ਨੇੜੇ ਹੀ ਵੈਕਸੀਨੇਸ਼ਨ ਦੀ ਸਹੂਲਤ ਮੁਹੱਈਆ ਕਰਵਾਈ ਗਈ ਹੈ।

 

 


.

Leave a Reply

Your email address will not be published. Required fields are marked *