ਬਟਾਲਾ ਸ਼ਹਿਰ ਦੇ ਵਾਰਡਾਂ ਵਿੱਚ ਲਗਾਏ ਜਾਣਗੇ ਵੈਕਸੀਨ ਦੇ ਵਿਸ਼ੇਸ਼ ਕੈਂਪ ,ਵੈਕਸੀਨੇਸ਼ਨ ਮੁਹਿੰਮ ਵਿੱਚ ਕੌਂਸਲਰ ਅਤੇ ਸਮਾਜ ਸੇਵੀ ਸੰਸਥਾਵਾਂ ਦੇ ਨੁਮਾਇੰਦੇ ਆਪਣਾ ਯੋਗਦਾਨ ਪਾਉਣਗੇ

ਵੈਕਸੀਨੇਸ਼ਨ ਮੁਹਿੰਮ ਵਿੱਚ ਕੌਂਸਲਰ ਅਤੇ ਸਮਾਜ ਸੇਵੀ ਸੰਸਥਾਵਾਂ ਦੇ ਨੁਮਾਇੰਦੇ ਆਪਣਾ ਯੋਗਦਾਨ ਪਾਉਣਗੇ

ਸ਼ਹਿਰ ਦੇ ਵਾਰਡਾਂ ਵਿੱਚ ਲਗਾਏ ਜਾਣਗੇ ਵੈਕਸੀਨ ਦੇ ਵਿਸ਼ੇਸ਼ ਕੈਂਪ

ਬਟਾਲਾ, 6 ਅਪ੍ਰੈਲ (  ਅਮਰੀਕ ਮਠਾਰੂ  ) – ਕੋਵਿਡ-19 ਵੈਕਸੀਨ ਲਗਾਉਣ ਦੀ ਮੁਹਿੰਮ ਨੂੰ ਘਰ-ਘਰ ਤੱਕ ਲਿਜਾਣ ਲਈ ਹੁਣ ਨਵੇਂ ਚੁਣੇ ਕੌਂਸਲਰ, ਸਮਾਜ ਸੇਵੀ ਸੰਸਥਾਵਾਂ ਅਤੇ ਮੋਹਤਬਰ ਵਿਅਕਤੀ ਸਿਹਤ ਵਿਭਾਗ ਦਾ ਸਹਿਯੋਗ ਕਰਨਗੇ। ਸ਼ਹਿਰਾਂ ਵਿੱਚ ਕੌਂਸਲਰਾਂ ਵੱਲੋਂ ਸਿਹਤ ਵਿਭਾਗ ਨਾਲ ਮਿਲ ਆਪਣੇ ਵਾਰਡਾਂ ਵਿਚ ਵੈਕਸੀਨ ਲਗਾਉਣ ਦੇ ਵਿਸ਼ੇਸ਼ ਕੈਂਪ ਲਗਾਏ ਜਾਣਗੇ ਅਤੇ 45 ਸਾਲ ਤੋਂ ਵੱਧ ਉਮਰ ਦੇ ਵਿਅਕਤੀਆਂ ਨੂੰ ਵੈਕਸੀਨ ਲਗਵਾਉਣ ਲਈ ਪ੍ਰੇਰਤ ਕੀਤਾ ਜਾਵੇਗਾ।

ਕੋਵਿਡ-19 ਵੈਕਸੀਨੇਸ਼ਨ ਮੁਹਿੰਮ ਵਿੱਚ ਕੌਂਸਲਰਾਂ ਦਾ ਸਹਿਯੋਗ ਲੈਣ ਲਈ ਅੱਜ ਐੱਸ.ਡੀ.ਐੱਮ. ਬਟਾਲਾ ਸ. ਬਲਵਿੰਦਰ ਸਿੰਘ ਅਤੇ ਐੱਸ.ਐੱਮ.ਓ. ਡਾ. ਸੰਜੀਵ ਕੁਮਾਰ ਭੱਲਾ ਵੱਲੋਂ ਬਟਾਲਾ ਸ਼ਹਿਰ ਦੇ ਕੌਂਸਲਰਾਂ ਅਤੇ ਸਮਾਜ ਸੇਵੀ ਸੰਸਥਾਵਾਂ ਦੇ ਨੁਮਾਇੰਦਿਆਂ ਨਾਲ ਇੱਕ ਅਹਿਮ ਮੀਟਿੰਗ ਕੀਤੀ ਗਈ। ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਐੱਸ.ਡੀ.ਐੱਮ. ਸ. ਬਲਵਿੰਦਰ ਸਿੰਘ ਨੇ ਕੌਂਸਲਰ ਸਾਹਿਬਾਨ ਨੂੰ ਬੇਨਤੀ ਕੀਤੀ ਕਿ ਉਹ ਆਪਣੇ ਵਾਰਡਾਂ ਵਿੱਚ ਲੋਕਾਂ ਨੂੰ ਵੈਕਸੀਨ ਲਗਾਉਣ ਲਈ ਪ੍ਰੇਰਤ ਕਰਨ। ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਵੱਲੋਂ 45 ਸਾਲ ਤੋਂ ਵੱਧ ਉਮਰ ਦੇ ਵਿਅਕਤੀਆਂ ਨੂੰ ਇਹ ਵੈਕਸੀਨ ਬਿਲਕੁਲ ਮੁਫ਼ਤ ਲਗਾਈ ਜਾ ਰਹੀ ਹੈ ਅਤੇ ਇਹ ਪੂਰੀ ਤਰਾਂ ਸੁਰੱਖਿਅਤ ਹੈ।

ਐੱਸ.ਡੀ.ਐੱਮ. ਬਟਾਲਾ ਨੇ ਕਿਹਾ ਕਿ ਪਿਛਲੇ ਕੁਝ ਹਫ਼ਤਿਆਂ ਤੋਂ ਕੋਰੋਨਾ ਦੇ ਕੇਸਾਂ ਵਿੱਚ ਵਾਧਾ ਹੋਇਆ ਹੈ ਅਤੇ ਕੋਰੋਨਾ ਦਾ ਨਵਾਂ ਰੂਪ ਜਿਆਦਾ ਘਾਤਕ ਸਾਬਤ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਕੋਰੋਨਾ ਮਹਾਂਮਾਰੀ ਤੋਂ ਪਾਰ ਪਾਉਣ ਲਈ ਵੈਕਸੀਨ ਲਗਾਉਣੀ ਬਹੁਤ ਜਰੂਰੀ ਹੈ ਅਤੇ ਹਰ 45 ਸਾਲ ਤੋਂ ਵੱਧ ਉਮਰ ਦੇ ਵਿਅਕਤੀ ਨੂੰ ਇਹ ਵੈਕਸੀਨ ਜਰੂਰ ਲਗਵਾਉਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਇਸ ਵੈਕਸੀਨ ਦਾ ਕੋਈ ਸਾਇਡ ਇਫੈਕਟ ਨਹੀਂ ਹੈ ਅਤੇ ਇਹ ਪੂਰੀ ਤਰਾਂ ਸੁਰੱਖਿਅਤ ਹੈ।

ਇਸ ਮੌਕੇ ਐੱਸ.ਐੱਮ.ਓ. ਡਾ. ਭੱਲਾ ਨੇ ਕਿਹਾ ਕਿ ਕੋਰੋਨਾ ਉੱਪਰ ਫ਼ਤਹਿ ਹਾਸਲ ਕਰਨ ਲਈ ਵੈਕਸੀਨੇਸ਼ਨ ਦਾ ਘੇਰਾ ਵਿਸਾਲ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਵੈਕਸੀਨ ਲਗਵਾਉਣ ਦੇ ਨਾਲ ਕੋਰੋਨਾ ਤੋਂ ਬਚਣ ਲਈ ਹੋਰ ਸਾਵਧਾਨੀਆਂ ਦੀ ਪਾਲਣਾ ਵੀ ਕਰਨੀ ਚਾਹੀਦੀ ਹੈ[

ਇਸ ਮੌਕੇ ਕੌਂਸਲਰ ਸੁਨੀਲ ਸਰੀਨ, ਜਗਜੀਤ ਖੋਖਰ, ਸੁਖਦੇਵ ਸਿੰਘ, ਗੁਰਪ੍ਰੀਤ ਸਿੰਘ, ਕਾਕਾ ਸ਼ਾਹ, ਸਹਾਰਾ ਕਲੱਬ ਦੇ ਪ੍ਰਧਾਨ ਜਤਿੰਦਰ ਕੱਦ, ਲਾਇੰਸ ਕਲੱਬ ਦੇ ਪ੍ਰਧਾਨ ਵਿਪਨ ਪੁਰੀ ਨੇ ਪ੍ਰਸ਼ਾਸਨ ਨੂੰ ਭਰੋਸਾ ਦਿੱਤਾ ਕਿ ਉਹ ਵੈਕਸੀਨੇਸ਼ਨ ਮੁਹਿੰਮ ਵਿੱਚ ਹਰ ਤਰਾਂ ਦਾ ਸਹਿਯੋਗ ਕਰਨਗੇ ਅਤੇ ਵੱਧ ਤੋਂ ਵੱਧ ਵਿਅਕਤੀਆਂ ਨੂੰ ਵੈਕਸੀਨ ਲਗਵਾ ਕੇ ਇਸ ਮਹਾਂਮਾਰੀ ਉੱਪਰ ਕਾਬੂ ਪਾਉਣ ਵਿੱਚ ਆਪਣਾ ਯੋਗਦਾਨ ਪਾਉਣਗੇ।

 

Leave a Reply

Your email address will not be published. Required fields are marked *