ਪੰਜਾਬ ਸਰਕਾਰ ਵਲੋਂ ਸ੍ਰੀ ਗੁਰੂ ਨਾਭਾ ਦਾਸ ਜੀ ਦੇ ਜਨਮ ਦਿਵਸ ਦੇ ਸਬੰਧ ਵਿਚ 8 ਅਪ੍ਰੈਲ ਨੂੰ ਛੁੱਟੀ ਦਾ ਐਲਾਨ

ਪੰਜਾਬ ਸਰਕਾਰ ਵਲੋਂ ਸ੍ਰੀ ਗੁਰੂ ਨਾਭਾ ਦਾਸ ਜੀ ਦੇ ਜਨਮ ਦਿਵਸ ਦੇ ਸਬੰਧ ਵਿਚ 8 ਅਪ੍ਰੈਲ ਨੂੰ ਛੁੱਟੀ ਦਾ ਐਲਾਨ

 

ਬਟਾਲਾ, 6 ਅਪ੍ਰੈਲ (ਅਮਰੀਕ ਮਠਾਰੂ) – ਪੰਜਾਬ ਸਰਕਾਰ ਵਲੋਂ ਸ੍ਰੀ ਗੁਰੂ ਨਾਭਾ ਦਾਸ ਜੀ ਦੇ ਜਨਮ ਦਿਵਸ ਦੇ ਸਬੰਧ ਵਿਚ 8 ਅਪ੍ਰੈਲ ਦੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਪੱਤਰ ਮੁਤਾਬਿਕ 8 ਅਪ੍ਰੈਲ ਨੂੰ ਪੰਜਾਬ ਰਾਜ ਦੇ ਸਾਰੇ ਸਰਕਾਰੀ ਦਫ਼ਤਰਾਂ , ਕਾਰਪੋਰੇਸ਼ਨਾਂ ਅਤੇ ਵਿੱਦਿਅਕ ਅਦਾਰਿਆਂ ਵਿਚ ਰਾਖਵੀਂ ਛੁੱਟੀ ਦੀ ਬਜਾਏ ਗਜ਼ਟਿਡ ਛੁੱਟੀ ਘੋਸ਼ਿਤ ਕੀਤੀ ਗਈ ਹੈ |
ਇਸ ਸੰਬੰਧੀ ਜਾਰੀ ਨੋਟੀਫਿਕੇਸ਼ਨ ਬਕਾਇਦਾ ਪੰਜਾਬ ਦੇ ਸਾਰੇ ਵਿਸ਼ੇਸ਼ ਮੁੱਖ ਸਕੱਤਰਾਂ, ਵਧੀਕ ਮੁੱਖ ਸਕੱਤਰਾਂ, ਵਿੱਤੀ ਕਮਿਸ਼ਨਰਾਂ, ਪ੍ਰਮੁੱਖ ਸਕੱਤਰਾਂ ਅਤੇ ਪ੍ਰਬੰਧਕੀ ਸਕੱਤਰਾਂ ਤੋਂ ਇਲਾਵਾ ਵੱਖ-ਵੱਖ ਵਿਭਾਗੀ ਅਧਿਕਾਰੀਆਂ ਨੂੰ ਸੂਚਨਾ ਅਤੇ ਯੋਗ ਕਾਰਵਾਈ ਲਈ ਭੇਜ ਦਿੱਤੀ ਗਈ ਹੈ।

Leave a Reply

Your email address will not be published. Required fields are marked *