ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵਰਚੁਅਲ ਸਮਾਗਮ ਰਾਹੀਂ ਸੂਬੇ ਭਰ ਵਿੱਚ ਕਣਕ ਦੀ ਸਰਕਾਰੀ ਖਰੀਦ ਸ਼ੁਰੂ ਕਰਵਾਈ
ਗੁਰਦਾਸਪੁਰ ਜ਼ਿਲ੍ਹੇ ਵਿਚ ਵੀ ਸਰਕਾਰੀ ਖਰੀਦ ਲਈ ਮੰਡੀਆਂ ਤਿਆਰ – ਡਿਪਟੀ ਕਮਿਸ਼ਨਰ
ਬਟਾਲਾ, 10 ਅਪ੍ਰੈਲ (ਅਮਰੀਕ ਮਠਾਰੂ ) – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਇਕ ਵਰਚੁਅਲ ਸਮਾਗਮ ਰਾਹੀਂ ਹਾੜੀ ਸੀਜਨ 2021 ਦੀ ਕਣਕ ਦੀ ਸਰਕਾਰੀ ਖਰੀਦ ਸ਼ੁਰੂ ਕਰਨ ਦਾ ਐਲਾਣ ਕੀਤਾ। ਇਸ ਮੌਕੇ ਉਨਾਂ ਨੇ ਕਿਹਾ ਕਿ ਕਿਸਾਨਾਂ ਦੀ ਕਣਕ ਦਾ ਦਾਣਾ ਦਾਣਾ ਖਰੀਦੇ ਕੀਤਾ ਜਾਵੇਗਾ ਅਤੇ ਇਸ ਸਾਰੀ ਪ੍ਰਕ੍ਰਿਆ ਵਿਚ ਆੜਤੀਆਂ ਦੀ ਅਹਿਮ ਭੁਮਿਕਾ ਬਣੀ ਰਹੇਗੀ।
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇਸ ਮੌਕੇ ਕਣਕ ਦੀ ਅਦਾਇਗੀ 48 ਘੰਟੇ ਵਿਚ ਕਰਨ ਦੇ ਨਾਲ ਨਾਲ ਆੜਤੀਆਂ ਦੀਆਂ ਮੰਗਾਂ ਮੰਨਨ ਦਾ ਐਲਾਣ ਕੀਤਾ ਜਿਸ ਤੋਂ ਬਾਅਦ ਆੜਤੀਆਂ ਐਸੋਸੀਏਸ਼ਨ ਵੱਲੋਂ ਆਪਣੀ ਹੜਤਾਲ ਖਤਮ ਕਰਨ ਦਾ ਐਲਾਣ ਕਰਦਿਆਂ ਖਰੀਦ ਪ੍ਰਕ੍ਰਿਆ ਨੂੰ ਸੁਚਾਰੂ ਤਰੀਕੇ ਨਾਲ ਚਲਾਉਣ ਦਾ ਭਰੋਸਾ ਦਿੱਤਾ।
ਇਸ ਮੌਕੇ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦਾ ਮੰਡੀ ਢਾਂਚਾ ਸਭ ਤੋਂ ਵਧੀਆ ਹੈ ਜਿਸ ਨੂੰ ਕੇਂਦਰ ਸਰਕਾਰ ਖਰਾਬ ਕਰਨ ਲਈ ਗਲਤ ਨੀਤੀਆਂ ਬਣਾ ਕੇ ਸੂਬਿਆਂ ਨੂੰ ਮੰਨਨ ਲਈ ਮਜਬੂਰ ਕਰ ਰਹੀ ਹੈ। ਉਨਾਂ ਨੇ ਕਿਹਾ ਕਿ ਪੰਜਾਬ ਸਰਕਾਰ ਆਪਣੇ ਕਿਸਾਨਾਂ ਅਤੇ ਆੜਤੀਆਂ ਦੇ ਹਿੱਤਾਂ ਦੀ ਰਾਖੀ ਲਈ ਵਚਨਬੱਧ ਹੈ ਅਤੇ ਆੜਤੀਆਂ ਦੇ ਰੁਜਗਾਰ ਨੂੰ ਪ੍ਰਭਾਵਿਤ ਨਹੀਂ ਹੋਣ ਦਿੱਤਾ ਜਾਵੇਗਾ।
ਇਸ ਮੌਕੇ ਫੂਡ ਸਪਲਾਈ ਮੰਤਰੀ ਸ੍ਰੀ ਭਾਰਤ ਭੂਸ਼ਣ ਆਸ਼ੂ ਨੇ ਕਿਹਾ ਕਿ ਮੰਡੀਆਂ ਵਿਚ ਕਿਸਾਨਾਂ ਦੀ ਸਹੁਲਤ ਲਈ ਸਾਰੇ ਇੰਤਜਾਮ ਕੀਤੇ ਗਏ ਹਨ ਅਤੇ ਕਿਸਾਨਾਂ ਨੂੰ ਜਾਂ ਆੜਤੀਆਂ ਨੂੰ ਕੋਈ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ। ਮੰਡੀ ਬੋਰਡ ਦੇ ਚੇਅਰਮੈਨ ਸ: ਲਾਲ ਸਿੰਘ ਨੇ ਦੱਸਿਆ ਕਿ ਕੋਵਿਡ ਦੇ ਮੱਦੇਨਜਰ ਮੰਡੀਆਂ ਵਿਚ ਪੁਰੇ ਸੁਰੱਖਿਆ ਉਪਾਅ ਕੀਤੇ ਜਾ ਰਹੇ ਹਨ ਅਤੇ ਮੁੱਖ ਮੰਡੀਆਂ ਵਿਚ ਵੈਕਸੀਨ ਲਗਾਉਣ ਦੀ ਵਿਵਸਥਾ ਵੀ ਸਿਹਤ ਮਹਿਕਮੇ ਨਾਲ ਮਿਲ ਕੇ ਕੀਤੀ ਜਾ ਰਹੀ ਹੈ।
ਓਧਰ ਬਟਾਲਾ ਦੇ ਐੱਸ.ਐੱਸ.ਪੀ. ਦਫ਼ਤਰ ਤੋਂ ਇਸ ਵਰਚੁਅਲ ਸਮਾਗਮ ਵਿਚ ਡਿਪਟੀ ਕਮਿਸ਼ਨਰ ਗੁਰਦਾਸਪੁਰ ਜਨਾਬ ਮੁਹੰਮਦ ਇਸ਼ਫ਼ਾਕ, ਐੱਸ.ਡੀ.ਐੱਮ ਬਟਾਲਾ ਸ. ਬਲਵਿੰਦਰ ਸਿੰਘ, ਐੱਸ.ਪੀ. ਗੁਰਪ੍ਰੀਤ ਸਿੰਘ ਨੇ ਸਿਰਕਤ ਕੀਤੀ।
Adv.
ਇਸ ਮੌਕੇ ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫ਼ਾਕ ਨੇ ਦੱਸਿਆ ਕਿ ਜ਼ਿਲ੍ਹੇ ਦੀਆਂ ਮੰਡੀਆਂ ਵਿਚ ਕਣਕ ਦੀ ਖਰੀਦ ਦੀਆਂ ਸਾਰੀਆਂ ਤਿਆਰੀਆਂ ਮੁਕੰਮਲ ਹਨ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਗੁਰਦਾਸਪੁਰ ਵਿਚ 95 ਖਰੀਦ ਕੇਂਦਰ ਸਥਾਪਤ ਕੀਤੇ ਗਏ ਹਨ, ਜਿਨ੍ਹਾਂ ਵਿੱਚ 10 ਮੁੱਖ ਯਾਰਡ, 14 ਸਬ ਯਾਰਡ ਅਤੇ 71 ਹੋਰ ਖਰੀਦ ਕੇਂਦਰ ਹਨ। ਉਨ੍ਹਾਂ ਕਿਹਾ ਕਿ ਕਣਕ ਦੀ ਖਰੀਦ ਦੌਰਾਨ ਕੋਵਿਡ-19 ਤੋਂ ਬਚਣ ਲਈ ਸਾਰੇ ਪ੍ਰੋਟੋਕਾਲ ਦੀ ਪਾਲਣਾ ਕੀਤੀ ਜਾਵੇਗੀ।
Adv.