
ਅੱਜ ਦੇ ਸਮੇਂ ਵੀ ਸਾਨੂੰ ਬਾਬਾ ਸਾਹਿਬ ਵੱਲੋਂ ਪਾਏ ਗਏ ਪੂਰਨਿਆਂ ’ਤੇ ਚੱਲਣ ਦੀ ਲੋੜ – ਐੱਸ.ਡੀ.ਐੱਮ. ਬਟਾਲਾ
ਭੀਮ ਰਾਓ ਅੰਬੇਦਕਰ ਜੀ ਨੂੰ ਰਹਿੰਦੀ ਦੁਨੀਆਂ ਤੱਕ ਯਾਦ ਰੱਖਿਅ ਜਾਵੇਗਾ – ਚੇਅਰਮੈਨ ਕਸਤੂਰੀ ਲਾਲ

ਬਟਾਲਾ, 14 ਅਪ੍ਰੈਲ ( ਅਮਰੀਕ ਮਠਾਰੂ ) – ਭਾਰਤੀ ਸੰਵਿਧਾਨ ਦੇ ਨਿਰਮਾਤਾ ਡਾ. ਭੀਮ ਰਾਓ ਅੰਬੇਦਕਰ ਜੀ ਦੇ 130 ਵੇਂ ਜਨਮ ਦਿਵਸ ’ਤੇ ਰਾਜ ਅੰਦਰ ਉਲੀਕੇ ਆਨਲਾਈਨ ਪ੍ਰੋਗਰਾਮ ਰਾਹੀ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਸ਼ਰਧਾ ਦੇ ਫੁੱਲ ਭੇਂਟ ਕੀਤੇ ਗਏ। ਮੁੱਖ ਮੰਤਰੀ ਅਮਰਿੰਦਰ ਸਿੰਘ ਨੇ ਕਿਹਾ ਕਿ ਭਾਰਤੀ ਸੰਵਿਧਾਨ ਅੰਦਰ ਦੇਸ਼ ਦੀ ਏਕਤਾ, ਅਖੰਡਤਾ ਅਤੇ ਹਰ ਵਰਗ ਲਈ ਬਰਾਬਰਤਾ ਅਧਿਕਾਰ ਰੱਖਿਆ ਗਿਆ ਹੈ, ਜਿਸਦੇ ਲਈ ਡਾ. ਬੀ.ਆਰ.ਅੰਬੇਦਕਰ ਜੀ ਨੂੰ ਕਦੇ ਭੁਲਾਇਆ ਨਹੀ ਜਾ ਸਕਦਾ।
ਬਟਾਲਾ ਦੇ ਸਰਕਾਰੀ ਕੰਨਿਆ ਸੀਨੀਅਰ ਸਕੈਂਡਰੀ ਸਕੂਲ ਧਰਮਪੁਰਾ ਕਲੋਨੀ ਵਿਖੇ ਹੋਏ ਇਸ ਵਰਚੂਅਲ ਪ੍ਰੋਗਰਾਮ ਵਿੱਚ ਐੱਸ.ਡੀ.ਐੱਮ. ਬਟਾਲਾ ਸ. ਬਲਵਿੰਦਰ ਸਿੰਘ, ਚੇਅਰਮੈਨ ਨਗਰ ਸੁਧਾਰ ਟਰੱਸਟ ਸ੍ਰੀ ਕਸਤੂਰੀ ਲਾਲ, ਐੱਮ.ਸੀ. ਸੁਨੀਲ ਸਰੀਨ, ਗੁਰਪ੍ਰੀਤ ਸਿੰਘ ਸ਼ਾਨਾ, ਚੰਦਰ ਮੋਹਨ, ਸੁਖਦੇਵ ਸਿੰਘ ਬਾਜਵਾ, ਕਸਤੂਰੀ ਲਾਲ ਕਾਲਾ, ਵਿਜੇ ਕੁਮਾਰ ਬਿੱਲੂ, ਗੌਤਮ ਸੇਠ ਗੁੱਡੂ, ਸੁਪਰਡੈਂਟ ਨਿਰਮਲ ਸਿੰਘ ਅਤੇ ਸ਼ਹਿਰ ਦੇ ਹੋਰ ਪਤਵੰਤੇ ਮੌਜੂਦ ਸਨ।
Adv.
![]()
ਇਸ ਮੌਕੇ ਐੱਸ.ਡੀ.ਐੱਮ. ਬਟਾਲਾ ਸ. ਬਲਵਿੰਦਰ ਸਿੰਘ ਨੇ ਕਿਹਾ ਕਿ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਦਕਰ ਦਾ 130ਵਾਂ ਜਨਮ ਦਿਹਾੜਾ ਪੂਰੀ ਸ਼ਰਧਾ ਅਤੇ ਸਤਿਕਾਰ ਨਾਲ ਮਨਾਇਆ ਗਿਆ ਹੈ। ਉਨਾਂ ਕਿਹਾ ਕਿ ਅੱਜ ਦੇ ਸਮੇਂ ਵੀ ਸਾਨੂੰ ਬਾਬਾ ਸਾਹਿਬ ਵੱਲੋਂ ਪਾਏ ਗਏ ਪੂਰਨਿਆਂ ’ਤੇ ਚੱਲਣ ਦੀ ਲੋੜ ਹੈ ਅਤੇ ਉਨਾਂ ਵੱਲੋਂ ਬਣਾਇਆ ਗਿਆ ਕਾਨੂੰਨ ਹਰ ਇੱਕ ਦੇਸ਼ ਵਾਸੀ ਨੂੰ ਬਰਾਬਰੀ ਦਾ ਦਰਜਾ ਦਿੰਦਾ ਹੈ।
Adv.
ਇਸ ਮੌਕੇ ਚੇਅਰਮੈਨ ਸ੍ਰੀ ਕਸਤੂਰੀ ਲਾਲ ਸੇਠ ਨੇ ਕਿਹਾ ਕਿ ਸਾਡੇ ਦੇਸ਼ ਲਈ ਬਹੁ ਕੀਮਤੀ ਸੰਵਿਧਾਨ ਲਿਖਣ ਵਾਲੀ ਮਹਾਨ ਸ਼ਖਸ਼ੀਅਤ ਭੀਮ ਰਾਓ ਅੰਬੇਦਕਰ ਜੀ ਨੂੰ ਰਹਿੰਦੀ ਦੁਨੀਆਂ ਤੱਕ ਯਾਦ ਰੱਖਿਆ ਜਾਵੇਗਾ। ਉਨਾਂ ਦੱਸਿਆ ਕਿ ਭਾਰਤੀ ਸੰਵਿਧਾਨ ਲਿਖਣ ਲੱਗਿਆ 2 ਸਾਲ 11 ਮਹੀਨੇ 18 ਦਿਨਾਂ ਦਾ ਸਮਾਂ ਲੱਗਿਆ, ਜਿਸਦੇ ਵਿੱਚ ਆਪਣੀ ਕਾਬਲੀਅਤ, ਲਿਆਕਤ ਨਾਲ ਅੰਬੇਦਕਰ ਜੀ ਨੇ ਹਰ ਪਹਿਲੂ ਨੂੰ ਬਾਖੂਬੀ ਢੰਗ ਨਾਲ ਅੰਕਿਤ ਕੀਤਾ ਸੀ। ਉਨਾਂ ਕਿਹਾ ਕਿ ਹਰੇਕ ਦੇਸ਼ਵਾਸੀ ਨੂੰ ਅਜਿਹੀਆਂ ਮਹਾਨ ਸ਼ਖਸ਼ੀਅਤਾਂ ਵੱਲੋਂ ਦਿਖਾਏ ਮਾਰਗ ’ਤੇ ਚੱਲਣ ਦੀ ਲੋੜ ਹੈ।

