ਬਟਾਲਾ, 16 ਅਪ੍ਰੈਲ ( ਅਮਰੀਕ ਮਠਾਰੂ ) – ਮਾਤਾ ਸੁਲੱਖਣੀ ਜੀ ਸਿਵਲ ਹਸਪਤਾਲ ਬਟਾਲਾ ਦੇ ਐੱਸ.ਐੱਮ.ਓ. ਡਾ. ਸੰਜੀਵ ਕੁਮਾਰ ਭੱਲਾ ਨੇ 45 ਸਾਲ ਤੋਂ ਵੱਧ ਉਮਰ ਦੇ ਵਿਅਕਤੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਬਿਨ੍ਹਾਂ ਕਿਸੇ ਦੇਰੀ ਕੋਵਿਡ-19 ਵੈਕਸੀਨ ਜਰੂਰ ਲਗਾਉਣ। ਡਾ. ਭੱਲਾ ਨੇ ਕਿਹਾ ਕਿ ਮਨੁੱਖੀ ਸਿਹਤ ਲਈ ਕੋਵਿਡ-19 ਵੈਕਸੀਨ ਪੂਰੀ ਤਰਾਂ ਸੁਰੱਖਿਅਤ ਹੈ ਤੇ ਲੋਕਾਂ ਨੂੰ ਕਿਸੇ ਅਫਵਾਹ ਵਿਚ ਨਹੀਂ ਆਉਣਾ ਚਾਹੀਦਾ।
Adv.
ਉਨਾਂ ਨੇ ਅੱਗੇ ਦੱਸਿਆ ਕਿ ਸਿਹਤ ਵਿਭਾਗ ਵਲੋਂ ਕੋਵਿਡ ਮਹਾਂਮਾਰੀ ਵਿਰੁੱਧ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ ਕਿ ਉਹ ਸਿਹਤ ਵਿਭਾਗ ਵਲੋਂ ਜਾਰੀ ਹਦਾਇਤਾਂ ਦੀ ਪਾਲਣਾ ਸਖ਼ਤੀ ਨਾਲ ਕਰਨ। ਕੋਰੋਨਾ ਬਿਮਾਰੀ ਦੇ ਲੱਛਣ ਜਿਵੇਂ ਬੁਖਾਰ, ਖੰਘ, ਜੁਕਾਮ, ਸਰੀਰ ਦਰਦ ਆਦਿ ਹੋਣ ਤਾਂ ਤੁਰੰਤ ਆਪਣਾ ਕੋਰੋਨਾ ਟੈਸਟ ਕਰਵਾਉਣਾ ਚਾਹੀਦਾ ਹੈ ਅਤੇ ਜਦ ਤਕ ਟੈਸਟ ਦੀ ਰਿਪੋਰਟ ਨੈਗਵਿਟ ਨਹੀਂ ਆਉਦੀ ਤਕ ਆਪਣੇ ਆਪ ਨੂੰ ਘਰ ਵਿਚ ਏਕਾਂਤਵਾਸ ਕੀਤਾ ਜਾਵੇ।Adv
ਡਾ. ਭੱਲਾ ਨੇ ਅੱਗੇ ਕਿਹਾ ਕਿ ਕੋਵਿਡ ਬਿਮਾਰੀ ਤੋਂ ਬਚਾਅ ਲਈ ਮਾਸਕ ਲਾਜ਼ਮੀ ਤੌਰ ’ਤੇ ਪਹਿਨਿਆ ਜਾਵੇ। ਸ਼ੋਸਲ ਡਿਸਟੈਸਿੰਗ ਦੇ ਨਿਯਮਾਂ ਦੀ ਪਾਲਣਾ ਕੀਤੀ ਜਾਵੇ ਅਤੇ ਆਪਣੇ ਹੱਥਾਂ ਨੂੰ ਵਾਰ-ਵਾਰ ਸਾਬੁਣ ਨਾਲ ਧੋਤਾ ਜਾਵੇ। ਉਨਾਂ ਕਿਹਾ ਕਿ ਸਿਹਤ ਵਿਭਾਗ ਵਲੋਂ ਜਾਰੀ ਸਾਵਧਾਨੀਆਂ ਦੀ ਸਖ਼ਤੀ ਨਾਲ ਪਾਲਣਾ ਕੀਤੀ ਜਾਵੇ ਅਤੇ ਯੋਗ ਵਿਅਕਤੀਆਂ ਨੂੰ ਵੈਕਸੀਨ ਤੁਰੰਤ ਲਗਾਉਣੀ ਚਾਹੀਦੀ ਹੈ।

