ਬਟਾਲਾ ਕਾਰਪੋਰੇਸ਼ਨ ਦੇ ਆਹੁਦੇਦਾਰਾਂ ਦੀ ਚੋਣ ਜਲੰਧਰ ਡਵੀਜ਼ਨ ਦੀ ਕਮਿਸ਼ਨਰ ਗੁਰਪ੍ਰੀਤ ਕੌਰ ਦੀ ਹਾਜ਼ਰੀ ਹੇਠ ਹੋਈ , ਕੈਬਨਿਟ ਮੰਤਰੀ ਤ੍ਰਿਪਤ ਬਾਜਵਾ ਅਤੇ ਸਰਕਾਰੀਆ ਵੱਲੋਂ ਨਵੇਂ ਚੁਣੇ ਅਹੁਦੇਦਾਰਾਂ ਨੂੰ ਮੁਬਾਰਕਬਾਦ

ਜਲੰਧਰ ਡਵੀਜ਼ਨ ਦੀ ਕਮਿਸ਼ਨਰ ਗੁਰਪ੍ਰੀਤ ਕੌਰ ਦੀ ਹਾਜ਼ਰੀ ਹੇਠ ਹੋਈ ਅਹੁਦੇਦਾਰਾਂ ਦੀ ਚੋਣ

ਕੈਬਨਿਟ ਮੰਤਰੀ ਤ੍ਰਿਪਤ ਬਾਜਵਾ ਅਤੇ ਸਰਕਾਰੀਆ ਵੱਲੋਂ ਨਵੇਂ ਚੁਣੇ ਅਹੁਦੇਦਾਰਾਂ ਨੂੰ ਮੁਬਾਰਕਬਾਦ

ਬਟਾਲਾ ਸ਼ਹਿਰ ਦਾ ਸਰਬਪੱਖੀ ਵਿਕਾਸ ਮੇਰੀ ਮੁੱਖ ਤਰਜੀਹ ਰਹੇਗੀ – ਮੇਅਰ ਸੁਖਦੀਪ ਸਿੰਘ ਤੇਜਾ

ਬਟਾਲਾ, 19 ਅਪ੍ਰੈਲ (ਅਮਰੀਕ ਮਠਾਰੂ )- ਸ. ਸੁਖਦੀਪ ਸਿੰਘ ਤੇਜਾ ਨਗਰ ਨਿਗਮ ਬਟਾਲਾ ਦੇ ਪਹਿਲੇ ਮੇਅਰ ਚੁਣੇ ਗਏ ਹਨ ਅਤੇ ਉਨ੍ਹਾਂ ਦੀ ਚੋਣ ਕੌਂਸਲਰਾਂ ਵੱਲੋਂ ਸਰਬਸੰਮਤੀ ਨਾਲ ਕੀਤੀ ਗਈ ਹੈ। ਇਸ ਤੋਂ ਇਲਾਵਾ ਸੀਨੀਅਰ ਡਿਪਟੀ ਮੇਅਰ ਸ੍ਰੀ ਸੁਨੀਲ ਕੁਮਾਰ ਸਰੀਨ ਅਤੇ ਡਿਪਟੀ ਮੇਅਰ ਵਜੋਂ ਸ੍ਰੀਮਤੀ ਚੰਦਰ ਕਾਂਤਾ ਚੁਣੇ ਗਏ ਹਨ।

ਅੱਜ ਸਭ ਤੋਂ ਪਹਿਲਾਂ ਸਵੇਰੇ 11 ਵਜੇ ਨਗਰ ਨਿਗਮ ਬਟਾਲਾ ਦੇ ਹਾਊਸ ਦੀ ਪਹਿਲੀ ਮੀਟਿੰਗ ਹੋਈ ਜਿਸ ਵਿੱਚ ਜਲੰਧਰ ਡਵੀਜ਼ਨ ਦੇ ਕਮਿਸ਼ਨਰ ਸ੍ਰੀਮਤੀ ਗੁਰਪ੍ਰੀਤ ਕੌਰ ਆਈ.ਏ.ਐੱਸ. ਨੇ ਚੁਣੇ ਹੋਏ ਸਾਰੇ ਕੌਂਸਲਰਾਂ ਨੂੰ ਸਹੁੰ ਚੁਕਾਈ | ਇਸ ਮੌਕੇ ਬਟਾਲਾ ਦੇ ਵਿਧਾਇਕ ਸ. ਲਖਬੀਰ ਸਿੰਘ ਲੋਧੀਨੰਗਲ, ਏ.ਡੀ.ਸੀ. ਜਨਰਲ ਸ੍ਰੀ ਰਾਹੁਲ ਆਈ.ਏ.ਐੱਸ. ਅਤੇ ਕਮਿਸ਼ਨਰ ਨਗਰ ਨਿਗਮ ਬਟਾਲਾ ਸ. ਬਲਵਿੰਦਰ ਸਿੰਘ ਵੀਨਵੇਂ ਚੁਣੇ ਕੌਂਸਲਰਾਂ ਨੂੰ ਸਹੁੰ ਚੁਕਾਉਣ ਤੋਂ ਬਾਅਦ ਮੇਅਰ, ਸੀਨੀਅਰ ਡਿਪਟੀ ਮੇਅਰ ਅਤੇ ਡਿਪਟੀ ਮੇਅਰ ਦੀ ਚੋਣ ਦੀ ਕਾਰਵਾਈ ਅਰੰਭ ਕੀਤੀ ਗਈ | ਸਭ ਤੋਂ ਪਹਿਲਾਂ ਵਾਰਡ ਨੰਬਰ 32 ਦੇ ਕੌਂਸਲਰ ਸ੍ਰੀ ਅਨਿਲ ਕੁਮਾਰ ਨੇ ਸ. ਸੁਖਦੀਪ ਸਿੰਘ ਤੇਜਾ ਵਾਰਡ ਨੰਬਰ 30 ਦਾ ਨਾਮ ਮੇਅਰ ਦੇ ਅਹੁਦੇ ਲਈ ਪੇਸ਼ ਕੀਤਾ ਅਤੇ ਇਸ ਦੀ ਤਾਈਦ ਵਾਰਡ ਨੰਬਰ 33 ਦੀ ਕੌਂਸਲਰ ਸ੍ਰੀਮਤੀ ਮੋਨਿਕਾ ਸੇਖੜੀ ਨੇ ਕੀਤੀ | ਇਸ ਤੋਂ ਬਾਅਦ ਹਾਊਸ ਦੇ ਸਾਰੇ ਮੈਂਬਰਾਂ ਨੇ ਸੁਖਦੀਪ ਸਿੰਘ ਤੇਜਾ ਨੂੰ ਸਰਬਸੰਮਤੀ ਨਾਲ ਮੇਅਰ ਚੁਣ ਲਿਆ।

Adv.

 

 

 

Leave a Reply

Your email address will not be published. Required fields are marked *