ਮਾਨਸਾ ਪੁਲਿਸ ਨੇ ਆਬਕਾਰੀ ਐਕਟ ਤਹਿਤ ਕੀਤੇ 7 ਮੁਕੱਦਮੇ ਦਰਜ
– 570 ਲੀਟਰ ਲਾਹਣ, 1 ਚਾਲੂ ਭੱਠੀ ਅਤੇ 47 ਬੋਤਲਾਂ ਸ਼ਰਾਬ ਸਮੇਤ ਸਕੂਟਰੀ ਬਰਾਮਦ*

ਮਾਨਸਾ,24 ਅਪ੍ਰੈਲ :(ਗੁਰਜੰਟ ਸਿੰਘ ਬਾਜੇਵਾਲੀਆ) ਮਾਨਸਾ ਜ਼ਿਲ੍ਹੇ ਦੇ ਐੱਸਐੱਸਪੀ ਸ੍ਰੀ ਸੁਰੇਂਦਰ ਲਾਂਬਾ, ਆਈਪੀਐਸ, ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਮਾਨਸਾ ਪੁਲਿਸ ਵੱਲੋਂ ਨਸ਼ਿਆਂ ਵਿਰੁੱਧ ਵਿੱਢੀ ਮੁਹਿੰਮ ਤਹਿਤ ਵੱਖ ਵੱਖ ਥਾਵਾਂ ਤੋੋਂ ਮੁਲਜਿਮਾਂ ਨੂੰ ਕਾਬੂ ਕਰਕੇ ਉਹਨਾਂ ਵਿਰੁੱਧ ਆਬਕਾਰੀ ਐਕਟ ਤਹਿਤ ਮੁਕੱਦਮੇ ਦਰਜ਼ ਰਜਿਸਟਰ ਕਰਵਾ ਕੇ ਬਰਾਮਦਗੀ ਕੀਤੀ ਹੈ।
ਥਾਣਾ ਸਰਦੂਲਗੜ ਦੀ ਪੁਲਿਸ ਪਾਰਟੀ ਵੱਲੋੋਂ ਮੁਖਬਰੀ ਦੇ ਆਧਾਰ ਤੇ ਸਰਬਣ ਸਿੰਘ ਪੁੱਤਰ ਬਾਬੂ ਸਿੰਘ ਵਾਸੀ ਸੰਘਾਂ ਵਿਰੁੱਧ ਆਬਕਾਰੀ ਐਕਟ ਦਾ ਮੁਕੱਦਮਾ ਦਰਜ਼ ਕਰਾਇਆ, ਪੁਲਿਸ ਪਾਰਟੀ ਨੇ ਰੇਡ ਕਰਕੇ ਮੁਲਜਿਮ ਨੂੰ ਕਾਬੂ ਕਰਕੇ 400 ਲੀਟਰ ਲਾਹਣ ਤੇ ਪੰਜਾਬ ਸਿੰਘ ਪੁੱਤਰ ਪਿਆਰਾ ਸਿੰਘ ਵਾਸੀ ਫੂਸ ਮੰਡੀ ਪਾਸੋਂ 100 ਲੀਟਰ ਲਾਹਣ ਬਰਾਮਦ ਕੀਤੀ। ਥਾਣਾ ਸਦਰ ਮਾਨਸਾ ਦੀ ਪੁਲਿਸ ਪਾਰਟੀ ਵੱਲੋੋਂ ਮੁਖਬਰੀ ਦੇ ਆਧਾਰ ਤੇ ਨੱਥੂ ਸਿੰਘ ਪੁੱਤਰ ਮੀਂਹਾ ਸਿੰਘ ਵਾਸੀ ਠੂਠਿਆਵਾਲੀ ਪਾਸੋਂ , ਰੇਡ ਕਰਕੇ ਸ਼ਰਾਬ ਨਜਾਇਜ ਕਸੀਦ ਕਰਦਿਆ ਮੌੌਕੇ ਤੇ ਕਾਬੂ ਕਰਕੇ 1 ਚਾਲੂ ਭੱਠੀ, 30 ਲੀਟਰ ਲਾਹਣ, 4 ਬੋਤਲਾਂ ਸ਼ਰਾਬ ਨਜਾਇਜ ਬਰਾਮਦ ਕੀਤੀ। ਆਬਕਾਰੀ ਸਟਾਫ ਮਾਨਸਾ ਦੀ ਪੁਲਿਸ ਪਾਰਟੀ ਵੱਲੋਂ ਮੁਖਬਰੀ ਦੇ ਆਧਾਰ ਤੇ ਨਾਮਲੂਮ ਵਿਰੁੱਧ ਆਬਕਾਰੀ ਐਕਟ ਦਾ ਮੁਕੱਦਮਾ ਦਰਜ਼ ਕਰਵਾ ਕੇ 23 ਬੋਤਲਾਂ ਸ਼ਰਾਬ ਮਾਰਕਾ ਸਹਿਨਾਈ (ਹਰਿਆਣਾ) ਬਰਾਮਦ ਕੀਤੀ, ਮੁਲਜਿਮ ਨੂੰ ਟਰੇਸ ਕਰਕੇ ਨਾਮਜਦ ਕਰਕੇ ਜਲਦੀ ਗ੍ਰਿਫਤਾਰ ਕੀਤਾ ਜਾਵੇਗਾ।
Adv.

ਥਾਣਾ ਸਦਰ ਬੁਢਲਾਡਾ ਦੀ ਪੁਲਿਸ ਪਾਰਟੀ ਵੱਲੋੋਂ ਨਰਿੰਦਰਪਾਲ ਪੁੱਤਰ ਕਸਤੂਰੀ ਲਾਲ ਵਾਸੀ ਚੀਮਾ (ਸੰਗਰੂਰ) ਵਿਰੁੱਧ ਆਬਕਾਰੀ ਐਕਟ ਦਾ ਮੁਕੱਦਮਾ ਦਰਜ਼ ਕਰਵਾ ਕੇ 12 ਬੋਤਲਾਂ ਸ਼ਰਾਬ ਮਾਰਕਾ ਸਹਿਨਾਈ (ਹਰਿਆਣਾ) ਸਮੇਤ ਸਕੂਟਰੀ ਨੰ:ਪੀਬੀH13ਬੀਜੇ-4794 ਬਰਾਮਦ ਕੀਤੀ। ਥਾਣਾ ਭੀਖੀ ਦੀ ਪੁਲਿਸ ਪਾਰਟੀ ਨੇ ਰਾਮਪਾਲ ਸਿੰਘ ਪੁੱਤਰ ਜਰਨੈਲ ਸਿੰਘ ਵਾਸੀ ਮੌੌਜੌੌ ਖੁਰਦ ਨੂੰ ਕਾਬੂ ਕਰਕੇ ਉਸ ਪਾਸੋੋਂ 8 ਬੋਤਲਾਂ ਸ਼ਰਾਬ ਨਜਾਇਜ ਬਰਾਮਦ ਕੀਤੀ। ਥਾਣਾ ਸਰਦੂਲਗੜ ਦੀ ਪੁਲਿਸ ਪਾਰਟੀ ਵੱਲੋੋਂ ਮੁਖਬਰੀ ਦੇ ਆਧਾਰ ਤੇ ਗੁਰਪ੍ਰੀਤ ਸਿੰਘ ਪੁੱਤਰ ਮੱਲਾ ਸਿੰਘ ਵਾਸੀ ਆਹਲੂਪੁਰ ਵਿਰੁੱਧ ਆਬਕਾਰੀ ਐਕਟ ਦਾ ਮੁਕੱਦਮਾ ਦਰਜ਼ ਕਰਵਾ ਕੇ 40 ਲੀਟਰ ਲਾਹਣ ਬਰਾਮਦ ਕੀਤੀ।
Adv.

ਐਸਐਸਪੀ ਮਾਨਸਾ ਸ੍ਰੀ ਸੁਰੇਂਦਰ ਲਾਂਬਾ, ਆਈਪੀਐਸ ਵੱਲੋਂ ਦੱਸਿਆ ਗਿਆ ਕਿ ਨਸ਼ਿਆਂ ਅਤੇ ਮਾੜੇ ਅਨਸਰਾ ਵਿਰੁੱਧ ਵਿੱਢੀ ਮੁਹਿੰਮ ਨੂੰ ਅੱਗੇ ਲਈ ਵੀ ਇਸੇ ਤਰਾ ਹੀ ਜਾਰੀ ਰੱਖਿਆ ਜਾਵੇਗਾ ।

