ਕੋਰੋਨਾਵਾਇਰਸ ਦੇ ਵੱਧ ਰਹੇ ਕੇਸਾਂ ਕਰਕੇ ਪੰਜਾਬ ‘ਚ ਹਰ ਰੋਜ਼ ਸ਼ਾਮ 6 ਵਜੇ ਤੋਂ ਸ਼ੁਰੂ ਹੋਵੇਗਾ ਲੌਕਡਾਊਨ – ਅਹਿਮ ਖ਼ਬਰ
ਪੰਜਾਬ ਵਿੱਚ ਲਗਾਤਾਰ ਵੱਧ ਰਹੇ ਕੋਰੋਨਾਵਾਇਰਸ ਦੇ ਨਵੇਂ ਮਾਮਲਿਆਂ ਅਤੇ ਆਕਸੀਜਨ ਦੀ ਘਾਟ ਨਾਲ ਨਜਿੱਠਣ ਲਈ ਹੁਣ ਪੰਜਾਬ ਸਰਕਾਰ ਨੇ ਹਰ ਰੋਜ਼ ਸ਼ਾਮੀ 6 ਵਜੇ ਲੌਕਡਾਊਨ ਲਾਉਣ ਦਾ ਫੈਸਲਾ ਲਿਆ ਹੈ।
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਟਵੀਟ ਕਰਕੇ ਦੱਸਿਆ ਕਿ ਹੁਣ ਪੰਜਾਬ ‘ਚ ਹਰ ਰੋਜ਼ ਲੌਕਡਾਊਨ ਸ਼ਾਮ ਨੂੰ 6 ਵਜੇ ਸ਼ੁਰੂ ਹੋਵੇਗਾ ਅਤੇ ਅਗਲੀ ਸਵੇਰ 5 ਵਜੇ ਤੱਕ ਰਹੇਗਾ।
ਵੀਕੈਂਡ ‘ਤੇ ਲੌਕਡਾਊਨ ਸ਼ੁਕਰਵਾਰ ਸ਼ਾਮ 6 ਵਜੇ ਤੋਂ ਹੀ ਸ਼ੁਰੂ ਹੋ ਜਾਵੇਗਾ ਅਤੇਸੋਮਵਾਰ ਸਵੇਰ 5 ਵਜੇ ਤੱਕ ਰਹੇਗਾ।
Adv.

