ਕਿਸਾਨ ਤੇ ਮਜ਼ਦੂਰ ਮੰਡੀਆਂ ਵਿੱਚ ਕੋਰੋਨਾ ਤੋਂ ਬਚਣ ਦੀਆਂ ਸਾਵਧਾਨੀਆਂ ਦੀ ਪਾਲਣਾ ਕਰਨ – ਏ.ਡੀ.ਸੀ ਰਾਹੁਲ

ਏ.ਡੀ.ਸੀ. ਵੱਲੋਂ ਫ਼ਤਹਿਗੜ੍ਹ ਚੂੜੀਆਂ ਦੀ ਦਾਣਾ ਮੰਡੀ ਵਿੱਚ ਕਣਕ ਦੀ ਖਰੀਦ ਦਾ ਜਾਇਜਾ

ਕਿਸਾਨ ਤੇ ਮਜ਼ਦੂਰ ਮੰਡੀਆਂ ਵਿੱਚ ਕੋਰੋਨਾ ਤੋਂ ਬਚਣ ਦੀਆਂ ਸਾਵਧਾਨੀਆਂ ਦੀ ਪਾਲਣਾ ਕਰਨ – ਏ.ਡੀ.ਸੀ ਰਾਹੁਲ

ਬਟਾਲਾ, 26 ਅਪ੍ਰੈਲ ( ਅਮਰੀਕ ਮਠਾਰੂ) – ਵਧੀਕ ਡਿਪਟੀ ਕਮਿਸ਼ਨਰ (ਜਨਰਲ) ਸ੍ਰੀ ਰਾਹੁਲ ਵੱਲੋਂ ਅੱਜ ਦਾਣਾ ਮੰਡੀ ਫ਼ਤਹਿਗੜ੍ਹ ਚੂੜੀਆਂ ਦਾ ਦੌਰਾ ਕਰਕੇ ਚੱਲ ਰਹੀ ਕਣਕ ਦੀ ਖਰੀਦ ਦਾ ਜਾਇਜਾ ਲਿਆ ਗਿਆ। ਇਸ ਮੌਕੇ ਉਨ੍ਹਾਂ ਨਾਲ ਸਕੱਤਰ ਮਾਰਕਿਟ ਕਮੇਟੀ ਬਿਕਰਮਜੀਤ ਸਿੰਘ ਅਤੇ ਖਰੀਦ ਏਜੰਸੀਆਂ ਦੇ ਅਧਿਕਾਰੀ ਹਾਜ਼ਰ ਸਨ।

ਕਣਕ ਦੀ ਖਰੀਦ ਦਾ ਜਾਇਜਾ ਲੈਂਦਿਆਂ ਏ.ਡੀ.ਸੀ. ਸ੍ਰੀ ਰਾਹੁਲ ਨੇ ਕਿਹਾ ਕਿ ਮੰਡੀਆਂ ਵਿੱਚ ਕਣਕ ਵੇਚਣ ਆਏ ਕਿਸੇ ਕਿਸਾਨ ਨੂੰ ਕੋਈ ਮੁਸ਼ਕਲ ਨਹੀਂ ਆਉਣੀ ਚਾਹੀਦੀ। ਖਰੀਦ ਦਾ ਜਾਇਜਾ ਲੈਣ ਉਪਰੰਤ ਉਨ੍ਹਾਂ ਕਿਹਾ ਕਿ ਮੰਡੀਆਂ ਵਿੱਚ ਕਣਕ ਦੀ ਖਰੀਦ ਨਿਰਵਿਘਨ ਢੰਗ ਨਾਲ ਜਾਰੀ ਹੈ ਅਤੇ ਮੰਡੀਆਂ ਵਿੱਚ ਬਾਰਦਾਨੇ ਅਤੇ ਲਿਫਟਿੰਗ ਦੀ ਕੋਈ ਸਮੱਸਿਆ ਨਹੀਂ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਉਨ੍ਹਾਂ ਦੀ ਫਸਲ ਦਾ ਭੁਗਤਾਨ ਨਿਰਧਾਰਤ ਸਮੇਂ ਅੰਦਰ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਜੇਕਰ ਫਿਰ ਵੀ ਕਿਸੇ ਕਿਸਾਨ ਨੂੰ ਕੋਈ ਮੁਸ਼ਕਲ ਪੇਸ਼ ਆਉਂਦੀ ਹੈ ਤਾਂ ਉਹ ਪ੍ਰਸ਼ਾਸਨ ਨਾਲ ਸੰਪਰਕ ਕਰ ਸਕਦਾ ਹੈ।

ਏ.ਡੀ.ਸੀ. ਸ੍ਰੀ ਰਾਹੁਲ ਨੇ ਕਿਹਾ ਕਿ ਕੋਵਿਡ-19 ਦੇ ਚੱਲਦਿਆਂ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਮੰਡੀਆਂ ਵਿੱਚ ਕਿਸਾਨਾਂ, ਮਜ਼ਦੂਰਾਂ ਅਤੇ ਖਰੀਦ ਏਜੰਸੀਆਂ ਦੇ ਨੁਮਾਇੰਦਿਆਂ ਲਈ ਵਿਸ਼ੇਸ਼ ਪ੍ਰਬੰਧ ਕੀਤੇ ਗਏ ਹਨ ਅਤੇ ਹਰ ਕਿਸੇ ਨੂੰ ਕੋਵਿਡ ਤੋਂ ਬਚਣ ਦੀਆਂ ਸਾਵਧਾਨੀਆਂ ਦੀ ਪਾਲਣਾ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕਿਸਾਨਾਂ ਨੂੰ ਕੋਵਿਡ-19 ਤੋਂ ਬਚਣ ਸਬੰਧੀ ਜਾਗਰੂਕ ਕਰਨ ਦੇ ਨਾਲ ਮੰਡੀਆਂ ਵਿੱਚ ਵੈਕਸੀਨੇਸ਼ਨ ਵੀ ਕੀਤੀ ਜਾ ਰਹੀ ਹੈ।

Adv.

 

 

Leave a Reply

Your email address will not be published. Required fields are marked *