ਸਾਂਝੀਵਾਲਤਾ ਦੇ ਪ੍ਰਤੀਕ ਗੁਰੂ ਤੇਗ ਬਹਾਦਰ ਜੀ ਦਾ 400 ਸਾਲਾ ਪ੍ਰਕਾਸ਼ ਪੁਰਬ ਸੰਗਤ ਵੱਲੋਂ ਬੜੀ ਹੀ ਸ਼ਰਧਾ ਨਾਲ ਮਨਾਇਆ ਜਾਵੇਗਾ

ਬਟਾਲਾ 30/04/2021(ਅਮਰੀਕ ਮਠਾਰੂ)ਗੁਰਦੁਆਰਾ ਕੰਧ ਸਾਹਿਬ ਵਿਖੇ ਸਿੱਖਾਂ ਦੇ ਨੌਵੇਂ ਪਾਤਸ਼ਾਹ ਗੁਰੂ ਤੇਗ ਬਹਾਦਰ ਜੀ ਦਾ 400 ਸਾਲਾ ਪ੍ਰਕਾਸ਼ ਉਤਸਵ ਨੂੰ ਸਮਰਪਿਤ ਗੁਰੂ ਗ੍ਰੰਥ ਸਾਹਿਬ ਜੀ ਅਖੰਡ ਪਾਠ ਸਾਹਿਬ ਜੀ ਦੇ ਭੋਗ 1 ਮਈ ਨੂੰ ਸਵੇਰੇ 10 ਵਜੇ ਪਾਏ ਜਾਣਗੇ ਗੁਰਦੁਆਰਾ ਦੇ ਮੈਨੇਜਰ ਸਰਦਾਰ ਗੁਰਤਿੰਦਰਪਾਲ ਸਿੰਘ ਭਾਟੀਆ ਜੀ ਨੇ ਦੱਸਿਆ ਕਿ ਅਖੰਡ ਪਾਠ ਜੀ ਦੇ ਭੋਗ ਉਪਰੰਤ ਕੀਰਤਨੀਏ ਜਥੇ ਕੀਰਤਨ ਨਾਲ ਅਤੇ ਕਥਾਵਾਚਕ ਕਥਾ ਨਾਲ ਸੰਗਤਾਂ ਨੂੰ ਗੁਰੂ ਜੀ ਦੇ ਜੀਵਨ ਬਾਰੇ ਦਸ ਕੇ ਨਿਹਾਲ ਕਰਨਗੇ। ਅਰਦਾਸ ਤੋਂ ਬਾਅਦ ਅਤੁੱਟ ਲੰਗਰ ਵਰਤੇਗਾ । ਸ਼੍ਰੋਮਣੀ ਕਮੇਟੀ ਅਤੇ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਪ੍ਰਕਾਸ਼ ਪੁਰਬ ਮਨਾਇਆ ਜਾ ਰਿਹਾ ਹੈ। ਗੁਰੂਦਵਾਰਾ ਕੰਧ ਸਾਹਿਬ ਨੇ ਤਿੰਨ ਦਿਨ ਤੱਕ ਪੂਰੇ ਡੈਕੋਰੇਸ਼ਨ ਲਾਈਟਾਂ ਨਾਲ ਸਜਾਇਆ ਜਾਵੇਗਾ।
Adv.



2525

sandhu
Post Views: 548