ਜ਼ਿਲ੍ਹਾ ਮੈਜਿਸਟਰੇਟ ਵਲੋਂ ਕੋਰੋਨਾ ਦੇ ਵੱਧਦੇ ਕਹਿਰ ਦੇ ਮੱਦੇਨਜ਼ਰ ਨਵੀਆਂ ਹਦਾਇਤਾਂ ਜਾਰੀ

ਜ਼ਿਲ੍ਹਾ ਮੈਜਿਸਟਰੇਟ ਵਲੋਂ ਕੋਰੋਨਾ ਦੇ ਵੱਧਦੇ ਕਹਿਰ ਦੇ ਮੱਦੇਨਜ਼ਰ ਨਵੀਆਂ ਹਦਾਇਤਾਂ ਜਾਰੀ
ਕੈਮਿਸਟ ਸ਼ਾਪ ,ਦੁੱਧ, ਬਰੈਡ, ਸਬਜ਼ੀਆ, ਫਰੂਟ, ਡੇਅਰੀ ਤੇ ਪੋਲਟਰੀ ਉਤਪਾਦ ਜਿਵੇਂ ਕਿ ਮੀਟ ਤੇ ਆਂਡੇ ਨੂੰ ਰਹੇਗੀ ਛੋਟ
ਸਕੂਲ, ਕਾਲਜ ਰਹਿਣਗੇ ਬੰਦ ਪਰ ਟੀਚਰ ਤੇ ਨਾਨ ਟੀਚਿੰਗ ਸਟਾਫ ਰਹੇਗਾ ਹਾਜ਼ਰ
ਬੈਂਕ ਤੇ ਏ.ਟੀ.ਐਮਜ਼ ਖੁੱਲੇ ਰਹਿਣਗੇ

ਸਾਰੇ 4 ਪਹੀਆ ਵਾਹਨਾਂ ਜਿਵੇਂ ਕਿ ਕਾਰ, ਟੈਕਸੀ ਵਿਚ 2 ਤੋਂ ਜਿਆਦਾ ਲੋਕਾਂ ਦੇ ਜਾਣ-ਆਉਣ ਦੀ ਆਗਿਆ ਨਹੀਂ ਹੈ ਪਰ ਮਰੀਜ਼ ਨੂੰ ਹਸਪਤਾਲ ਲਿਜਾਣ-ਲਿਆਉਣ ਵੇਲੇ ਛੋਟ ਰਹੇਗੀ। ਮੋਟਰਸਾਈਕਲ ਜਾਂ ਸਕੂਟਰ ’ਤੇ ਇਕ ਤੋਂ ਵੱਧ ਵਿਅਕਤੀ ਸਫਰ ਨਹੀਂ ਕਰ ਸਕੇਗਾ ਪਰ ਜੇਕਰ ਦੋਵੇਂ ਵਿਅਕਤੀ ਇਕੋ ਪਰਿਵਾਰ ਨਾਲ ਸਬੰਧਿਤ ਹਨ ਤੇ ਇਕੋ ਘਰ ਵਿਚ ਰਹਿੰਦੇ ਹਨ ਤਾਂ ਉਸ ਕੇਸ ਵਿਚ ਇਹ ਬੰਦਿਸ਼ ਲਾਗੂ ਨਹੀਂ।

ਮੈਨੂਫੈਕਚਰਿੰਗ ਖੇਤਰ ਦੀਆਂ ਗਤੀਵਿਧੀਆਂ ਤੇ ਉਨ੍ਹਾਂ ਦੇ ਕਰਮਚਾਰੀਆਂ ਤੇ ਵਾਹਨਾਂ ਦੀ ਆਵਾਜਾਈ ਬਸ਼ਰਤੇ ਕਿ ਉਹ ਸਬੰਧਿਤ ਰੁਜ਼ਗਾਰਦਾਤੇ ਕੋਲੋਂ ਲੋੜੀਂਦੀ ਮਨਜ਼ੂਰੀ ਦਿਖਾਉਣ।
ਗੁਰਦਾਸਪੁਰ, 2 ਮਈ ( ਅਮਰੀਕ ਮਠਾਰੂ) ਜ਼ਿਲਾ ਮੈਜਿਸਟਰੇਟ ਜਨਾਬ ਮੁਹੰਮਦ ਇਸ਼ਫਾਕ ਨੇ ਦੱਸਿਆ ਕਿ ਐਡੀਸ਼ਨਲ ਮੁੱਖ ਸਕੱਤਰ (ਗ੍ਰਹਿ) ਪੰਜਾਬ ਸਰਕਾਰ ਦੇ ਗ੍ਰਹਿ ਮਾਮਲਿਆਂ ਅਤੇ ਨਿਆਂ ਵਿਭਾਗ ਵਲੋਂ 30 ਅਪ੍ਰੈਲ 2021 ਨੂੰ ਕੋਵਿਡ-19 ਦੇ ਵੱਧ ਰਹੇ ਪ੍ਰਭਾਵ ਨੂੰ ਮੁੱਖ ਰੱਖਦਿਆਂ ‘ਕੰਸੋਲੀਡੇਟਿਡ ਨਵੀਂਆਂ ਗਾਈਡਲਾਈਨਜ਼’ (Consolidated guidelines) 2 ਮਈ ਤੋਂ ਲੈ ਕੇ 15 ਮਈ 2021 ਤਕ ਜਾਰੀ ਕੀਤੀਆਂ ਗਈਆਂ ਹਨ। ਇਸ ਲਈ ਜ਼ਿਲੇ ਗੁਰਦਾਸਪੁਰ ਅੰਦਰ ਐਡੀਸ਼ਨਲ ਮੁੱਖ ਸਕੱਤਰ (ਗ੍ਰਹਿ) ਪੰਜਾਬ ਸਰਕਾਰ ਦੇ ਗ੍ਰਹਿ ਮਾਮਲਿਆਂ ਅਤੇ ਨਿਆਂ ਵਿਭਾਗ ਵਲੋਂ ਜਾਰੀ ਗਾਈਡਲਾਈਨਜ਼ ਤਹਿਤ ਜ਼ਿਲ੍ਹਾ ਮੈਜਿਸਟਰੇਟ ਗੁਰਦਾਸਪੁਰ ਵਲੋਂ ਡਿਜਾਸਟਰ ਮੈਨਜੇਮੈਂਟ ਐਕਟ 2005 ਅਤੇ 1973 ਦੀ ਧਾਰਾ 144 ਸੀ.ਆਰ.ਪੀ.ਸੀ ਤਹਿਤ ਹੁਕਮ ਜਾਰੀ ਕਰਦਿਆਂ ਹੇਠ ਲਿਖੇ ਹੁਕਮ ਜਾਰੀ ਕੀਤੇ ਗਏ ਹਨ।
ਇਸ ਤੋਂ ਪਹਿਲਾਂ ਜਿਲੇ ਅੰਦਰ 27.04.2021 ਨੂੰ ਕੋਰੋਨਾ ਵਾਇਰਸ ਬਿਮਾਰੀ ਦੇ ਫੈਲਾਅ ਨੂੰ ਰੋਕਣ ਲਈ 1973 ਦੀ ਧਾਰਾ 144 ਸੀ.ਆਰ.ਪੀ.ਸੀ ਤਹਿਤ ਹੁਕਮ ਜਾਰੀ ਕੀਤੇ ਗਏ ਸਨ।
Consolidated guidelines regarding covid appropriate behaviour and restricions to be implemented 1st may 2021 till 15th may 2021.
1. ਕੰਸੋਲੀਡੇਟਿਡ ਗਾਈਡਲਾਈਨਜ਼ ਤਹਿਤ ਜਿਲੇ ਅੰਦਰ ਕੋਵਿਡ ਬਿਮਾਰੀ ਦੇ ਫੈਲਾਅ ਨੂੰ ਰੋਕਣ ਲਈ ਹੇਠ ਲਿਖੀਆਂ ਰੋਕਾਂ ਲਗਾਈਆਂ ਜਾਂਦੀਆਂ ਹਨ। ਜਿਲੇ ਅੰਦਰ 2 ਮਈ 2021 ਤੋਂ 15 ਮਈ ਤਕ ਹੇਠ ਲਿਖੀਆਂ ਹਦਾਇਤਾਂ ਜਾਰੀ ਰਹਿਣਗੀਆਂ।
1. ਪਹਿਲਾਂ ਵਾਂਗ ਰੋਜਾਨਾ ਰਾਤ ਦਾ ਕਰਫਿਊ ਸ਼ਾਮ 6 ਵਜੇ ਤੋਂ ਸਵੇਰੇ 5 ਵਜੇ ਤੱਕ ਹੋਵੇਗਾ ਜਦਕਿ ਹਫਤਾਵਾਰੀ ਕਰਫਿਊ ਸੁੱਕਰਵਾਰ ਸ਼ਾਮ 6 ਵਜੇ ਤੋਂ ਸੋਮਵਾਰ ਸਵੇਰੇ 5 ਵਜੇ ਤੱਕ ਹੋਵੇਗਾ। ਇਸ ਸਮੇਂ ਦੌਰਾਨ ਜਰੂਰੀ ਸੇਵਾਵਾਂ ਨੂੰ ਛੋਟ ਰਹੇਗੀ।
2. ਜਨਤਕ ਆਵਾਜਾਈ ਸੇਵਾ (ਬੱਸ, ਟੈਕਸੀ , ਆਟੋ) 50 ਫੀਸਦੀ ਸਮਰੱਥਾ ਨਾਲ ਚੱਲ ਸਕਣਗੇ।
3. ਸਾਰੇੇ ਬਾਰ, ਸਿਨੇਮਾ ਹਾਲ, ਜਿੰਮ, ਸਪਾ, ਸਵੀਮਿੰਗ ਪੂਲ, ਕੋਚਿੰਗ ਸੈਂਟਰ, ਸਪੋਰਟਸ ਕੰਪਲੈਕਸ ਬੰਦ ਰਹਿਣਗੇ।
4. ਸਾਰੇ ਰੈਸਟੋਰੈਂਟ (ਹੋਟਲਾਂ ਸਮੇਤ) , ਕੈਫੇ, ਕੌਫੀ ਸ਼ਾਪ, ਫਾਸਟ ਫੂਡ ਕੋਰਟ, ਢਾਬਿਆਂ ਉੱਪਰ ਬੈਠਕੇ ਖਾਣ ਦੀ ਇਜ਼ਾਜਤ ਨਹੀਂ ਹੋਵੇਗਾ ਜਦਕਿ ਉਹ ਟੇਕ-ਅਵੇ ਤੇ ਹੋਮ ਡਿਲਵਰੀ ਲਈ ਰਾਤ 9 ਵਜੇ ਤੱਕ ਕਰ ਸਕਣਗੇ। ਉਨ੍ਹਾਂ ਸਪੱਸ਼ਟ ਕੀਤਾ ਕਿ ਉਪਰੋਕਤ ਥਾਵਾਂ ਵਿਖੇ ਅੰਦਰ ਬੈਠਕੇ ਖਾਣ ’ਤੇ ਬਿਲਕੁਲ ਪਾਬੰਦੀ ਹੈ।
5. ਸਾਰੀਆਂ ਦੁਕਾਨਾਂ , ਜੋ ਕਿ ਮਾਲਾਂ ਤੇ ਮਲਟੀਪਲੈਕਸਾਂ ਵਿਖੇ ਵੀ ਹਨ, ਹਰ ਰੋਜ਼ ਸ਼ਾਮ 5 ਵਜੇ ਬੰਦ ਹੋਣਗੀਆਂ।
6. ਸਾਰੀਆਂ ਹਫਤਾਵਾਰੀ ਮਾਰਕੀਟਾਂ (ਆਪਣੀ ਮੰਡੀ ਵਾਂਗ) ਬੰਦ ਰਹਿਣਗੀਆਂ।
7. ਜਿਲ੍ਹੇ ਅੰਦਰ ਸਮਾਜਿਕ, ਸੱਭਿਆਚਾਰਕ , ਖੇਡਾਂ ਤੇ ਹੋਰਨਾਂ ਸਬੰਧਿਤ ਸਮਾਗਮਾਂ ਉੱਪਰ ਪੂਰਨ ਰੂਪ ਵਿਚ ਪਾਬੰਦੀ ਹੈ।
8. ਵਿਆਹਾਂ ਤੇ ਅੰਤਿਮ ਰਸਮਾਂ ਦੌਰਾਨ 10 ਤੋਂ ਵੱਧ ਲੋਕਾਂ ਦੇ ਇਕੱਠ ’ਤੇ ਪਾਬੰਦੀ ਰਹੇਗੀ। 10 ਵਿਅਕਤੀਆਂ ਤੋਂ ਉੱਪਰ ਹਰ ਤਰ੍ਹਾਂ ਦੇ ਇਕੱਠ ਲਈ ਸਬੰਧਿਤ ਐਸ.ਡੀ.ਐਮ ’ਤੋਂ ਮਨਜੂਰੀ ਲੈਣੀ ਪਵੇਗੀ। ਅੰਤਿਮ ਰਸਮ ਤੇ ਸਸਕਾਰ ਵੇਲੇ ਨਿਰਧਾਰਿਤ ਸੀਮਾ ਅੰਦਰ ਦੀ ਗਿਣਤੀ ਦੇ ਵਿਅਕਤੀਆਂ ਲਈ ਮਨਜ਼ੂਰੀ ਦੀ ਲੋੜ ਨਹੀਂ।
9. ਸਾਰੇ ਸਿਆਸੀ ਇਕੱਠਾਂ ਉੱਪਰ ਵੀ ਪੂਰਨ ਪਾਬੰਦੀ ਹੈ। ਇਨ੍ਹਾਂ ਹੁਕਮਾਂ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਜਿਸ ਵਿਚ ਪ੍ਰਬੰਧਕ, ਭਾਗ ਲੈਣ ਵਾਲੇ , ਸਥਾਨ ਦੇ ਮਾਲਕ , ਟੈਂਟ ਹਾਊਸ ਮਾਲਕ ਵਿਰੁੱਧ ਕੇਸ ਦਰਜ ਕੀਤਾ ਜਾਵੇਗਾ and venue shall also be sealed next 3 months.
10, ਇਸ ਤੋਂ ਇਲਾਵਾ ਨਿਰਧਾਰਿਤ ਗਿਣਤੀ ਤੋਂ ਵੱਧ ਇਕੱਠ ਵਿਚ ਸ਼ਾਮਿਲ ਹੋਣ ਵਾਲਿਆਂ ਨੂੰ 5 ਦਿਨ ਦੇ ਹੋਮ ਕੁਆਰਨਟਾਇਨ ਕੀਤਾ ਜਾਵੇਗਾ।
11. ਸਾਰੇ ਵਿਦਿਅਕ ਅਦਾਰੇ, ਸਕੂਲ ਤੇ ਕਾਲਜ ਬੰਦ ਰਹਿਣਗੇ ਜਦਕਿ ਟੀਚਿੰਗ ਤੇ ਨਾਨ-ਟੀਚਿੰਗ ਸਟਾਫ ਹਾਜ਼ਰ ਰਹੇਗਾ।
12 ਮੈਡੀਕਲ ਤੇ ਨਰਸਿੰਗ ਕਾਲਜ, ਸੰਸਥਾਵਾਂ ਖੁੱਲੀਆਂ ਰਹਿਣਗੀਆਂ।
13. ਹਰ ਤਰ੍ਹਾਂ ਦੇ ਮੁਕਾਬਲੇ ਦੀਆਂ ਪ੍ਰੀਖਿਆਵਾਂ ਮੁਲਤਵੀ ਹਨ।
14. ਸਾਰੇ ਪ੍ਰਾਈਵੇਟ ਦਫਤਰ, ਜਿਸ ਵਿਚ ਸੇਵਾ ਖੇਤਰ ਜਿਵੇਂ ਕਿ ਆਰਕੀਟੈਕਟ , ਸੀ.ਏ. , ਬੀਮਾ ਕੰਪਨੀਆਂ ਦੇ ਦਫਤਰਾਂ ਨੂੰ ਕੇਵਲ ‘ਵਰਕ ਫਰਾਮ ਹੋਮ ’ ਦੀ ਇਜ਼ਾਜ਼ਤ ਹੈ।
15. ਸਰਕਾਰੀ ਦਫਤਰਾਂ ਵਿਚ 45 ਸਾਲ ਤੋਂ ਉੱਪਰ ਦੇ ਮੁਲਾਜਮਾਂ ਜਿਨ੍ਹਾਂ ਨੇ ਪਿਛਲੇ 15 ਦਿਨਾਂ ਅੰਦਰ ਵੈਕਸੀਨ ਨਹੀਂ ਲਗਵਾਈ ਹੈ, ਉਨ੍ਹਾਂ ਨੂੰ ਛੁੱਟੀ ਲੈ ਕੇ ਘਰ ਰਹਿਣ ਲਈ ਪੇ੍ਰਰਿਤ ਕੀਤਾ ਜਾਵੇ ਜਦ ਤੱਕ ਉਹ ਵੈਕਸੀਨ ਨਹੀਂ ਲਗਵਾ ਲੈਂਦੇ।
16. ਉੱਚ ਪਾਜਟਿਵਵੀ ਖੇਤਰਾਂ ਅੰਦਰ ਮਾਈਕ੍ਰੋ ਕੰਟੇਨਮੈਂਟ ਜ਼ੋਨ ਵਧਾਉਣ ਉੱਪਰ ਜ਼ੋਰ ਦਿੱਤਾ ਗਿਆ ਹੈ।
17. ਸਾਰੇ ਸਰਕਾਰੀ ਦਫਤਰਾਂ ਵਿਚ ਪਬਲਿਕ ਡੀਲਿੰਗ ਕੇਵਲ ਉੱਥੇ ਹੀ ਕੀਤੀ ਜਾਵੇ ਜਿੱਥੇ ਬਹੁਤ ਜ਼ਰੂਰੀ ਹੋਵੇ। ਸਰਕਾਰੀ ਦਫਤਰਾਂ ਵਲੋਂ ਸ਼ਿਕਾਇਤ ਨਿਵਾਰਨ ਵੀ ਵਰਚੁਅਲ ਤੇ ਆਨਲਾਇਨ ਤਰੀਕੇ ਕਰਨ ਨੂੰ ਪਹਿਲੀ ਦਿੱਤੀ ਜਾਵੇ। ਮਾਲ ਵਿਭਾਗ ਨੂੰ ਵੀ ਅਪਆਇੰਟਮੈਂਟਾਂ ਸੀਮਤ ਕਰਨ ਲਈ ਕਿਹਾ ਗਿਆ ਹੈ।
2. ਛੋਟਾਂ
ਕਰਫਿਊ ਦੌਰਾਨ ਕੁਝ ਜ਼ਰੂਰੀ ਖੇਤਰਾਂ ਤੇ ਸੇਵਾਵਾਂ ਨੂੰ ਛੋਟ ਦਿੱਤੀ ਗਈ ਹੈ, ਜੋ ਕਿ ਕੋਵਿਡ ਪ੍ਰੋਟੋਕੋਲ ਦੀ ਪਾਲਣਾ ਕਰਕੇ ਕੰਮ ਕਰ ਸਕਦੇ ਹਨ।

1. ਹਸਪਤਾਲ ਤੇ ਵੈਟਰਨਰੀ ਹਸਪਤਾਲ ਤੋਂ ਇਲਾਵਾ ਦਵਾਈਆਂ ਤੇ ਮੈਡੀਕਲ ਯੰਤਰਾਂ ਦੇ ਉਤਪਾਦਨ ਤੇ ਸਪਲਾਈ ਨਾਲ ਜੁੜੇ ਸਰਕਾਰੀ ਤੇ ਨਿੱਜੀ ਅਦਾਰੇ। ਇਨ੍ਹਾਂ ਅਦਾਰਿਆਂ ਵਿਚ ਕੰਮ ਕਰਨ ਵਾਲੇ ਮੁਲਾਜ਼ਮਾਂ ਨੂੰ ਅਦਾਰੇ ਵਲੋਂ ਦਿੱਤਾ ਗਿਆ ਸ਼ਨਾਖਤੀ ਕਾਰਡ ਦਿਖਾਉਣ ’ਤੇ ਸਫਰ ਕਰਨ ਦੀ ਇਜ਼ਾਜਤ ਹੋਵੇਗੀ।
2. ਈ-ਕਾਮਰਸ ਤੇ ਵਸਤਾਂ ਦੀ ਢੋਆ ਢੁਆਈ।
3. ਕੈਮਿਸਟ ਸ਼ਾਪ ਤੇ ਜ਼ਰੂਰੀ ਵਸਤਾਂ ਜਿਵੇਂ ਕਿ ਦੁੱਧ, ਬਰੈਡ, ਸਬਜ਼ੀਅਾਂ, ਫਰੂਟ, ਡੇਅਰੀ ਤੇ ਪੋਲਟਰੀ ਉਤਪਾਦ ਜਿਵੇਂ ਕਿ ਮੀਟ ਤੇ ਆਂਡੇ ਆਦਿ।
4. ਹਵਾਈ ,ਟਰੇਨ ਤੇ ਬੱਸਾਂ ਰਾਹੀਂ ‘ਕਿੱਥੋਂ ਤੋਂ ਕਿੱਥੇ’ ਜਾਣਾ ਦੇ ਦਸਤਾਵੇਜ ਦਿਖਾਕੇ ਸਫਰ ਕਰਨਾ।
5. ਸ਼ਹਿਰੀ ਅਤੇ ਪੇਂਡੂ ਖੇਤਰ ਵਿਚ ਕੰਟਰੱਕਸ਼ਨ ਗਤੀਵਿਧੀਆਂ।
6. ਖੇਤੀ ਨਾਲ ਸਬੰਧਿਤ ਕੰਮ ਜਿਵੇਂ ਕਿ ਖਰੀਦ, ਬਾਗਬਾਨੀ, ਪਸ਼ੂ ਪਾਲਣ ਤੇ ਵੈਟਰਨਰੀ ਨਾਲ ਸਬੰਧਿਤ ਸੇਵਾਵਾਂ।
7. ਵੈਕਸੀਨੇਸ਼ਨ ਲਈ ਆਊਟ ਰੀਚ ਕੈਂਪਾਂ ’ਤੇ ਲੋਕਾਂ ਦੀ ਅਵਾਜਾਈ।
8. ਮੈਨੂਫੈਕਚਰਿੰਗ ਖੇਤਰ ਦੀਆਂ ਗਤੀਵਿਧੀਆਂ ਤੇ ਉਨ੍ਹਾਂ ਦੇ ਕਰਮਚਾਰੀਆਂ ਤੇ ਵਾਹਨਾਂ ਦੀ ਆਵਾਜਾਈ ਬਸ਼ਰਤੇ ਕਿ ਉਹ ਸਬੰਧਿਤ ਰੁਜ਼ਗਾਰਦਾਤੇ ਕੋਲੋਂ ਲੋੜੀਂਦੀ ਮਨਜ਼ੂਰੀ ਦਿਖਾਉਣ।
1. ਟੈਲੀਕਮਿਊਨੀਕੇਸ਼ਨ , ਇੰਟਰਨੈਟ , ਬਰਾਡਕਾਸਟਿੰਗ , ਕੇਬਲ ਸੇਵਾ, ਆਈ.ਟੀ ਤੇ ਆਈ.ਟੀ. ਵਾਲੀਆਂ ਸੇਵਾਵਾਂ ਚਾਲੂ ਰਹਿਣਗੀਆਂ।
2. ਪੈਟਰੌਲ ਪੰਪ ਤੇ ਪੈਟਰੌਲੀਅਮ ਉਤਪਾਦ, ਐਲ.ਪੀ.ਜੀ. ਗੈਸ, ਗੈਸ ਰਿਟੇਲ ਤੇ ਸਟੋਰੇਜ਼ ,
3. ਊਰਜਾ ਉਤਪਾਦਨ, ਟਰਾਂਸਮਿਸ਼ਨ ਤੇ ਵੰਡ ਯੂਨਿਟ ਸੇਵਾਵਾਂ।
4. ਕੋਲਡ ਸਟੋਰੇਜ਼ ਤੇ ਵੇਅਰਹਾਊਸ ਸਰਵਿਸਜ਼
5. ਸਾਰੀਆਂ ਬੈਂਕਿੰਗ ਤੇ ਭਾਰਤੀ ਰਿਜ਼ਰਵ ਬੈਂਕ, ਏ.ਟੀ.ਐਮ. ਕੈਸ਼ ਵੈਨਾਂ ਤੇ ਕੈੈੈ

ਜ਼ਿਲਾ ਮੈਜਿਸਟਰੇਟ ਵਲੋਂ ਗੁਰਦਾਸਪੁਰ ਜਿਲ੍ਹੇ ਵਿਚ ਨਵੀਆਂ ਪਾਬੰਦੀਆਂ ਲਾਗੂ
ਗੈਰ ਜ਼ਰੂਰੀ ਵਸਤਾਂ ਦੀਆਂ ਸਾਰੀਆਂ ਦੁਕਾਨਾਂ ਰਹਿਣਗੀਆਂ ਬੰਦ
ਕਾਰ, ਟੈਕਸੀ ਵਿਚ ਕੇਵਲ 2 ਵਿਅਕਤੀ ਕਰ ਸਕਣਗੇ ਸਫਰ-10 ਲੋਕਾਂ ਤੋਂ ਵੱਧ ਦਾ ਇਕੱਠ ਨਹੀਂ ਹੋਵੇਗਾ
ਮੈਜਿਸਟਰੇਟ ਜਨਾਬ ਮੁਹੰਮਦ ਇਸ਼ਫਾਕ ਨੇ ਦੱਸਿਆ ਕਿ ਐਡੀਸ਼ਨਲ ਮੁੱਖ ਸਕੱਤਰ (ਗ੍ਰਹਿ) ਪੰਜਾਬ ਸਰਕਾਰ ਦੇ ਗ੍ਰਹਿ ਮਾਮਲਿਆਂ ਅਤੇ ਨਿਆਂ ਵਿਭਾਗ ਵਲੋਂ ਕੋਵਿਡ-19 ਦੇ ਵੱਧ ਰਹੇ ਪ੍ਰਭਾਵ ਨੂੰ ਮੁੱਖ ਰੱਖਦਿਆਂ ਪਹਿਲਾਂ ਜਾਰੀ ਕੀਤੇ ਹੁਕਮਾਂ ਦੀ ਕਲੈਰੀਫਿਕੇਸ਼ਨ ਕਰਦਿਆਂ 02 ਮਈ ਤੋਂ 15 ਮਈ 2021 ਤਕ ਵਾਧੂ ਰੋਕਾਂ ਲਗਾਉਣ ਦੇ ਹੁਕਮ ਜਾਰੀ ਕੀਤੇ ਗਏ ਹਨ। ਇਸ ਲਈ ਜ਼ਿਲੇ ਗੁਰਦਾਸਪੁਰ ਅੰਦਰ ਐਡੀਸ਼ਨਲ ਮੁੱਖ ਸਕੱਤਰ (ਗ੍ਰਹਿ) ਪੰਜਾਬ ਸਰਕਾਰ ਦੇ ਗ੍ਰਹਿ ਮਾਮਲਿਆਂ ਅਤੇ ਨਿਆਂ ਵਿਭਾਗ ਵਲੋਂ ਜਾਰੀ ਕਲੈਰੀਫਿਕੇਸ਼ਨ ਤਹਿਤ ਜ਼ਿਲ੍ਹਾ ਮੈਜਿਸਟਰੇਟ ਗੁਰਦਾਸਪੁਰ ਵਲੋਂ 1973 ਦੀ ਧਾਰਾ 144 ਸੀ.ਆਰ.ਪੀ.ਸੀ ਅਤੇ ਡਿਜਾਸਟਰ ਮੈਨਜੇਮੈਂਟ ਐਕਟ 2005 ਤਹਿਤ ਜ਼ਿਲੇ ਗੁਰਦਾਸਪੁਰ ਦੀ ਹਦੂਦ ਅੰਦਰ ਹੇਠ ਲਿਖੇ ਹੁਕਮ ਜਾਰੀ ਕੀਤੇ ਗਏ ਹਨ।

ਇਸ ਤੋਂ ਪਹਿਲਾਂ ਜਿਲੇ ਅੰਦਰ 01-05-2021 ਨੂੰ ਕੋਰੋਨਾ ਵਾਇਰਸ ਬਿਮਾਰੀ ਦੇ ਫੈਲਾਅ ਨੂੰ ਰੋਕਣ ਲਈ 1973 ਦੀ ਧਾਰਾ 144 ਸੀ.ਆਰ.ਪੀ.ਸੀ ਤਹਿਤ ਹੁਕਮ ਜਾਰੀ ਕੀਤੇ ਗਏ ਸਨ।
1dditional restrictions regarding covid-19 applicable w.e.f 02-05-2021 to 15-05-2021.
1. ਜ਼ਿਲੇ ਅੰਦਰ –1-02-2021 ਨੂੰ ਜਾਰੀ ਕੀਤੇ ਗਏ ਹੁਕਮਾਂ ਦੀ ਲਗਾਤਾਰਤਾ ਵਿਚ ਇਹ ਹੁਕਮ 15 -05-2021 ਤਕ ਲਾਗੂ ਰਹੇਗਾ।
2. ਜਿਲੇ ਅੰਦਰ ਹੇਠ ਲਿਖੀਆਂ ਵਾਧੂ ਰੋਕਾਂ ਸਖਤੀ ਨਾਲ ਲਾਗੂ ਕਰਨ ਦੇ ਹੁਕਮ ਜਾਰੀ ਕੀਤੇ ਜਾਂਦੇ ਹਨ।
1. ਇਨ੍ਹਾਂ ਹੁਕਮਾਂ ਤਹਿਤ ਗੈਰ ਜ਼ਰੂਰੀ ਵਸਤਾਂ ਦੀਆਂ ਸਾਰੀਆਂ ਦੁਕਾਨਾਂ ਬੰਦ ਰਹਿਣਗੀਆਂ ।
ਕੇਵਲ ਜ਼ਰੂਰੀ ਵਸਤਾਂ ਤੇ ਸੇਵਾਵਾਂ ਨਾਲ ਸਬੰਧਿਤ ਦੁਕਾਨਾਂ ਜਿਵੇਂ ਕਿ ਕੈਮਿਸਟ ਸ਼ਾਪ, ਦੁੱਧ, ਬਰੈਡ, ਸਬਜ਼ੀਆਂ, ਫਰੂਟ, ਡੇਅਰੀ ਤੇ ਪੋਲਟਰੀ ਉਤਪਾਦਨ, ਆਂਡੇ, ਮੀਟ, ਮੋਬਾਇਲ ਰਿਪੇਅਰ ਨਾਲ ਸਬੰਧਿਤ ਦੁਕਾਨਾਂ ਖੁੱਲ ਸਕਣਗੀਆਂ।
ਲੈਬੋਰੇਟਰੀ , ਨਰਸਿੰਗ ਹੋਮ ਤੇ ਹੋਰ ਮੈਡੀਕਲ ਅਦਾਰਿਆਂ ’ਤੇ ਰੋਕਾਂ ਲਾਗੂ ਨਹੀਂ ਹੋਣਗੀਆਂ।
2. ਕੋਈ ਵੀ ਵਿਅਕਤੀ ਜਿਲ੍ਹਾ ਗੁਰਦਾਸਪੁਰ ਦੀ ਹੱਦ ਅੰਦਰ ਹਵਾਈ, ਰੇਲ ਜਾਂ ਸੜਕੀ ਰਾਸਤੇ ਕੇਵਲ 72 ਘੰਟੇ ਪੁਰਾਣੀ ਕੋਵਿਡ ਟੈਸਟ ਦੀ ਨੈਗੇਟਿਵ ਰਿਪੋਰਟ ਜਾਂ ਵੈਕਸੀਨੇਸ਼ਨ ਸਰਟੀਫਿਕੇਟ (ਜਿਸਨੂੰ 2 ਹਫਤੇ ਪਹਿਲਾਂ ਘੱਟੋ ਘੱਟ ਇਕ ਡੋਜ਼ ਲੱਗੀ ਹੋਵੇ) ਦਿਖਾਕੇ ਹੀ ਦਾਖਲ ਹੋ ਸਕੇਗਾ।
3. ਸਾਰੇ ਸਰਕਾਰੀ ਦਫਤਰ ਤੇ ਬੈਂਕ ਆਪਣੀ 50 ਫੀਸਦੀ ਸਮਰੱਥਾ ਨਾਲ ਕੰਮ ਕਰਨਗੇ ਕੇਵਲ ਕੋਵਿਡ ਸਬੰਧੀ ਡਿਊਟੀ ਦੀ ਤਾਇਨਾਤੀ ਨੂੰ ਛੱਡਕੇ। ਡਿਪਟੀ ਕਮਿਸ਼ਨਰ ਕੋਵਿਡ ਮੈਨਜੇਮੈਂਟ ਅਤੇ ਇਸ ਨਾਲ ਸਬੰਧਤ ਡਿਊਟੀ ਲਈ ਕਿਸੇ ਵੀ ਵਿਭਾਗ ਦੀ ਸੇਵਾਵਾਂ ਲੈ ਸਕਣਗੇ।
4. ਸਾਰੇ 4 ਪਹੀਆ ਵਾਹਨਾਂ ਜਿਵੇਂ ਕਿ ਕਾਰ, ਟੈਕਸੀ ਵਿਚ 2 ਤੋਂ ਜਿਆਦਾ ਲੋਕਾਂ ਦੇ ਜਾਣ-ਆਉਣ ਦੀ ਆਗਿਆ ਨਹੀਂ ਹੈ ਪਰ ਮਰੀਜ਼ ਨੂੰ ਹਸਪਤਾਲ ਲਿਜਾਣ-ਲਿਆਉਣ ਵੇਲੇ ਛੋਟ ਰਹੇਗੀ। ਮੋਟਰਸਾਈਕਲ ਜਾਂ ਸਕੂਟਰ ’ਤੇ ਇਕ ਤੋਂ ਵੱਧ ਵਿਅਕਤੀ ਸਫਰ ਨਹੀਂ ਕਰ ਸਕੇਗਾ ਪਰ ਜੇਕਰ ਦੋਵੇਂ ਵਿਅਕਤੀ ਇਕੋ ਪਰਿਵਾਰ ਨਾਲ ਸਬੰਧਿਤ ਹਨ ਤੇ ਇਕੋ ਘਰ ਵਿਚ ਰਹਿੰਦੇ ਹਨ ਤਾਂ ਉਸ ਕੇਸ ਵਿਚ ਇਹ ਬੰਦਿਸ਼ ਲਾਗੂ ਨਹੀਂ।
5. 10 ਤੋਂ ਵੱਧ ਲੋਕਾਂ ਦੇ ਇਕੱਠ ਦੀ ਇਜ਼ਾਜਤ ਨਹੀਂ। ਜਿਵੇਂ ਵਿਆਹ/ਸਸਕਾਰ/ਅੰਤਿਮ ਰਸਮਾਂ.(wedding/cremations/funerals)
6. ਪਿੰਡਾਂ ਅੰਦਰ ਰਾਤ ਵੇਲੇ ਦੇ ਕਰਫਿਊ ਤੇ ਹਫਤਾਵਾਰੀ ਕਰਫਿਊ ਲਈ ਠੀਕਰੀ ਪਹਿਰੇ ਲੱਗਣਗੇ।
7. ਸਬਜ਼ੀ ਮੰਡੀ ਕੇਵਲ ਸਬਜ਼ੀਆਂ ਤੇ ਫਰੂਟ ਲਈ ਖੁੱੱਲੇਗੀ ਤੇ ਉੰਥੇ ਕੋਵਿਡ ਨਿਯਮਾਂ ਦੀ ਪਾਲਣਾ ਯਕੀਨੀ ਹੋਵੇਗੀ।
8. ਕਿਸਾਨ ਯੂਨੀਅਨਾਂ ਤੇ ਧਾਰਮਿਕ ਆਗੂਆਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਇਕੱਠ ਨਾ ਕਰਨ ਤੇ ਪ੍ਰਦਰਸ਼ਨ ਵਾਲੀਆਂ ਥਾਵਾਂ ਜਿਵੇਂ ਕਿ ਟੋਲ ਪਲਾਜ਼ੇ, ਪੰਪਾਂ ਆਦਿ ’ਤੇ ਵੀ ਪ੍ਰਦਰਸ਼ਨਕਾਰੀਆਂ ਦੀ ਗਿਣਤੀ ਘੱਟ ਹੋਵੇ।
9. ਧਾਰਮਿਕ ਅਸਥਾਨ ਰੋਜ਼ਾਨਾ ਸ਼ਾਮ 6 ਵਜੇ ਤੋਂ ਪਹਿਲਾਂ ਬੰਦ ਹੋਣਗੇ । ਗੁਰਦੁਆਰਾ, ਮੰਦਿਰਾਂ, ਮਸਜਿਦਾਂ ਤੇ ਚਰਚਾਂ ਆਦਿ ਵਿਚ ਭੀੜ ਨਾ (no overcrowding)ਹੋਵੇ।
10. ਆਕਸੀਜਨ ਸਿਲੰਡਰ ਜਮ੍ਹਾਂ ਕਰਨ ਵਾਲਿਆਂ ਵਿਰੁੱਧ ਸਖਤ ਕਾਰਵਾਈ ਹੋਵੇਗੀ।
11. ਰੇਹੜੀ ਵਾਲਿਆਂ ਦੇ ਆਰ.ਟੀ.ਪੀ.ਸੀ.ਆਰ ਟੈਸਟ ਹੋਣਗੇ।
3. Implementation to be stepped up.
1. ਕਰਫਿਊ ਪਹਿਲਾਂ ਵਾਂਗ ਰੋਜ਼ਾਨਾ ਸ਼ਾਮ 6 ਵਜੇ ਤੋਂ ਸਵੇਰੇ 5 ਵਜੇ ਤੱਕ ਹੋਵੇਗਾ। ਹਫਤਾਵਾਰੀ ਕਰਫਿਊ ਸ਼ੁੱਕਰਵਾਰ ਸ਼ਾਮ 6 ਵਜੇ ਤੋਂ ਸੋਮਵਾਰ ਸਵੇਰ 5 ਵਜੇ ਤੱਕ ਹੋਵੇਗਾ। ਕਰਫਿਊ ਦੌਰਾਨ ਕੋਈ ਵੀ ਵਾਹਨ ਨਹੀਂ ਚੱਲੇਗਾ। ਕੇਵਲ ਮੈਡੀਕਲ ਐਮਰਜੈਂਸੀ ਨੂੰ ਛੋਟ ਹੋਵੇਗੀ।
2. ਜਨਤਕ ਆਵਾਜਾਈ ਸੇਵਾ (ਬੱਸ, ਟੈਕਸੀ , ਆਟੋ) 50 ਫੀਸਦੀ ਸਮਰੱਥਾ ਨਾਲ ਚੱਲ ਸਕਣਗੇ। ਟਰਾਂਸਪੋਰਟ ਅਤੇ ਸਿਵਲ ਅਧਿਕਾਰੀ, ਪੁਲਿਸ ਕਰਮਚਾਰੀਆਂ ਨਾਲ ਉੱਡਣ ਦਸਤੇ ਬਣਾ ਕੇ ਇਸ ਨੂੰ ਸਖ਼ਤੀ ਨਾਲ ਲਾਗੂ ਕਰਨਗੇ।

3. ਸਾਰੇ ਬਾਰ, ਸਿਨੇਮਾ ਹਾਲ, ਜਿੰਮ, ਸਪਾ, ਸਵੀਮਿੰਗ ਪੂਲ, ਕੋਚਿੰਗ ਸੈਂਟਰ, ਸਪੋਰਟਸ ਕੰਪਲੈਕਸ ਬੰਦ ਰਹਿਣਗੇ।
4. ਸਾਰੇ ਰੈਸਟੋਰੈਂਟ (ਹੋਟਲਾਂ ਸਮੇਤ) , ਕੈਫੇ, ਕੌਫੀ ਸ਼ਾਪ, ਫਾਸਟ ਫੂਡ ਕੋਰਟ, ਢਾਬਿਆਂ ਉੱਪਰ ਬੈਠਕੇ ਖਾਣ ਦੀ ਇਜ਼ਾਜਤ ਨਹੀਂ ਹੋਵੇਗਾ ਜਦਕਿ ਉਹ ਟੇਕ-ਅਵੇ ਤੇ ਹੋਮ ਡਿਲਵਰੀ ਲਈ ਰਾਤ 9 ਵਜੇ ਤੱਕ ਕਰ ਸਕਣਗੇ। ਉਨ੍ਹਾਂ ਸਪੱਸ਼ਟ ਕੀਤਾ ਕਿ ਉਪਰੋਕਤ ਥਾਵਾਂ ਵਿਖੇ ਅੰਦਰ ਬੈਠਕੇ ਖਾਣ ’ਤੇ ਬਿਲਕੁਲ ਪਾਬੰਦੀ ਹੈ।
5. ਸਾਰੀਆਂ ਹਫਤਾਵਾਰੀ ਮਾਰਕੀਟਾਂ (ਆਪਣੀ ਮੰਡੀ ਵਾਂਗ) ਬੰਦ ਰਹਿਣਗੀਆਂ।
6. ਜਿਲ੍ਹੇ ਅੰਦਰ ਸਮਾਜਿਕ, ਸੱਭਿਆਚਾਰਕ , ਖੇਡਾਂ ਤੇ ਹੋਰਨਾਂ ਸਬੰਧਿਤ ਸਮਾਗਮਾਂ ਉੱਪਰ ਪੂਰਨ ਰੂਪ ਵਿਚ ਪਾਬੰਦੀ ਹੈ। ਸਰਕਾਰੀ ਪ੍ਰੋਗਰਾਮ, ਕੋਈ ਉਦਘਾਟਨ, ਨੀਂਹ ਪੱਥਰ ਰੱਖਣਾ ਆਦਿ ਸਬੰਧੀ ਡਿਪਟੀ ਕਮਿਸ਼ਨਰ ਕੋਲੋਂ ਅਗਾਊਂ ਆਗਿਆ ਲੈਣੀ ਹੋਵੇਗੀ।
7. . ਸਾਰੇ ਸਿਆਸੀ ਇਕੱਠਾਂ ਉੱਪਰ ਵੀ ਪੂਰਨ ਪਾਬੰਦੀ ਹੈ। ਇਨ੍ਹਾਂ ਹੁਕਮਾਂ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਜਿਸ ਵਿਚ ਪ੍ਰਬੰਧਕ, ਭਾਗ ਲੈਣ ਵਾਲੇ , ਸਥਾਨ ਦੇ ਮਾਲਕ , ਟੈਂਟ ਹਾਊਸ ਮਾਲਕ ਵਿਰੁੱਧ ਕੇਸ ਦਰਜ ਕੀਤਾ ਜਾਵੇਗਾ and venue shall also be sealed next 3 months.
8. ਇਸ ਤੋਂ ਇਲਾਵਾ ਨਿਰਧਾਰਿਤ ਗਿਣਤੀ ਤੋਂ ਵੱਧ ਇਕੱਠ ਵਿਚ ਸ਼ਾਮਿਲ ਹੋਣ ਵਾਲਿਆਂ ਨੂੰ 5 ਦਿਨ ਦੇ ਹੋਮ ਕੁਆਰਨਟਾਇਨ ਕੀਤਾ ਜਾਵੇਗਾ।
9 ਸਾਰੇ ਵਿਦਿਅਕ ਅਦਾਰੇ, ਸਕੂਲ ਤੇ ਕਾਲਜ ਬੰਦ ਰਹਿਣਗੇ ਜਦਕਿ ਟੀਚਿੰਗ ਤੇ ਨਾਨ-ਟੀਚਿੰਗ ਸਟਾਫ ਹਾਜ਼ਰ ਰਹੇਗਾ।
10 ਮੈਡੀਕਲ ਤੇ ਨਰਸਿੰਗ ਕਾਲਜ, ਸੰਸਥਾਵਾਂ ਖੁੱਲੀਆਂ ਰਹਿਣਗੀਆਂ।
11. ਹਰ ਤਰ੍ਹਾਂ ਦੇ ਮੁਕਾਬਲੇ ਦੀਆਂ ਪ੍ਰੀਖਿਆਵਾਂ ਮੁਲਤਵੀ ਹਨ।
12. ਸਾਰੇ ਪ੍ਰਾਈਵੇਟ ਦਫਤਰ, ਜਿਸ ਵਿਚ ਸੇਵਾ ਖੇਤਰ ਜਿਵੇਂ ਕਿ ਆਰਕੀਟੈਕਟ , ਸੀ.ਏ. , ਬੀਮਾ ਕੰਪਨੀਆਂ ਦੇ ਦਫਤਰਾਂ ਨੂੰ ਕੇਵਲ ‘ਵਰਕ ਫਰਾਮ ਹੋਮ ’ ਦੀ ਇਜ਼ਾਜ਼ਤ ਹੈ।
13. ਸਰਕਾਰੀ ਅਤੇ ਪ੍ਰਾਈਵੇਟ ਦਫਤਰਾਂ ਵਿਚ ਸਿਹਤ ਅਤੇ ਫਰੰਟਲਾਈਨ ਵਰਕਰ ਅਤੇ 45 ਸਾਲ ਅਤੇ ਇਸ ਤੋਂ ਵੱਧ ਉਮਰ ਵਾਲੇ ਵਿਅਕਤੀ, ਜਿਨਾਂ ਨੇ ਪਿਛਲੇ 15 ਦਿਨਾਂ ਜਾਂ ਜ਼ਿਆਦਾ ਤਕ, ਇਕ ਵੈਕਸੀਨ ਨਹੀਂ ਲਗਾਈ ਅਤੇ ਜਦੋਂ ਤਕ ਉਹ ਅਜਿਹਾ ਨਹੀਂ ਕਰਦੇ ਤਾਂ ਉਹ ਛੁੱਟੀ ਲੈ ਕੇ ਘਰ ਵਿਚ ਰਹਿਣ। ਜਿਸ ਕਰਮਚਾਰੀ ਦੀ ਉਮਰ 45 ਸਾਲ ਤੋਂ ਘੱਟ ਹੈ, ਉਸਦੀ ਆਰ.ਟੀ-ਪੀ.ਸੀ.ਆਰ ਰਿਪੋਰਟ ਨੈਗਟਿਵ, ਜੋ ਪੰਜ ਦਿਨਾਂ ਤੋਂ ਪੁਰਾਣੀ ਨਾ ਹੋਵੇ, ਹੋਣ ਤੇ ਹੀ ਦਫਤਰ ਵਿਚ ਆਉਣ, ਅਜਿਹਾ ਨਾ ਕਰਨ ਤੇ ਛੁੱਟੀ ਲੈ ਕੇ ਘਰ ਵਿਚ ਰਹਿਣ।
14. ਉੱਚ ਪਾਜਟਿਵਵੀ ਖੇਤਰਾਂ ਅੰਦਰ ਮਾਈਕ੍ਰੋ ਕੰਟੇਨਮੈਂਟ ਜ਼ੋਨ ਵਧਾਉਣ ਉੱਪਰ ਜ਼ੋਰ ਦਿੱਤਾ ਗਿਆ ਹੈ।
15. ਸਾਰੇ ਸਰਕਾਰੀ ਦਫਤਰਾਂ ਵਿਚ ਪਬਲਿਕ ਡੀਲਿੰਗ ਕੇਵਲ ਉੱਥੇ ਹੀ ਕੀਤੀ ਜਾਵੇ ਜਿੱਥੇ ਬਹੁਤ ਜ਼ਰੂਰੀ ਹੋਵੇ। ਸਰਕਾਰੀ ਦਫਤਰਾਂ ਵਲੋਂ ਸ਼ਿਕਾਇਤ ਨਿਵਾਰਨ ਵੀ ਵਰਚੁਅਲ ਤੇ ਆਨਲਾਇਨ ਤਰੀਕੇ ਕਰਨ ਨੂੰ ਪਹਿਲੀ ਦਿੱਤੀ ਜਾਵੇ। ਮਾਲ ਵਿਭਾਗ ਨੂੰ ਵੀ ਅਪਆਇੰਟਮੈਂਟਾਂ ਸੀਮਤ ਕਰਨ ਲਈ ਕਿਹਾ ਗਿਆ ਹੈ।
ਪੁਲਿਸ ਅਥਾਰਟੀ, ਮਨਿਸਟਰੀ ਆਫ ਹੋਮ ਅਫੇਅਰਜ਼/ਰਾਜ ਸਰਕਾਰ ਵਲੋਂ ਕੋਵਿਡ-19 ਵਿਰੁੱਧ ਜਾਰੀ ਗਾਈਡਲਾਈਨਜ਼ ਨੂੰ ਸਖਤੀ ਨਾਲ ਲਾਗੂ ਕਰਨ ਲਈ ਪਾਬੰਦ ਹੋਣਗੇ। ਸ਼ੋਸਲ ਡਿਸਟੈਸਿੰਗ ਦੇ ਨਿਯਮ ਘੱਟੋ ਘੱਟ 6 ਫੁੱਟ (ਦੋ ਗਜ਼ ਦੀ ਦੂਰੀ), ਬਜਾਰ ਤੇ ਪਬਲਿਕ ਟਰਾਂਸਪਰੋਟ ਵਿਚ ਭੀੜ ਤੇ ਕੰਟਰੋਲ ਰੱਖਣਾ ਅਤੇ ਕੋਵਿਡ ਤੋਂ ਬਚਾਅ ਲਈ ਜਾਰੀ ਹਦਾਇਤਾਂ ਦੀ ਉਲੰਘਣ ਕਰਨ ਉੱਪਰ ਜਿਵੇਂ ਮਾਸਕ ਨਾ ਪਹਿਨਣਾ ਅਤੇ ਪਬਲਿਕ ਥਾਵਾਂ ਤੇ ਥੁੱਕਣ ਆਦਿ ਤੇ ਪੈਨਲਟੀ ਲਗਾਈ ਜਾਵੇਗੀ।
Penal provisions
ਅਗਰ ਕੋਈ ਵਿਅਕਤੀ ਉੱਪਰ ਦਿੱਤੀਆਂ ਹਦਾਇਤਾਂ ਦੀ ਉਲੰਘਣਾ ਕਰਦਾ ਹੈ ਤਾਂ ਉਸ ਵਿਰੁੱਧ The disaster management act, 2005 ਦੇ ਸੈਕਸ਼ਨ 51 ਤੋਂ 60 ਅਧੀਨ ਅਤੇ ਆਈ.ਪੀ.ਸੀ ਦੀ ਧਾਰਾ 188 ਤਹਿਤ ਕਾਨੂੰਨੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ।
ਇਹ ਹੁਕਮ 02-05 2021 ਤੋਂ ਲਾਗੂ ਹੋਵੇਗਾ।
—————–

Penal provisions
ਅਗਰ ਕੋਈ ਵਿਅਕਤੀ ਉੱਪਰ ਦਿੱਤੀਆਂ ਹਦਾਇਤਾਂ ਦੀ ਉਲੰਘਣਾ ਕਰਦਾ ਹੈ ਤਾਂ ਉਸ ਵਿਰੁੱਧ “he disaster management act, 2005 ਦੇ ਸੈਕਸ਼ਨ 51 ਤੋਂ 60 ਅਧੀਨ ਅਤੇ ਆਈ.ਪੀ.ਸੀ ਦੀ ਧਾਰਾ 188 ਤਹਿਤ ਕਾਨੂੰਨੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ।
ਇਹ ਹੁਕਮ 2ਮਈ ਤੋਂ 15ਮਈ ਤੱਕ ਜਾ ਅਗਲੇ ਹੁਕਮਾਂ ਤੱਕ ਲਾਗੂ ਰਹਿਣਗੇ
—————–

Leave a Reply

Your email address will not be published. Required fields are marked *