ਮੈਰੀਟੋਰੀਅਸ ਸਕੂਲਾਂ ਵਿੱਚ ਦਖਲੇ ਵਾਸਤੇ ਰਜਿਸਟ੍ਰੇਸ਼ਨ 30 ਜੂਨ ਤੱਕ ਕਰਵਾਈ ਜਾ ਸਕਦੀ ਹੈ।
ਬਟਾਲਾ, 6 ਮਈ ( ਅਮਰੀਕ ਮਠਾਰੂ ) – ਪੰਜਾਬ ਸਕੂਲ ਸਿੱਖਿਆ ਵਿਭਾਗ ਨੇ ਸੂਬੇ ਦੇ ਮੈਰੀਟੋਰੀਅਸ ਸਕੂਲਾਂ ਵਿੱਚ ਦਖਲੇ ਵਾਸਤੇ ਅੰਤਿਮ ਤਰੀਕ ਵਿੱਚ ਵਾਧਾ ਕਰ ਦਿੱਤਾ ਹੈ। ਹੁਣ ਸੂਬੇ ਦੇ 10 ਮੈਰੀਟੋਰੀਅਸ ਸਕੂਲਾਂ ਵਿੱਚ 11ਵੀਂਂ ਅਤੇ 12ਵੀਂ ਜਮਾਤ ਵਿੱਚ ਦਾਖਲੇ ਲਈ ਰਜਿਸਟ੍ਰੇਸਨ 30 ਜੂਨ 2021 ਦੇ ਸ਼ਾਮ 5 ਵਜੇ ਤੱਕ ਕਰਵਾਈ ਜਾ ਸਕਦੀ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਐੱਸ.ਡੀ.ਐੱਮ. ਬਟਾਲਾ ਸ. ਬਲਵਿੰਦਰ ਸਿੰਘ ਨੇ ਦੱਸਿਆ ਕਿ ਸੂਬੇ ਦੇ 10 ਮੈਰੀਟੋਰੀਅਸ ਸਕੂਲਾਂ ਵਿੱਚ ਗੁਰਦਾਸਪੁਰ, ਅੰਮ੍ਰਿਤਸਰ, ਬਠਿੰਡਾ, ਫਿਰੋਜ਼ਪੁਰ, ਜਲੰਧਰ, ਲੁਧਿਆਣਾ, ਮੋਹਾਲੀ, ਪਟਿਆਲਾ, ਸੰਗਰੂਰ ਅਤੇ ਤਲਵਾੜਾ ਸ਼ਾਮਲ ਹਨ। ਉਨ੍ਹਾਂ ਦੱਸਿਆ ਕਿ ਇਸੇ ਤਰਾਂ ਹੀ ਤਲਵਾੜਾ ਦੇ ਮੈਰੀਟੋਰੀਅਸ ਸਕੂਲ ਵਿੱਚ 9ਵੀਂ ਅਤੇ 10ਵੀਂ ਜਮਾਤ ਵਿੱਚ ਦਾਖਲੇ ਲਈ ਵੀ ਰਜਿਸਟ੍ਰੇਸ਼ਨ ਵੀ 30 ਜੂਨ 2021 ਦੇ ਸ਼ਾਮ 5 ਵਜੇ ਤੱਕ ਕਰਵਾਈ ਜਾ ਸਕਦੀ ਹੈ।
Adv.