ਬਟਾਲਾ:-ਪੰਜਾਬ ਰੋਡਵੇਜ਼ ਦੇ ਮੁਲਾਜ਼ਮਾਂ ਵੱਲੋਂ ਸਾਂਝੀ ਐਕਸ਼ਨ ਕਮੇਟੀ ਦੇ ਸੱਦੇ ਤੇ ਪੰਜਾਬ ਰੋਡਵੇਜ਼ ਬਟਾਲਾ ਦੇ ਵਰਕਰਾਂ ਵੱਲੋਂ ਲਗਾਤਾਰ ਤੀਸਰੇ ਦਿਨ ਵੀ ਭੁੱਖ ਹੜਤਾਲ ਕੀਤੀ ਗਈ। ਜਾਣਕਾਰੀ ਦਿੰਦੇ ਗੁਰਜੀਤ ਸਿੰਘ ਘੋੜੇਵਾ ਨੇ ਕਿਹਾ ਕਿ ਸਰਕਾਰ ਉਨ੍ਹਾਂ ਦੀਆਂ ਮੰਗਾਂ ਨੂੰ ਲੈ ਕੇ ਲਗਾਤਾਰ ਟਾਲ ਮਟੋਲ ਕਰ ਰਹੀ ਹੈ ਅਤੇ ਪੰਜਾਬ ਰੋਡਵੇਜ਼ ਨੂੰ ਖ਼ਤਮ ਕਰਕੇ ਕਾਰਪੋਰੇਸ਼ਨ ਵਿਚ ਬਦਲਣਾ ਚਾਹੁੰਦੀ ਹੈ,ਜੋ ਕਿਸੇ ਵੀ ਕੀਮਤ ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਕਰਮਚਾਰੀ ਦਲ ਦੇ ਸੂਬਾਈ ਜਰਨਲ ਸਕੱਤਰ ਸੁੱਚਾ ਸਿੰਘ ਬੱਬਰੀ ਨੰਗਲ ਨੇ ਕਿਹਾ ਕਿ ਮੁਲਾਜ਼ਮਾਂ ਦੀ ਮੰਗਾਂ ਜਿਵੇਂ ਪੇ- ਕਮਿਸ਼ਨ,ਡੀ.ਏ ਦੀਆਂ ਬਕਾਇਆ ਕਿਸ਼ਤਾਂ,ਠੇਕੇਦਾਰੀ ਸਿਸਟਮ ਖਤਮ ਕਰਕੇ ਰੈਗੁਲਰ ਭਰਤੀ ਕਰਨੀ, ਪੁਰਾਣੀ ਪੈਨਸ਼ਨ ਸਕੀਮ ਲਾਗੂ ਕਰਨੀ, ਟਰਾਂਸਪੋਰਟ ਮਾਫੀਆ ਨੂੰ ਨੱਥ ਪਾਉਣੀ ਆਦਿ ਜਲਦ ਨਿਪਟਾਇਆ ਜਾਵੇ। ਉਨ੍ਹਾਂ ਕਿਹਾ ਕਿ ਹੱਕੀ ਮੰਗਾਂ ਮਿਲਣ ਤੱਕ ਸਾਡਾ ਸਘੰਰਸ਼ ਜਾਰੀ ਰਹੇਗਾ।ਇਸ ਮੌਕੇ ਸੁਖਦੀਪ ਸਿੰਘ, ਰਵਿੰਦਰ ਸਿੰਘ ਗੁਰਾਇਆ, ਦਿਨੇਸ਼ ਕੁਮਾਰ, ਪਰਮਵੀਰ ਸਿੰਘ, ਹਰਵਿੰਦਰ ਸਿੰਘ, ਜੋਗਿੰਦਰ ਸਿੰਘ, ਸਰਤਾਜ ਸਿੰਘ, ਇਕਬਾਲ ਸਿੰਘ, ਮਲਕੀਤ ਸਿੰਘ, ਦਲੇਰ ਸਿੰਘ, ਰਵਿੰਦਰ ਸਿੰਘ, ਸਰਬਜੀਤ ਸਿੰਘ, ਜਸਬੀਰ ਸਿੰਘ ਆਦਿ ਹਾਜ਼ਰ ਸਨ।

