
ਅਜਾਦੀ ਦੇ 75 ਸਾਲਾ ਸਮਾਗਮਾਂ ਤਹਿਤ ਸਕੂਲ ਪੱਧਰ ’ਤੇ ਕਰਵਾਏ ਜਾਣਗੇ ਵਿਦਿਅਕ ਮੁਕਾਬਲੇ
ਬਟਾਲਾ, 13 ਮਈ (ਅਮਰੀਕ ਮਠਾਰੂ ) – ਪੰਜਾਬ ਸਰਕਾਰ ਵਲੋਂ ਸ਼੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਜਨਮ ਸ਼ਤਾਬਦੀ ਨੂੰ ਲੈ ਕੇ ਪੂਰਾ ਸਾਲ ਚੱਲਣ ਵਾਲੇ ਸਮਾਗਮਾਂ ਦੀ ਲੜੀ ਤਹਿਤ ਸਿੱਖਿਆ ਵਿਭਾਗ ਪੰਜਾਬ ਵਲੋਂ ਸਿੱਖਿਆ ਮੰਤਰੀ ਪੰਜਾਬ ਵਿਜੈ ਇੰਦਰ ਸਿੰਗਲਾ ਅਤੇ ਸਕੱਤਰ ਸਕੂਲ ਸਿੱਖਿਆ ਪੰਜਾਬ ਕ੍ਰਿਸ਼ਨ ਕੁਮਾਰ ਦੀ ਅਗਵਾਈ ਅਤੇ ਜਗਤਾਰ ਸਿੰਘ ਡਾਇਰੈਕਟਰ ਸਟੇਟ ਕਾਊਂਸਲ ਆਫ ਐਜੂਕੇਸ਼ਨ ਰਿਸਰਚ ਐਂਡ ਟਰੇਨਿੰਗ ਪੰਜਾਬ ਦੀ ਦੇਖ ਰੇਖ ਹੇਠ ਚਾਰ ਵੱਖ ਵੱਖ ਵਿਦਿਅਕ ਮੁਕਾਬਲੇ ਕਰਵਾਏ ਜਾ ਰਹੇ ਹਨ। ਛੇਵੀ ਤੋਂ ਅੱਠਵੀ ਤੱਕ ਇਕ ਗਰੁੱਪ ਅਤੇ 9ਵੀਂ ਤੋਂ 12ਵੀਂ ਜਮਾਤ ਤੱਕ ਦੇ ਦੂਸਰੇ ਗਰੁੱਪ ਦੇ ਵਿਦਿਅਕ ਮੁਕਾਬਲੇ ਕੋੋਵਿਡ-19 ਦੇ ਚਲਦਿਆਂ ਆਨਲਾਈਨ ਕਰਵਾਏ ਜਾਣਗੇ ਅਤੇ ਸਕੂਲ ਖੁੱਲਣ ਦੀ ਹਾਲਤ ਵਿੱਚ ਇਹ ਮੁਕਾਬਲੇ ਆਫਲਾਈਨ ਹੋਣਗੇ।
Adv.
ਇਸ ਸੰਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਸਿਖਿਆ ਅਫ਼ਸਰ (ਸ) ਹਰਪਾਲ ਸਿੰਘ ਨੇ ਦੱਸਿਆ ਕਿ ਸਕੂਲ ਪੱਧਰ ’ਤੇ ਕਰਵਾਏ ਜਾਣ ਵਾਲੇ ਮੁਕਾਬਲਿਆਂ ਦੇ ਪਹਿਲੀ ਤਿੰਨ ਪੁਜੀਸ਼ਨਾਂ ਹਾਸਲ ਕਰਨ ਵਾਲੇ ਵਿਦਿਆਰਥੀ, ਬਲਾਕ ਪੱਧਰ ਮੁਕਾਬਲੇ ਵਿੱਚ ਭਾਗ ਲੈਣਗੇ ਅਤੇ ਬਲਾਕ ਪੱਧਰੀ ਮੁਕਾਬਲੇ ਤੋਂ ਬਾਅਦ ਜ਼ਿਲ਼੍ਹਾ ਅਤੇ ਸੂਬਾ ਪੱਧਰੀ ਮੁਕਾਬਲਿਆਂ ਵਿੱਚ ਆਪਣੀ ਕਲਾ ਦਾ ਲੋਹਾ ਮੰਨਵਾਉਣਗੇ। ਉਨ੍ਹਾਂ ਦੱਸਿਆ ਕਿ ਇੰਨਾਂ ਮੁਕਾਬਲਿਆਂ ਵਿੱਚ ਸਾਰੇ ਸਕੂਲਾਂ ਵਲੋਂ ਭਾਗ ਲੈਣਾ ਜਰੂਰੀ ਹੈ ਇਸ ਸੰਬੰਧੀ ਬਲਾਕ ਪੱਧਰ ਤੇ ਪ੍ਰਿੰਸੀਪਲ ਸਹਿਬਾਨ ਨੂੰ ਨੋਡਲ ਅਫਸਰ ਨਿਯੁਕਤ ਕੀਤਾ ਗਿਆ ਹੈ, ਜੋ ਸਕੂਲ ਮੁਖੀਆਂ ਨਾਲ ਤਾਲਮੇਲ ਕਰਕੇ ਇੰਨ੍ਹਾਂ ਮੁਕਾਬਲਿਆਂ ਵਿੱਚ ਵੱਧ ਤੋਂ ਵੱਧ ਵਿਦਿਆਰਥੀਆਂ ਦੀ ਸ਼ਮੂਲੀਅਤ ਨੂੰ ਯਕੀਨੀ ਬਣਾਉਣਗੇ।
Adv.
ਇੰਨਾਂ ਮੁਕਾਬਲਿਆਂ ਦੀ ਰੂਪਰੇਖਾ ਬਾਰੇ ਦੱਸਦਿਆਂ ਜ਼ਿਲ੍ਹਾ ਸਿੱਖਿਆ ਅਫ਼ਸਰ ਨੇ ਦੱਸਿਆ ਕਿ ਪਹਿਲੇ ਗੇੜ ਵਿੱਚ ਸਕੂਲ ਪੱਧਰ ’ਤੇ ਲੇਖ ਲਿਖਣ ਮੁਕਾਬਲੇ 31 ਮਈ ਤੱਕ ਕਰਵਾਏ ਜਾਣਗੇ ਜਦਕਿ ਕਵਿਤਾ ਉਚਾਰਣ ਮੁਕਾਬਲੇ 1 ਜੂਨ ਤੋਂ 30 ਜੂਨ ਤੱਕ, ਸਲੋਗਣ ਲਿਖਣ ਮੁਕਾਬਲੇ 1 ਜੁਲਾਈ ਤੋਂ 31 ਜੁਲਾਈ ਤੱਕ ਅਤੇ ਭਾਸ਼ਣ ਮੁਕਾਬਲੇ 1 ਅਗਸਤ ਤੋਂ 31 ਅਗਸਤ ਤੱਕ ਕਰਵਾਏ ਜਾਣਗੇ।
Adv.
ਪੰਜਾਬ ਸਰਕਾਰ ਦੇ ਅਜਾਦੀ ਦੇ 75 ਸਾਲਾ ਸਮਾਗਮਾਂ ਦੀ ਲੜੀ ਤਹਿਤ ਸਿੱਖਿਆ ਵਿਭਾਗ ਪੰਜਾਬ ਵਲੋਂ ਵੀ ਵਿਦਿਅਕ ਮੁਕਾਬਲੇ ਕਰਵਾਏ ਜਾਣਗੇ ਜਿਸ ਸੰਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਸਿੱਖਿਆ ਅਫਸਰ (ਸੈ.ਸਿ) ਹਰਪਾਲ ਸਿਘ ਨੇ ਸਾਂਝੇ ਤੌਰ ’ਤੇ ਦੱਸਿਆ ਕਿ ਦੇਸ਼ ਦੀ ਅਜਾਦੀ ਦੇ 75 ਸਾਲਾ ਸਮਾਗਮਾਂ ਤਹਿਤ ਸਿੱਖਿਆ ਵਿਭਾਗ ਵਲੋਂ ਸਕੂਲ਼ ਪੱਧਰ ਤੋਂ ਲੈ ਕੇ ਸੂਬਾਈ ਪੱਧਰੀ ਪਹਿਲੀ ਤੋਂ ਬਾਰਵੀ ਜਮਾਤ ਤੱਕ ਦੇ ਵਿਦਿਆਰਥੀਆਂ ਦੇ 11 ਵੱਖ ਵੱਖ ਵਿਦਿਅਕ ਮੁਕਾਬਲੇ ਕਰਵਾਏ ਜਾਣਗੇ।