ਸਟੇਡੀਅਮ ਨੂੰ ਲੈ ਕੇ ਖਿਡਾਰੀਆਂ ਦੀਆਂ ਮੰਗਾਂ ਮੰਨਣ ਦਾ ਦਿੱਤਾ ਭਰੋਸਾ
ਖੇਡ ਸਟੇਡੀਅਮ ਵਿੱਚ ਜਲਦ ਹੀ ਇੱਕ ਕੋਚ ਦੀ ਤਇਨਾਤੀ ਕੀਤੀ ਜਾਵੇਗੀ – ਤ੍ਰਿਪਤ ਬਾਜਵਾ
ਬਟਾਲਾ, 15 ਮਈ ( Amrik Matharoo) ਪੇਂਡੂ ਵਿਕਾਸ ਤੇ ਪੰਚਾਇਤ, ਉਚੇਰੀ ਸਿੱਖਿਆ ਤੇ ਭਸ਼ਾਵਾਂ ਬਾਰੇ ਮੰਤਰੀ ਸ. ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਬਟਾਲਾ ਸ਼ਹਿਰ ਸਥਿਤ ਰਾਜੀਵ ਗਾਂਧੀ ਸਟੇਡੀਅਮ ਦਾ ਵਿਸ਼ੇਸ਼ ਤੌਰ ’ਤੇ ਦੌਰਾ ਕੀਤਾ ਅਤੇ ਓਥੇ ਖਿਡਾਰੀਆਂ ਦੀਆਂ ਮੁਸ਼ਕਲਾਂ ਸੁਣੀਆਂ। ਜਦੋਂ ਕੈਬਨਿਟ ਮੰਤਰੀ ਸ. ਬਾਜਵਾ ਸਟੇਡੀਅਮ ਪਹੁੰਚੇ ਤਾਂ ਖਿਡਾਰੀਆਂ ਨੇ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ ਅਤੇ ਆਪਣੀਆਂ ਕੁਝ ਮੰਗਾਂ ਉਨ੍ਹਾਂ ਦੇ ਅੱਗੇ ਰੱਖੀਆਂ।
Adv.
ਖਿਡਾਰੀਆਂ ਦੀਆਂ ਮੰਗਾਂ ਨੂੰ ਮੰਨਣ ਦਾ ਭਰੋਸਾ ਦਿੰਦੇ ਹੋਏ ਕੈਬਨਿਟ ਮੰਤਰੀ ਸ. ਬਾਜਵਾ ਨੇ ਓਸੇ ਸਮੇਂ ਖੇਡ ਵਿਭਾਗ ਦੇ ਅਧਿਕਾਰੀਆਂ ਨਾਲ ਗੱਲ ਕਰਕੇ ਹਦਾਇਤ ਕੀਤੀ ਕਿ ਬਟਾਲਾ ਦੇ ਸਟੇਡੀਅਮ ਵਿੱਚ ਜਲਦ ਤੋਂ ਜਲਦ ਇੱਕ ਅਥਲੈਟਿਕਸ ਕੋਚ ਤਾਇਨਾਤ ਕੀਤਾ ਜਾਵੇ। ਇਸ ਦੇ ਨਾਲ ਹੀ ਉਨ੍ਹਾਂ ਸਟੇਡੀਅਮ ਵਿੱਚ ਫਲੱਡ ਲਾਈਟਾਂ ਲਗਾਉਣ, ਪੀਣ ਵਾਲੇ ਪਾਣੀ ਲਈ ਵਾਟਰ ਕੂਲਰ, ਗਰਾਉਂਡ ਲਈ ਟਿਊਬਵੈੱਲ ਅਤੇ ਬਾਥਰੂਮ ਦਾ ਪ੍ਰਬੰਧ ਕਰਨ ਦਾ ਭਰੋਸਾ ਦਿੰਦਿਆਂ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਇਨ੍ਹਾਂ ਸਾਰੀਆਂ ਮੰਗਾਂ ਦੇ ਹੱਲ ਲਈ ਜਲਦੀ ਹੀ ਐਸਟੀਮੇਟ ਲਗਾਇਆ ਜਾਵੇ ਤਾਂ ਜੋ ਇਨ੍ਹਾਂ ਮੰਗਾਂ ਨੂੰ ਪੂਰਾ ਕੀਤਾ ਜਾ ਸਕੇ।
Adv.
ਕੈਬਨਿਟ ਮੰਤਰੀ ਸ. ਤ੍ਰਿਪਤ ਬਾਜਵਾ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਵਿੱਚ ਖੇਡ ਸੱਭਿਆਚਾਰ ਪੈਦਾ ਕਰਨ ਲਈ ਵਚਨਬੱਧ ਹੈ ਅਤੇ ਸਰਕਾਰ ਵੱਲੋਂ ਸੂਬੇ ਵਿੱਚ ਕਈ ਆਧੁਨਿਕ ਸਹੂਲਤਾਂ ਨਾਲ ਲੈਸ ਖੇਡ ਸਟੇਡੀਅਮ ਬਣਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਉਹ ਖੇਡ ਵਿਭਾਗ ਨਾਲ ਗੱਲ ਕਰਕੇ ਬਟਾਲਾ ਲਈ ਵੀ ਇੱਕ ਉੱਚ ਪੱਧਰੀ ਖੇਡ ਸਟੇਡੀਅਮ ਦਾ ਪ੍ਰੋਜੈਕਟ ਲਿਆਉਣ ਦੀ ਕੋਸ਼ਿਸ਼ ਕਰਨਗੇ। ਉਨ੍ਹਾਂ ਨੌਜਵਾਨਾਂ ਨੂੰ ਸੱਦਾ ਦਿੱਤਾ ਕਿ ਉਹ ਨਸ਼ਿਆਂ ਤੋਂ ਬਚ ਕੇ ਖੇਡ ਮੈਦਾਨਾਂ ਵਿੱਚ ਆਪਣੀ ਪਰੈਕਟਿਸ ਕਰਨ ਅਤੇ ਖੇਡਾਂ ਦੇ ਖੇਤਰ ਵਿੱਚ ਮੁਕਾਮ ਹਾਸਲ ਕਰਕੇ ਆਪਣੇ ਮਾਪਿਆਂ, ਸੂਬੇ ਤੇ ਦੇਸ਼ ਦਾ ਨਾਮ ਰੌਸ਼ਨ ਕਰਨ।
Adv.
ਇਸ ਮੌਕੇ ਉਨ੍ਹਾਂ ਨਾਲ ਮੇਅਰ ਸ. ਸੁਖਦੀਪ ਸਿੰਘ ਤੇਜਾ, ਬਲਜਿੰਦਰ ਸਿੰਘ ਬੋਪਾਰਾਏ, ਪ੍ਰਿੰਸੀਪਲ ਸਰਕਾਰੀ ਬਹੁਤਕਨੀਕੀ ਕਾਲਜ ਸ੍ਰੀ ਅਜੇ ਅਰੋੜਾ, ਕੌਂਸਲਰ ਹਰਨੇਕ ਸਿੰਘ ਨੇਕੀ, ਬਿਕਰਮਜੀਤ ਸਿੰਘ ਜੱਗਾ, ਦਵਿੰਦਰ ਸਿੰਘ, ਸੁਖਵਿੰਦਰ ਸਿੰਘ ਸੁਖ, ਪੀ.ਏ. ਸਿਕੰਦਰ ਸਿੰਘ ਵੀ ਮੌਜੂਦ ਸਨ।
Adv.

