ਅਚਲੇਸ਼ਵਰ ਧਾਮ ਨੂੰ ਜਾਣ ਲਈ 80 ਲੱਖ ਦੀ ਲਾਗਤ ਨਾਲ ਬਣੇਗਾ ਇੱਕ ਹੋਰ ਨਵਾ ਰਸਤਾ
ਕੈਬਨਿਟ ਮੰਤਰੀ ਬਾਜਵਾ ਤੇ ਵਿਧਾਇਕ ਲਾਡੀ ਨੇ ਰੱਖਿਆ ਨੀਂਹ ਪੱਥਰ 
ਬਟਾਲਾ, 15 ਮਈ ( Amrik Matharoo/ Guri Sandhu ) – ਕੈਬਨਿਟ ਮੰਤਰੀ ਸ. ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਦੀਆਂ ਕੋਸ਼ਿਸ਼ਾਂ ਸਦਕਾ ਵਿਸ਼ਵ ਪ੍ਰਸਿੱਧ ਤੀਰਥ ਸ਼੍ਰੀ ਅਚਲੇਸ਼ਵਰ ਧਾਮ ਅਤੇ ਗੁਰਦੁਆਰਾ ਸ਼੍ਰੀ ਅੱਚਲ ਸਾਹਿਬ ਨੂੰ ਇਕ ਹੋਰ ਨਵਾਂ ਰਸਤਾ ਮਿਲ ਗਿਆ ਹੈ, ਜਿਸਦਾ ਨੀਂਹ ਪੱਥਰ ਬੀਤੀ ਸ਼ਾਮ ਰੱਖ ਦਿੱਤਾ ਗਿਆ ਹੈ। ਨੀਂਹ ਪੱਥਰ ਰੱਖਣ ਦੀ ਰਸਮ ਕੈਬਨਿਟ ਮੰਤਰੀ ਸ. ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਅਤੇ ਹਲਕਾ ਸ਼੍ਰੀ ਹਰਗੋਬਿੰਦਪੁਰ ਦੇ ਵਿਧਾਇਕ ਬਲਵਿੰਦਰ ਸਿੰਘ ਲਾਡੀ ਨੇ ਸਾਂਝੇ ਤੌਰ ’ਤੇ ਨਿਭਾਈ। ਇਸ ਮੌਕੇ ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਡਾ. ਸ਼ਤਨਾਮ ਸਿੰਘ ਨਿੱਝਰ, ਡਿਪਟੀ ਕਮਿਸ਼ਨਰ ਗੁਰਦਾਸਪੁਰ ਜਨਾਬ ਮੁਹੰਮਦ ਇਸ਼ਫਾਕ, ਸ਼੍ਰੀ ਅਚਲੇਸ਼ਵਰ ਮੰਦਰ ਕਾਰ ਸੇਵਾ ਟਰੱਸਟ ਦੇ ਮੁੱਖ ਸੇਵਾਦਾਰ ਪਵਨ ਕੁਮਾਰ ਪੰਮਾ, ਐੱਸ.ਡੀ.ਐੱਮ ਬਟਾਲਾ ਬਲਵਿੰਦਰ ਸਿੰਘ, ਮੇਅਰ ਨਗਰ ਨਿਗਮ ਸੁਖਦੀਪ ਸਿੰਘ ਤੇਜਾ, ਚੇਅਰਮੈਨ ਨਗਰ ਸੁਧਾਰ ਟਰੱਸਟ ਕਸਤੂਰੀ ਲਾਲ ਸੇਠ ਅਤੇ ਹੋਰ ਮੋਹਤਬਰ ਵੀ ਹਾਜ਼ਰ ਸਨ।
Adv.
ਨੀਂਹ ਪੱਥਰ ਰੱਖਣ ਮੌਕੇ ਕੈਬਨਿਟ ਮੰਤਰੀ ਸ. ਬਾਜਵਾ ਨੇ ਦੱਸਿਆ ਕਿ 23 ਫੁੱਟ ਚੌੜੀ ਅਤੇ ਕਰੀਬ 800 ਮੀਟਰ ਲੰਬੀ ਬਣਨ ਵਾਲੀ ਇਸ ਸੜਕ ਉਪਰ 80 ਲੱਖ ਰੁਪਏ ਦੀ ਲਾਗਤ ਆਵੇਗੀ ਅਤੇ ਲੋਕ ਨਿਰਮਾਣ ਵਿਭਾਗ ਵੱਲੋਂ ਇਹ ਸੜਕ ਬਣਾਈ ਜਾਵੇਗੀ। ਉਨ੍ਹਾਂ ਦੱਸਿਆ ਕਿ ਇਸ ਸੜਕ ਦੇ ਬਣਨ ਨਾਲ ਸੰਗਤਾਂ ਨੂੰ ਅਚਲੇਸ਼ਵਰ ਧਾਮ ਨੂੰ ਇਕ ਹੋਰ ਬਦਲਵਾਂ ਰਸਤਾ ਮਿਲ ਜਾਵੇਗਾ। ਕੈਬਨਿਟ ਮੰਤਰੀ ਬਾਜਵਾ ਨੇ ਅੱਗੇ ਕਿਹਾ ਕਿ ਅਚਲੇਸ਼ਵਰ ਧਾਮ ਅਤੇ ਗੁਰਦੁਆਰਾ ਸ਼੍ਰੀ ਅੱਚਲ ਸਾਹਿਬ ਸਾਂਝਾ ਤੀਰਥ ਸਥਾਨ ਹੈ ਅਤੇ ਦੁਨੀਆਂ ਭਰ ਦੇ ਸ਼ਰਧਾਂਲੂਆਂ ਦੀਆਂ ਧਾਰਮਿਕ ਆਸਥਾਵਾਂ ਇਸ ਸਥਾਨ ਨਾਲ ਜੁੜੀਆਂ ਹੋਈਆਂ ਹਨ। ਉਨ੍ਹਾਂ ਕਿਹਾ ਕਿ ਇਸ ਤੀਰਥ ਨੂੰ ਹੋਰ ਖੂਬਸੂਰਤ ਅਤੇ ਵਿਕਸਿਤ ਬਣਾਉਣ ਲਈ ਪੰਜਾਬ ਸਰਕਾਰ ਵਲੋਂ ਪੈਸੇ ਦੀ ਕੋਈ ਘਾਟ ਨਹੀਂ ਆਉਣ ਦਿੱਤੀ ਜਾਵੇਗੀ।
ਇਸ ਮੌਕੇ ਵਿਧਾਇਕ ਸ. ਬਲਵਿੰਦਰ ਸਿੰਘ ਲਾਡੀ ਨੇ ਕਿਹਾ ਕਿ ਸੰਗਤਾਂ ਦੀ ਬੜੇ ਚਿਰਾਂ ਦੀ ਮੰਗ ਸੀ ਜਿਸ ਨੂੰ ਕੈਬਨਿਟ ਮੰਤਰੀ ਸ. ਬਾਜਵਾ ਵੱਲੋਂ ਪੂਰਾ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਸੜਕ ਦੇ ਨਿਰਮਾਣ ਨਾਲ ਮੇਲੇ ਦੇ ਦਿਨਾਂ ਦੌਰਾਨ ਸੰਗਤਾਂ ਨੂੰ ਵੱਡੀ ਸਹੂਲਤ ਹੋਵੇਗੀ। ਉਨ੍ਹਾਂ ਕਿਹਾ ਕਿ ਸ੍ਰੀ ਅੱਚਲ ਸਾਹਿਬ ਦੇ ਸਰਬਪੱਖੀ ਵਿਕਾਸ ਵਿੱਚ ਲਈ ਵਚਨਬੱਧ ਹਨ।
Adv.
ਇਸ ਮੌਕੇ ਗੁਲਸ਼ਨ ਕੁਮਾਰ ਮਾਰਬਲ ਵਾਲੇ, ਠੇਕੇਦਾਰ ਭੁਪਿੰਦਰ ਸਿੰਘ, ਸੰਜੀਵ ਸ਼ਰਮਾਂ, ਗੌਤਮ ਸੇਠ ਗੁੱਡੂ, ਹਨੀ ਮਰਵਾਹਾ, ਵਰਿੰਦਰ ਸ਼ਰਮਾ, ਕੌਂਸਲਰ ਅਨਿਲ ਕੁਮਾਰ ਬੱਬੀ ਸੇਖੜੀ, ਭੋਲਾ ਪੁਰੀ, ਸੁਮਿਤ ਪੁਰੀ, ਭਾਰਤ ਭੂਸ਼ਨ ਲੂਥਰਾ, ਪਵਨ ਵਿੱਜ, ਕਾਕਾ ਕੁੰਦਰਾ, ਦਵਿੰਦਰ ਸਿੰਘ, ਬੰਟੀ ਟਰੈਂਡਸ, ਸਾਹਿਲ ਸ਼ਰਮਾ ਆਦਿ ਮੌਜੂਦ ਸਨ।

