ਪੇਂਡੂ ਕੋਵਿਡ ਫਤਿਹ ਪ੍ਰੋਗਰਾਮ ਤਹਿਤ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਰਪੰਚਾਂ ਨਾਲ ਕੀਤਾ ਵਰਚੂਅਲ ਸੰਵਾਦ ਕੋਵਿਡ ਦੇ ਪਿੰਡਾਂ ਵਿਚ ਪਸਾਰ ਨੂੰ ਰੋਕਣ ਲਈ ਪੰਚਾਇਤਾਂ ਨੂੰ ਮੋਹਰੀ ਭੁਮਿਕਾ ਨਿਭਾਉਣ ਦਾ ਦਿੱਤਾ ਸੱਦਾ

ਪੇਂਡੂ ਕੋਵਿਡ ਫਤਿਹ ਪ੍ਰੋਗਰਾਮ ਤਹਿਤ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਰਪੰਚਾਂ ਨਾਲ ਕੀਤਾ ਵਰਚੂਅਲ ਸੰਵਾਦ

ਕੋਵਿਡ ਦੇ ਪਿੰਡਾਂ ਵਿਚ ਪਸਾਰ ਨੂੰ ਰੋਕਣ ਲਈ ਪੰਚਾਇਤਾਂ ਨੂੰ ਮੋਹਰੀ ਭੁਮਿਕਾ ਨਿਭਾਉਣ ਦਾ ਦਿੱਤਾ ਸੱਦਾ

ਬਟਾਲਾ, 18 ਮਈ ( ਮਠਾਰੂ/ ਗੁਰੀ ਸੰਧੂ) – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਸੂਬਾ ਸਰਕਾਰ ਵੱਲੋਂ ਐਲਾਨੇ ਪੇਂਡੂ ਕੋਵਿਡ ਫਤਿਹ ਪ੍ਰੋਗਰਾਮ ਨੂੰ ਪ੍ਰਭਾਵੀ ਤਰੀਕੇ ਨਾਲ ਪਿੰਡ ਪੱਧਰ ਤੇ ਲਾਗੂ ਕਰਨ ਲਈ ਰਾਜ ਦੇ ਪਿੰਡਾਂ ਦੇ ਸਰਪੰਚਾਂ ਨਾਂਲ ਵਰਚੂਅਲ ਸੰਵਾਦ ਕੀਤਾ। ਇਸ ਮੌਕੇ ਉਨਾਂ ਨੇ ਪੰਚਾਇਤਾਂ ਨੂੰ ਕੋਵਿਡ ਦੇ ਪਸਾਰ ਨੂੰ ਰੋਕਣ ਲਈ ਮੋਹਰੀ ਭੁਮਿਕਾ ਨਿਭਾਉਣ ਦਾ ਸੱਦਾ ਦਿੱਤਾ। ਇਸ ਸਮਾਗਮ ਵਿਚ ਬੀ.ਡੀ.ਪੀ.ਓ. ਦਫ਼ਤਰ ਬਟਾਲਾ ਤੋਂ ਤਹਿਸੀਲਦਾਰ ਬਟਾਲਾ ਜਸਕਰਨਜੀਤ ਸਿੰਘ, ਬੀ.ਡੀ.ਪੀ.ਓ. ਸਤੀਸ਼ ਕੁਮਾਰ, ਬਲਾਕ ਸੰਮਤੀ ਚੇਅਰਪਰਸਨ ਸ੍ਰੀਮਤੀ ਅਮਰਜੀਤ ਕੌਰ, ਸੰਮਤੀ ਮੈਂਬਰ ਅਕਵਿੰਦਰ ਕੌਰ, ਸੰਮਤੀ ਮੈਂਬਰ ਅਜੀਤ ਸਿੰਘ ਉਮਰਵਾਲ, ਸੰਮਤੀ ਮੈਂਬਰ ਪਲਵਿੰਦਰ ਸਿੰਘ ਬਿਜਲੀਵਾਲ, ਸਰਪੰਚ ਸੁਰਜੀਤ ਸਿੰਘ ਅਤੇ ਹੋਰ ਪੰਚਾਇਤੀ ਨੁਮਾਇੰਦਿਆਂ ਨੇ ਵੀ ਆਨ ਲਾਈਨ ਸ਼ਮੂਲੀਅਤ ਕੀਤੀ।

Adv.

ਇਸ ਮੌਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਐਲਾਨ ਕੀਤਾ ਕਿ ਜਿਹੜੀਆਂ ਪੰਚਾਇਤਾਂ 100 ਫੀਸਦੀ ਵੈਕਸੀਨੇਸਨ ਕਰਵਾਉਣਗੀਆਂ ਉਨਾਂ ਨੂੰ ਪੰਜਾਬ ਸਰਕਾਰ ਵੱਲੋਂ 10 ਲੱਖ ਰੁਪਏ ਦੀ ਵਿਸੇਸ਼ ਵਿਕਾਸ ਗ੍ਰਾਂਟ ਦਿੱਤੀ ਜਾਵੇਗੀ। ਉਨਾਂ ਨੇ ਇਸ ਮੌਕੇ ਸਰਪੰਚਾਂ-ਪੰਚਾਂ ਨੂੰ ਅਪੀਲ ਕੀਤੀ ਕਿ ਉਹ ਪਿੰਡ ਦੇ ਲੋਕਾਂ ਨੂੰ ਪ੍ਰੇਰਿਤ ਕਰਕੇ ਜਿੰਨਾਂ ਲੋਕਾਂ ਨੂੰ ਕਰੋਨਾ ਦੇ ਲੱਛਣ ਹਨ ਉਨਾਂ ਦੇ ਟੈਸਟ ਕਰਵਾਉਣ ਅਤੇ ਬਾਕੀ ਲੋਕਾਂ ਨੂੰ ਵੈਕਸੀਨ ਲਗਵਾਉਣ। ਉਨਾਂ ਨੇ ਕਿਹਾ ਕਿ ਪਾਜਿਟਿਵ ਆਏ ਲੋਕਾਂ ਦੀ ਪੰਚਾਇਤਾਂ ਮਦਦ ਕਰਨ। ਉਨਾਂ ਨੇ ਕਿਹਾ ਕਿ ਪੰਜਾਬ ਵਿਚ ਕੋਈ ਵੀ ਵਿਅਕਤੀ ਭੁੱਖਾ ਨਹੀਂ ਸੌਂਵੇਗਾ ਅਤੇ ਜੇਕਰ ਕੋਈ ਲੋੜਵੰਦ ਪਰਿਵਾਰ ਨੂੰ ਕਰੋਨਾ ਪਾਜਿਟਿਵ ਹੁੰਦਾ ਹੈ ਤਾਂ ਉਸਨੂੰ ਭੋਜਨ ਦੀ ਕਿੱਟ ਵੀ ਸਰਕਾਰ ਦੇਵੇਗੀ ਤਾਂ ਜੋ ਭੋਜਨ ਪੱਖੋਂ ਬੇਫਿਕਰ ਹੋ ਕੇ ਇਕਾਂਤਵਾਸ ਰਹਿ ਕੇ ਆਪਣਾ ਇਲਾਜ ਕਰਵਾ ਸਕੇ। ਉਨਾਂ ਨੇ ਕਿਹਾ ਕਿ ਸਰਕਾਰ ਵੱਲੋਂ ਕੋਵਿਡ ਮਰੀਜਾਂ ਦੇ ਇਲਾਜ ਲਈ ਦਵਾਈਆਂ ਅਤੇ ਆਕਸੀਜਨ ਦੇ ਨਾਲ ਨਾਲ ਵੈਕਸੀਨ ਦਾ ਵੀ ਪ੍ਰਬੰਧ ਕੀਤਾ ਜਾ ਰਿਹਾ ਹੈ।

Adv.

ਇਸ ਤੋਂ ਪਹਿਲਾਂ ਪੇਂਡੂ ਵਿਕਾਸ ਮੰਤਰੀ ਸ੍ਰੀ ਤਿ੍ਰਪਤ ਰਾਜਿੰਦਰ ਸਿੰਘ ਬਾਜਵਾ ਨੇ ਸਰਪੰਚਾਂ ਨੂੰ ਅਪੀਲ ਕੀਤੀ ਕਿ ਉਹ ਪਿੰਡਾਂ ਵਿਚ ਠਿਕਰੀ ਪਹਿਰੇ ਦੇਣ ਅਤੇ ਲੋਕਾਂ ਨੂੰ ਟੈਸਟਿੰਗ ਲਈ ਪ੍ਰੇਰਿਤ ਕਰਨ। ਉਨ੍ਹਾਂ ਕਿਹਾ ਕਿ ਪੰਚਾਇਤਾਂ ਦੇ ਸਹਿਯੋਗ ਨਾਲ ਕੋਰੋਨਾ ਮਹਾਂਮਾਰੀ ਉੱਪਰ ਨਿਸ਼ਚੇ ਹੀ ਫ਼ਤਹਿ ਪਾਈ ਜਾਵੇਗੀ। ਸਿਹਤ ਮੰਤਰੀ ਸ: ਬਲਬੀਰ ਸਿੰਘ ਸਿੱਧੂ ਨੇ ਕਿਹਾ ਕਿ ਜੇਕਰ ਜਲਦੀ ਟੈਸਟ ਹੋ ਜਾਵੇ ਅਤੇ ਬਿਮਾਰੀ ਦਾ ਸਮੇਂ ਸਿਰ ਪਤਾ ਲੱਗ ਜਾਵੇ ਤਾਂ ਕੇਸ ਵਿਗੜਦਾ ਨਹੀਂ ਹੈ ਅਤੇ ਲੋਕ ਆਪਣੇ ਘਰ ਵਿਚ ਹੀ ਰਹਿ ਕੇ ਠੀਕ ਹੋ ਸਕਦੇ ਹਨ। ਉਨਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਮਾਹਿਰ ਡਾਕਟਰ ਤੋਂ ਹੀ ਦਵਾਈ ਲੈਣ ਅਤੇ ਆਪਣੇ ਆਪ ਲਈਆਂ ਦਵਾਈਆਂ ਨੁਕਸਾਨ ਕਰਦੀਆਂ ਹਨ।

Adv.

 

ਮੁੱਖ ਸਕੱਤਰ ਪੰਜਾਬ ਸ੍ਰੀਮਤੀ ਵਿਨੀ ਮਹਾਜਨ ਨੇ ਸਰਕਾਰ ਵੱਲੋਂ ਕੋਵਿਡ ਰੋਕਥਾਮ ਲਈ ਕੀਤੇ ਜਾ ਰਹੇ ਉਪਰਾਲੇ ਪੰਚਾਇਤਾਂ ਨਾਲ ਸਾਂਝੇ ਕੀਤੇ। ਡਾ: ਕੇਕੇ ਤਲਵਾਰ ਨੇ ਇਸ ਪ੍ਰੋਗਰਾਮ ਦੀ ਪੂਰੀ ਰੂਪਰੇਖਾ ਪੰਚਾਇਤਾਂ ਨਾਲ ਸਾਂਝੀ ਕੀਤੀ।

Leave a Reply

Your email address will not be published. Required fields are marked *