ਡਾਇਰੈਕਟੋਰੇਟ ਆਫ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ, ਪੰਜਾਬ ਵਿੱਚ ਸੁਪਰਵਾਈਜ਼ਰ ਦੀਆਂ 112 ਅਸਾਮੀਆਂ ਭਰਨ ਲਈ ਇਸ਼ਤਿਹਾਰ ਜਾਰੀ : ਭਗਤੂਪੁਰ

ਡਾਇਰੈਕਟੋਰੇਟ ਆਫ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ, ਪੰਜਾਬ ਵਿੱਚ ਸੁਪਰਵਾਈਜ਼ਰ ਦੀਆਂ 112 ਅਸਾਮੀਆਂ ਭਰਨ ਲਈ ਇਸ਼ਤਿਹਾਰ ਜਾਰੀ : ਭਗਤੂਪੁਰ

ਬਟਾਲਾ, 14 ਜੂਨ (  ਅਮਰੀਕ ਸਿੰਘ ਮਠਾਰੂ ) – ਅਧੀਨ ਸੇਵਾਵਾਂ ਚੋਣ ਬੋਰਡ, ਪੰਜਾਬ ਵੱਲੋਂ ਡਾਇਰੈਕਟੋਰੇਟ ਆਫ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ, ਪੰਜਾਬ ਵਿੱਚ ਸੁਪਰਵਾਈਜ਼ਰ ਦੀਆਂ 112 ਅਸਾਮੀਆਂ ਭਰਨ ਲਈ ਇਸ਼ਤਿਹਾਰ ਜਾਰੀ ਕਰ ਦਿੱਤਾ ਗਿਆ ਹੈ। ਇਹ ਜਾਣਕਾਰੀ ਦਿੰਦਿਆਂ ਅਧੀਨ ਸੇਵਾਵਾਂ ਚੋਣ ਬੋਰਡ ਦੇ ਮੈਂਬਰ ਸ. ਭੁਪਿੰਦਰਪਾਲ ਸਿੰਘ ਭਗਤੂਪੁਰ ਨੇ ਦੱਸਿਆ ਕਿ ਅਧੀਨ ਸੇਵਾਵਾਂ ਚੋਣ ਬੋਰਡ ਪੰਜਾਬ ਦੀ ਮੀਟਿੰਗ ਮਿਤੀ 25.03.2021 ਵਿੱਚ 2280 ਅਸਾਮੀਆਂ ਦੀ ਭਰਤੀ ਕਰਨ ਸਬੰਧੀ ਪ੍ਰਵਾਨਗੀ ਦਿੱਤੀ ਗਈ ਸੀ।

Adv.

ਸ. ਭਗਤੂਪੁਰ ਨੇ ਦੱਸਿਆ ਕਿ ਇਸੇ ਕੜੀ ਵਿੱਚ ਬੀਤੇ ਕੱਲ੍ਹ ਸੁਪਰਵਾਈਜ਼ਰ ਦੀਆਂ 112 ਅਸਾਮੀਆਂ ਭਰਨ ਲਈ ਇਸ਼ਤਿਹਾਰ ਜਾਰੀ ਕਰ ਦਿੱਤਾ ਗਿਆ। ਇਹਨਾਂ ਅਸਾਮੀਆਂ ਲਈ ਮਿਤੀ 05 ਜੁਲਾਈ 2021 ਤੱਕ ਅਪਲਾਈ ਕੀਤਾ ਜਾ ਸਕਦਾ ਹੈ। ਫੀਸ ਭਰਨ ਲਈ ਆਖਰੀ ਮਿਤੀ 07 ਜੁਲਾਈ ਰੱਖੀ ਗਈ ਹੈ।

Adv.

ਉਨ੍ਹਾਂ ਅੱਗੇ ਦੱਸਿਆ ਕਿ ਇਹਨਾਂ ਸਾਰੀਆਂ ਭਰਤੀਆਂ ਲਈ ਮਾਨਯੋਗ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਦੀ ਨਿਰਪੱਖਤਾ, ਪਾਰਦਰਸ਼ਤਾ ਦੀ ਨੀਤੀ ਤੇ ਪਹਿਰਾ ਦਿੰਦੇ ਹੋਏ ਬੋਰਡ ਵਲੋਂ ਭਰਤੀ ਵਿੱਚ ਆਧੁਨਿਕ ਤਕਨੀਕ ਜਿਵੇਂ ਜੈਮਰ, ਬਾਇਓਮੈਟਰਿਕ, ਵੀਡੀਓਗ੍ਰਾਫੀ ਆਦਿ ਦੀ ਮੱਦਦ ਨਾਲ ਪ੍ਰੀਖਿਆਵਾਂ ਨੂੰ ਪਾਰਦਰਸ਼ਤਾ ਨਾਲ ਨੇਪਰੇ ਚਾੜਿਆ ਜਾਵੇਗਾ ਅਤੇ ਭਰਤੀ ਨਿਰੋਲ ਮੈਰਿਟ ਤੇ ਹੀ ਕੀਤੀ ਜਾਵੇਗੀ।

Adv.Advertisement

Leave a Reply

Your email address will not be published. Required fields are marked *