ਕੋਰੋਨਾ ਬਿਮਾਰੀ ਦੇ ਫੈਲਾਅ ਨੂੰ ਰੋਕਣ ਲਈ ਟੈਸਟਿੰਗ ਤੇ ਵੈਕਸੀਨ ਬਹੁਤ ਜਰੂਰੀ – ਡਾ. ਹਰਪਾਲ ਸਿੰਘ

ਕੋਰੋਨਾ ਬਿਮਾਰੀ ਦੇ ਫੈਲਾਅ ਨੂੰ ਰੋਕਣ ਲਈ ਟੈਸਟਿੰਗ ਤੇ ਵੈਕਸੀਨ ਬਹੁਤ ਜਰੂਰੀ – ਡਾ. ਹਰਪਾਲ ਸਿੰਘ

 

ਬਟਾਲਾ, 21 ਜੂਨ ( Amrik Matharoo/Gurinder Sandhu) – ਕੋਰੋਨਾ ਬਿਮਾਰੀ ਦੇ ਫੈਲਾਅ ਨੂੰ ਰੋਕਣ ਲਈ ਜਿਥੇ ਸਾਵਧਾਨੀਆਂ ਦੀ ਸਖ਼ਤੀ ਨਾਲ ਪਾਲਣਾ ਕਰਨੀ ਚਾਹੀਦੀ ਹੈ, ਉਸਦੇ ਨਾਲ ਹੀ ਕੋਰੋਨਾ ਟੈਸਟਿੰਗ ਅਤੇ ਵੈਕਸੀਨੇਸ਼ਨ ਵੀ ਬਹੁਤ ਜਰੂਰੀ ਹੈ। ਇਹ ਜਾਣਕਾਰੀ ਦਿੰਦਿਆਂ ਮਾਤਾ ਸੁਲੱਖਣੀ ਜੀ ਸਿਵਲ ਹਸਪਤਾਲ ਬਟਾਲਾ ਦੇ ਐੱਸ.ਐੱਮ.ਓ. ਡਾ. ਹਰਪਾਲ ਸਿੰਘ ਨੇ ਦੱਸਿਆ ਕਿ ਕੋਰੋਨਾ ਬਿਮਾਰੀ ਦੇ ਫੈਲਾਅ ਨੂੰ ਰੋਕਣ ਦੇ ਮੰਤਵ ਨਾਲ ਸਿਹਤ ਵਿਭਾਗ ਵੱਲੋਂ ਲੋਕਾਂ ਨੂੰ ਕੋਰੋਨਾ ਟੈਸਟਿੰਗ ਅਤੇ ਵੈਕਸੀਨ ਲਗਵਾਉਣ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ।

Adv.

 

ਡਾ. ਹਰਪਾਲ ਸਿੰਘ ਨੇ ਦੱਸਿਆ ਕਿ ਕੋਰੋਨਾ ਵਾਇਰਸ ਦੇ ਟੈਸਟ ਲਈ ਸਿਵਲ ਹਸਪਤਾਲ ਬਟਾਲਾ ਵਿੱਚ ਪੱਕਾ ਟੈਸਟਿੰਗ ਸੈਂਟਰ ਸਥਾਪਤ ਕੀਤਾ ਗਿਆ ਹੈ ਅਤੇ ਇਸਦੇ ਨਾਲ ਹੀ ਸ਼ਹਿਰ ਦੇ ਬਜ਼ਾਰਾਂ ਵਿੱਚ ਵੀ ਵਿਸ਼ੇਸ਼ ਟੈਸਟਿੰਗ ਕੈਂਪ ਲਗਾਏ ਜਾ ਰਹੇ ਹਨ। ਉਨਾਂ ਦੱਸਿਆ ਕਿ ਹੁਣ ਤੱਕ ਦੀ ਖੋਜ਼ ਤੋਂ ਇਹ ਸਾਹਮਣੇ ਆਇਆ ਹੈ ਕਿ ਜਿਨੀਂ ਜਲਦੀ ਅਸੀਂ ਕੋਰੋਨਾ ਦੀ ਬਿਮਾਰੀ ਨੂੰ ਪਛਾਣ ਕੇ ਉਸਦਾ ਇਲਾਜ ਸ਼ੁਰੂ ਕਰ ਦੇਵਾਂਗੇ ਓਨੀਂ ਹੀ ਜਲਦੀ ਮਰੀਜ਼ ਠੀਕ ਹੋ ਜਾਂਦਾ ਹੈ। ਉਨਾਂ ਕਿਹਾ ਕਿ ਰੋਗ ਦਾ ਜਲਦ ਪਤਾ ਲੱਗਣ ’ਤੇ ਕੋਰੋਨਾ ਪ੍ਰਭਾਵਤ ਮਰੀਜ਼ ਨੂੰ ਏਕਾਂਤਵਾਸ ਕਰ ਦਿੱਤਾ ਜਾਂਦਾ ਹੈ ਜਿਸ ਕਾਰਨ ਉਸ ਤੋਂ ਅੱਗੇ ਵਾਇਰਸ ਨਹੀਂ ਫੈਲਦਾ।

Adv.

Join Indian journalist Association of India

 

ਡਾ. ਹਰਪਾਲ ਸਿੰਘ ਨੇ ਕਿਹਾ ਕਿ ਟੈਸਟਿੰਗ ਦੇ ਨਾਲ ਹੀ ਸ਼ਹਿਰ ਵਾਸੀਆਂ ਦੀ ਵੱਧ ਤੋਂ ਵੱਧ ਵੈਕਸੀਨੇਸ਼ਨ ਕਰਨ ਲਈ ਵੀ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਕੋਰੋਨਾ ਮਹਾਂਮਾਰੀ ਤੋਂ ਬਚਣ ਲਈ ਵੈਕਸੀਨ ਬਹੁਤ ਕਾਰਗਰ ਸਾਬਤ ਹੋ ਰਹੀ ਹੈ ਅਤੇ ਸਰਕਾਰ ਵੱਲੋਂ ਨਿਰਧਾਰਤ ਕੈਟਾਗਰੀਆਂ ਨੂੰ ਬਿਨਾਂ ਕਿਸੇ ਦੇਰੀ ਵੈਕਸੀਨ ਲਗਵਾਉਣੀ ਚਾਹੀਦੀ ਹੈ।

Adv.

simarindustriesbtl@gmail.com

 

ਡਾ. ਹਰਪਾਲ ਸਿੰਘ ਨੇ ਕਿਹਾ ਕਿ ਕੋਰੋਨਾ ਪ੍ਰਤੀ ਕੋਈ ਲਾਪਰਵਾਹੀ ਨਹੀਂ ਵਰਤਣੀ ਚਾਹੀਦੀ ਅਤੇ ਜੇਕਰ ਕਿਸੇ ਨੂੰ ਲੱਛਣ ਜਿਵੇਂ ਬੁਖਾਰ, ਸਰੀਰ ਦਾ ਦਰਦ ਹੋਣਾ, ਸਾਹ ਲੈਣ ਵਿਚ ਤਕਲੀਫ, ਖੰਘ ਤੇ ਜੁਕਾਮ ਆਦਿ ਹੋਵੇੇ ਤਾਂ ਕੋੋਰੋਨਾ ਟੈਸਟ ਤੁਰੰਤ ਕਰਵਾਉਣਾ ਚਾਹੀਦਾ ਹੈ। ਉਨਾਂ ਦੱਸਿਆ ਕਿ ਸਮੇਂ ਸਿਰ ਬਿਮਾਰੀ ਦਾ ਪਤਾ ਲੱਗ ਜਾਣ ਨਾਲ ਜਿਥੇ ਬਿਮਾਰੀ ਦਾ ਫੈਲਾਅ ਰੁਕੇਗਾ, ਉਸਦੇ ਨਾਲ ਕੀਮਤੀ ਜਾਨ ਵੀ ਬਚਾਈ ਜਾ ਸਕਦੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਅਤੇ ਸਿਹਤ ਵਿਭਾਗ ਵਲੋਂ ਜਾਰੀ ਹਦਾਇਤਾਂ ਦੀ ਸਖ਼ਤੀ ਨਾਲ ਪਾਲਣਾ ਕੀਤੀ ਜਾਵੇ। ਮਾਸਕ ਲਾਜ਼ਮੀ ਤੌਰ ’ਤੇ ਲਗਾਇਆ ਜਾਵੇ। ਸ਼ੋਸਲ ਡਿਸਟੈਸਿੰਗ ਦੇ ਨਿਯਮਾਂ ਦੀ ਪਾਲਣਾ ਕੀਤੀ ਜਾਵੇ, ਹੱਥਾ ਨੂੰ ਵਾਰ-ਵਾਰ ਸਾਬੁਣ ਨਾਲ ਧੋਤਾ ਜਾਵੇ ਅਤੇ ਯੋਗ ਵਿਅਕਤੀ ਵੈਕਸੀਨ ਜਰੂਰ ਲਗਵਾਉਣ

Adv.

 

 

Leave a Reply

Your email address will not be published. Required fields are marked *