ਬਟਾਲਾ (ਅਮਰੀਕ ਮਠਾਰੂ/ ਗੁਰਿੰਦਰ ਸੰਧੂ)ਜ਼ਿਲ੍ਹਾ ਗੁਰਦਾਸਪੁਰ ਕਾਂਗਰਸ ਸੇਵਾ ਦਲ ਵੱਲੋਂ ਇਕ ਮੀਟਿੰਗ ਕੀਤੀ ਗਈ ਜਿਸ ਵਿਚ ਜ਼ਿਲ੍ਹਾ ਚੇਅਰਮੈਨ ਨਰੇਸ਼ ਕਪੂਰ ਤੇ ਜ਼ਿਲ੍ਹਾ ਪ੍ਰਧਾਨ ਰਮਨ ਨਈਅਰ ਵਿਸ਼ੇਸ਼ ਤੌਰ ਤੇ ਹਾਜ਼ਰ ਹੋਏ। ਇਸ ਮੀਟਿੰਗ ਵਿਚ ਸਭਤੋਂ ਪਹਿਲੇ ਸ੍ਰ ਨਵਜੋਤ ਸਿੰਘ ਸਿੱਧੂ ਦੇ ਪੰਜਾਬ ਕਾਂਗਰਸ ਪ੍ਰਧਾਨ ਬਨਣ ਤੇ ਖੁਸ਼ੀ ਮਨਾਉਂਦੇ ਹੋਏ ਲੱਡੂ ਵੰਡੇ ਗਏ।ਇਸ ਮੌਕੇ ਆਪਣੇ ਸੰਬੋਧਨ ਵਿਚ ਜ਼ਿਲ੍ਹਾ ਚੇਅਰਮੈਨ ਨਰੇਸ਼ ਕਪੂਰ ਅਤੇ ਜ਼ਿਲ੍ਹਾ ਪ੍ਰਧਾਨ ਰਮਨ ਨਈਅਰ ਨੇ ਕਿਹਾ ਕਿ ਸ੍ਰ ਨਵਜੋਤ ਸਿੰਘ ਸਿੱਧੂ ਦੇ ਪੰਜਾਬ ਪ੍ਰਧਾਨ ਬਨਣ ਤੇ ਕਾਂਗਰਸੀ ਵਰਕਰਾਂ ਵਿਚ ਖੁਸ਼ੀ ਦੀ ਲਹਿਰ ਹੈ ਅਤੇ ਇਸ ਨਾਲ ਕਾਂਗਰਸ ਪਾਰਟੀ ਨੂੰ ਬਹੁਤ ਵੱਡੀ ਤਾਕਤ ਮਿਲੇਗੀ। ਉਨ੍ਹਾਂ ਪਾਰਟੀ ਹਾਈਕਮਾਨ ਦਾ ਧੰਨਵਾਦ ਕੀਤਾ ਅਤੇ ਕਿਹਾ ਕਿ ਅਸੀਂ ਸਾਰੇ ਇਸ ਫੈਸਲੇ ਦਾ ਸਵਾਗਤ ਕਰਦੇ ਹਾਂ।ਇਸ ਮੀਟਿੰਗ ਵਿਚ ਕਾਂਗਰਸ ਸੇਵਾ ਦਲ ਯੰਗ ਬਰੀਗੇਡ ਸ੍ਰ ਗੁਰਵਿੰਦਰ ਸਿੰਘ ਨਾਗੀ ਨੇ ਸਾਹਿਲ ਸੋਢੀ ਸੈਕਟਰੀ ਸੇਵਾ ਦਲ ਅਤੇ ਅਜੇ ਪਾਲ ਨੂੰ ਜੋਇੰਟ ਸੈਕਟਰੀ ਨਿਯੁਕਤ ਕੀਤਾ।ਨਵ ਨਿਯੁਕਤ ਅਹੁਦੇਦਾਰਾਂ ਨੇ ਪੂਰੇ ਕਾਂਗਰਸ ਸੇਵਾ ਦਲ ਦਾ ਧੰਨਵਾਦ ਕਰਦਿਆਂ ਦਿੱਤੀ ਜ਼ਿੰਮੇਵਾਰੀ ਤਨਦੇਹੀ ਨਾਲ ਨਿਭਾਉਣ ਦੀ ਗੱਲ ਕਹੀ।ਇਸ ਮੌਕੇ ਸੁਖਦੇਵ ਸਿੰਘ ਉਪ ਪ੍ਰਧਾਨ ਬਟਾਲਾ,ਅਨੂਪ ਸ਼ਰਮਾ,ਕਪਿਲ ਚੋਪੜਾ,ਸਰਬਜੀਤ ਸਿੰਘ, ਸਤਨਾਮ ਸਿੰਘ,ਜਸਪਾਲ ਸਿੰਘ,ਪਾਰਸ ਨਾਗੀ,ਮੁਕੇਸ਼ ਮੱਲੀ,ਵਿਸੂ ਢਿੱਲੋਂ, ਮੋਹਿਤ ਸੋਨੀ ਆਦਿ ਹਾਜ਼ਰ ਸਨ।


