ਸਾਬਕਾ ਡੀਜੀਪੀ ਪੰਜਾਬ ਸੁਮੇਧ ਸਿੰਘ ਸੈਣੀ ਨੂੰ ਅੱਜ ਹਾਈਕੋਰਟ ਨੇ ਵੱਡੀ ਰਾਹਤ ਦਿੰਦਿਆਂ, ਤੁਰੰਤ ਵਿਜੀਲੈਂਸ ਨੂੰ ਇਹ ਆਦੇਸ਼ ਜਾਰੀ ਕੀਤੇ ਕਿ ਸੁਮੇਧ ਸੈਣੀ ਨੂੰ ਛੱਡਿਆ ਜਾਵੇ

ਸਾਬਕਾ ਡੀਜੀਪੀ ਪੰਜਾਬ ਸੁਮੇਧ ਸਿੰਘ ਸੈਣੀ ਨੂੰ ਅੱਜ ਹਾਈਕੋਰਟ ਨੇ ਵੱਡੀ ਰਾਹਤ ਦਿੰਦਿਆਂ, ਤੁਰੰਤ ਵਿਜੀਲੈਂਸ ਨੂੰ ਇਹ ਆਦੇਸ਼ ਜਾਰੀ ਕੀਤੇ ਕਿ ਸੁਮੇਧ ਸੈਣੀ ਨੂੰ ਛੱਡਿਆ ਜਾਵੇ

 

 

ਗ੍ਰਿਫਤਾਰ ਕੀਤੇ ਗਏ ਸਾਬਕਾ ਡੀਜੀਪੀ ਪੰਜਾਬ ਸੁਮੇਧ ਸਿੰਘ ਸੈਣੀ ਨੂੰ  ਹਾਈਕੋਰਟ ਨੇ ਵੱਡੀ ਰਾਹਤ ਦਿੰਦਿਆਂ, ਤੁਰੰਤ ਵਿਜੀਲੈਂਸ ਨੂੰ ਇਹ ਆਦੇਸ਼ ਜਾਰੀ ਕੀਤੇ ਕਿ ਸੁਮੇਧ ਸੈਣੀ ਨੂੰ ਛੱਡਿਆ ਜਾਵੇ, ਇਸ ਸਬੰਧੀ ਹਾਈ ਕੋਰਟ ਨੇ ਆਦੇਸ਼ ਵੀ ਜਾਰੀ ਕਰ ਦਿੱਤੇ ਹਨ।

ਜਾਣਕਾਰੀ ਲਈ ਦੱਸ ਦਈਏ ਕਿ ਪਹਿਲਾਂ ਵੀ ਸੈਣੀ ਨੂੰ ਗ੍ਰਿਫ਼ਤਾਰ ਕਰਨ ਦੇ ਵਾਸਤੇ ਪੰਜਾਬ ਪੁਲਸ ਤੋਂ ਇਲਾਵਾ ਵਿਜੀਲੈਂਸ ਨੇ ਸੈਣੀ ਦੇ ਘਰ ਤੇ ਛਾਪੇਮਾਰੀ ਕੀਤੀ ਜਾਂਦੀ ਰਹੀ ਹੈ। ਪਰ ਸੈਣੀ ਪੁਲਸ ਜਾਂ ਫਿਰ ਵਿਜੀਲੈਂਸ ਦੇ ਹੱਥੇ ਨਹੀਂ ਚੜ੍ਹਦੇ। ਕੱਲ੍ਹ ਸੁਮੇਧ ਸਿੰਘ ਸੈਣੀ ਵਿਜੀਲੈਂਸ ਦੇ ਹੱਥੇ ਚੜ੍ਹ ਗਏ, ਪਰ ਅੱਜ ਹਾਈ ਕੋਰਟ ਨੇ ਉਨ੍ਹਾਂ ਨੂੰ ਰਾਹਤ ਦੇ ਦਿੱਤੀ।

ਦੱਸਣਾ ਬਣਦਾ ਹੈ ਕਿ ਅੱਜ ਵੀਰਵਾਰ ਸਵੇਰ ਤੋਂ ਹੀ ਸੁਮੇਧ ਸਿੰਘ ਸੈਣੀ ਦੀਆਂ ਜੇਲ੍ਹ ਅੰਦਰ ਬੰਦ ਦੀਆਂ ਕੁਝ ਤਸਵੀਰਾਂ ਵੀ ਸਾਹਮਣੇ ਆਈਆਂ ਸਨ, ਜਿਨ੍ਹਾਂ ਨੂੰ ਵੱਖ ਵੱਖ ਮੀਡੀਆ ਅਦਾਰਿਆਂ ਦੇ ਵੱਲੋਂ ਚਲਾਇਆ ਗਿਆ ਸੀ।

ਜਾਣਕਾਰੀ ਦੇ ਮੁਤਾਬਕ ਬੀਤੇ ਕੱਲ੍ਹ ਸੁਮੇਧ ਸੈਣੀ ਨੂੰ ਵਿਜੀਲੈਂਸ ਵੱਲੋਂ ਗ੍ਰਿਫ਼ਤਾਰ ਕੀਤਾ ਗਿਆ ਸੀ। ਸੈਣੀ ਇਕ ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਵਿਜੀਲੈਂਸ ਸਾਹਮਣੇ ਪੇਸ਼ ਹੋਣ ਗਏ ਸਨ, ਜਿਥੇ ਵਿਜੀਲੈਂਸ ਵਲੋਂ ਉਸ ਨੂੰ ਗ੍ਰਿਫਤਾਰ ਕਰ ਲਿਆ ਗਿਆ। ਦੱਸਿਆ ਜਾ ਰਿਹਾ ਹੈ ਕਿ ਇਹ ਭ੍ਰਿਸ਼ਟਾਚਾਰ ਦਾ ਮਾਮਲਾ ਮੋਹਾਲੀ ਵਿਖੇ ਦਰਜ ਹੋਇਆ ਸੀ, ਜਿਸ ਦੇ ਚਲਦਿਆਂ ਸੈਣੀ ਦੀ ਵਿਜੀਲੈਂਸ ਵੱਲੋਂ ਪੁੱਛਗਿੱਛ ਕੀਤੀ ਜਾ ਰਹੀ ਸੀ।

Adv.

Leave a Reply

Your email address will not be published. Required fields are marked *