ਕਿਸਾਨ ਆਗੂ ਬੀਬੀ ਸ਼ਰਨਜੀਤ ਕੌਰ ਨੂੰ ਕਿਸਾਨ ਆਗੂਆਂ ਵੱਲੋਂ ਸ਼ਰਧਾਂਜਲੀ ਭੇਟ ਕੀਤੀ ਗਈ

ਕਿਸਾਨ ਆਗੂ ਬੀਬੀ ਸ਼ਰਨਜੀਤ ਕੌਰ ਨੂੰ ਆਗੂਆਂ ਵੱਲੋਂ ਸ਼ਰਧਾਂਜਲੀ ਭੇਟ ਕੀਤੀ ਗਈ

ਗੁਰਦਾਸਪੁਰ:-(ਦਵਿੰਦਰ ਸਿੰਘ ਖਾਲਸਾ/ ਗੁਰਪ੍ਰੀਤਸਿੰਘ  ਮੱਲੀ) ਅੱਜ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਜ਼ਿਲ੍ਹਾ ਗੁਰਦਾਸਪੁਰ ਦੇ ਜੋਨ ਬਾਬਾ ਮਸਤੁ ਜੀ ਦੇ ਪਿੰਡ ਹਯਾਤ ਨਗਰ ਵਿਖੇ ਆਗੂ ਬੀਬੀ ਸ਼ਰਨਜੀਤ ਕੌਰ ਦੀ ਅੰਤਿਮ ਅਰਦਾਸ ਮੌਕੇ ਸੂਬਾ ਜਨਰਲ ਸਕੱਤਰ ਸ੍ਰ ਸਰਵਨ ਸਿੰਘ ਪੰਧੇਰ ਸਾਥੀਆਂ ਸਮੇਤ ਪੁੱਜੇ ਅਤੇ ਬੀਬੀ ਸ਼ਰਨਜੀਤ ਕੌਰ ਨੂੰ ਸ਼ਰਧਾਂਜਲੀ ਭੇਟ ਕੀਤੀ। ਜ਼ਿਕਰਯੋਗ ਹੈ ਕਿ ਬੀਬੀ ਸ਼ਰਨਜੀਤ ਕੌਰ ਕਿਸਾਨ ਅੰਦੋਲਨ ਤੋਂ ਕੁਝ ਦਿਨ ਪਹਿਲਾਂ ਹੀ ਆਪਣੇ ਘਰ ਪਰਤੇ ਸਨ ਕਿ ਅਚਾਨਕ ਹਾਟਰ ਅਟੈਕ ਆਉਂਣ ਨਾਲ ਉਨ੍ਹਾਂ ਦੀ ਮੌਤ ਹੋ ਗਈ ਸੀ।ਜਿਸ ਤੇ ਅੱਜ ਉਨ੍ਹਾਂ ਦੇ ਜੱਦੀ ਪਿੰਡ ਹਯਾਤ ਨਗਰ ਵਿਚ ਉਨ੍ਹਾਂ ਦੀ ਅੰਤਿਮ ਅਰਦਾਸ ਤੇ ਭੋਗ ਪਾਏ ਗਏ। ਇਸ ਮੌਕੇ ਜ਼ਿਲ੍ਹਾ ਹੁਸ਼ਿਆਰਪੁਰ ਤੇ ਗੁਰਦਾਸਪੁਰ ਦੇ ਸਾਰੇ ਆਗੂਆਂ ਨੇ ਬੀਬੀ ਸ਼ਰਨਜੀਤ ਕੌਰ ਨੂੰ ਸ਼ਰਧਾਂਜਲੀ ਭੇਟ ਕੀਤੀ ਇਸ ਮੌਕੇ ਸੂਬਾ ਜਨਰਲ ਸਕੱਤਰ ਸਰਵਨ ਸਿੰਘ ਪੰਧੇਰ ਨੇ ਸੰਬੋਧਨ ਕਰਦਿਆਂ ਦੱਸਿਆ ਕਿ ਬੀਬੀ ਸ਼ਰਨਜੀਤ ਕੌਰ ਦਾ ਚੱਲ ਰਹੇ ਕਿਸਾਨ ਅੰਦੋਲਨ ਵਿਚ ਵੱਡਾ ਯੋਗਦਾਨ ਰਿਹਾ ਹੈ

ਉਨ੍ਹਾਂ ਲੰਮਾਂ ਸਮਾਂ ਅੰਦੋਲਨ ਵਿਚ ਹਾਜ਼ਰੀ ਲਗਵਾਈ ਹੈ ਤੇ ਹੁਣ ਵੀ 28‌ ਅਪ੍ਰੈਲ ਨੂੰ ਜਾਣ ਵਾਲੇ ਜੱਥੇ ਦੀ ਤਿਆਰੀ ਕਰ ਰਹੇ ਸਨ। ਉਨ੍ਹਾਂ ਤੋਂ ਇਲਾਵਾ ਸੁਖਦੇਵ ਸਿੰਘ ਅੱੜਲੜਪਿੰਡੀ ਪ੍ਰੈਸ ਸਕੱਤਰ ਨੇ ਵੀ ਸ਼ਰਧਾਂਜਲੀ ਭੇਟ ਕਰਦੇ ਹੋਏ ਉਨ੍ਹਾਂ ਦੀ ਆਤਮਿਕ ਸ਼ਾਂਤੀ ਲਈ ਸਾਥੀਆਂ ਸਮੇਤ ਅਰਦਾਸ ਕੀਤੀ

Adv.

Leave a Reply

Your email address will not be published. Required fields are marked *