ਛੇਤੀ ਹੀ ਛੋਟੇਪੁਰ ਅਕਾਲੀ ਦਲ ਵਿੱਚ ਸ਼ਾਮਲ ਹੋ ਕੇ ਆਮ ਆਦਮੀ ਪਾਰਟੀ ਦੇ ਸਕਦੇ ਝਟਕਾ।

ਛੇਤੀ ਹੀ ਛੋਟੇਪੁਰ ਅਕਾਲੀ ਦਲ ਵਿੱਚ ਸ਼ਾਮਲ ਹੋ ਕੇ ਆਮ ਆਦਮੀ ਪਾਰਟੀ ਦੇ ਸਕਦੇ ਝਟਕਾ।

ਬਟਾਲਾ: (ਅਮਰੀਕ  ਮਠਾਰੂ /ਗੁਰਿੰਦਰ  ਸੰਧੂ)ਆਮ ਆਦਮੀ ਪਾਰਟੀ ਦੇ ਪੰਜਾਬ ਦੇ ਸਾਬਕਾ ਕਨਵੀਨਰ ਜਥੇਦਾਰ ਸੁੱਚਾ ਸਿੰਘ ਛੋਟੇਪੁਰ ਦੇ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋਣ ਲਈ ਗੱਲਬਾਤ ਕਰ ਰਹੇ ਹਨ। ਸੂਤਰਾਂ ਅਨੁਸਾਰ ਛੋਟੇਪੁਰ ਦੀ ਅਕਾਲੀ ਦਲ ਦੇ ਆਗੂਆਂ ਨਾਲ ਪਿਛਲੇ ਕਈ ਦਿਨਾਂ ਤੋਂ ਗੱਲਬਾਤ ਚੱਲ ਰਹੀ ਹੈ, ਜੋ ਆਖਰੀ ਪੜਾਅ ‘ਤੇ ਪਹੁੰਚ ਗਈ ਹੈ, ਕਿਹਾ ਜਾ ਰਿਹਾ ਹੈ ਕਿ ਜਲਦੀ ਹੀ ਛੋਟੇਪੁਰ ਅਕਾਲੀ ਦਲ ਵਿੱਚ ਸ਼ਾਮਲ ਹੋ ਸਕਦੇ ਹਨ।

ਇੱਥੇ ਵਿਸ਼ੇਸ਼ ਤੌਰ ‘ਤੇ ਦੱਸ ਦੇਈਏ ਕਿ ਸੁੱਚਾ ਸਿੰਘ ਛੋਟੇਪੁਰ ਆਮ ਆਦਮੀ ਪਾਰਟੀ ਵਿੱਚ ਪੂਰੀ ਤਰ੍ਹਾਂ ਸਰਗਰਮ ਰਹੇ ਹਨ ਅਤੇ 2014 ਦੀਆਂ ਲੋਕ ਸਭਾ ਚੋਣਾਂ ਵਿੱਚ ਵੀ ਪਾਰਟੀ ਲਈ ਉਨ੍ਹਾਂ ਦੀ ਤਰਫੋਂ ਬਹੁਤ ਮਿਹਨਤ ਕੀਤੀ ਗਈ ਸੀ, ਜਿਸ ਦਾ’ ਆਪ ‘ਨੂੰ ਵੀ ਲਾਭ ਹੋਇਆ ਸੀ।

Adv.

ਸੂਤਰਾਂ ਅਨੁਸਾਰ ਛੋਟੇਪੁਰ ਨੇ ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਅਤੇ ਕਾਦੀਆਂ ਤੋਂ ਚੋਣ ਲੜਨ ਦੀ ਇੱਛਾ ਜ਼ਾਹਰ ਕੀਤੀ ਹੈ, ਪਰ ਉਹ ਕਿਸ ਵਿਧਾਨ ਸਭਾ ਹਲਕੇ ਤੋਂ ਚੋਣ ਲੜਨਗੇ ਇਸ ਬਾਰੇ ਫਿਲਹਾਲ ਕਹਿਣਾ ਮੁਸ਼ਕਲ ਹੈ। ਇਹ ਵੀ ਪਤਾ ਲੱਗਾ ਹੈ ਕਿ ਇਸ ਸਬੰਧ ਵਿੱਚ ਉਨ੍ਹਾਂ ਨੇ ਸੁਖਬੀਰ ਬਾਦਲ ਕੋਲ ਆਪਣੀ ਮੰਗ ਰੱਖੀ ਹੈ, ਉਨ੍ਹਾਂ ਦੇ ਪਾਰਟੀ ਵਿੱਚ ਸ਼ਾਮਲ ਕੀਤੇ ਜਾਣ ਦਾ ਮਾਮਲਾ ਪਿਛਲੀ ਵਾਰ ਵਿਧਾਨ ਸਭਾ ਹਲਕੇ ਦੀ ਚੋਣ ‘ਤੇ ਅਟਕਿਆ ਹੋਇਆ ਸੀ।

Leave a Reply

Your email address will not be published. Required fields are marked *