
ਯੂਥ ਨੌਜਵਾਨਾਂ ਨੇ ਵੱਡੀ ਗਿਣਤੀ ਵਿਚ ਮਾਹਲ ਰਾਈਸ ਮਿੱਲ ਕਾਦੀਆਂ ਵਿਖੇ ਪਹੁੰਚ ਕੇ ਗੁਰਇਕਬਾਲ ਸਿੰਘ ਮਾਹਲ ਤੇ ਉਨ੍ਹਾਂ ਦੇ ਪਰਿਵਾਰ ਨੂੰ ਦਿੱਤੀ ਵਧਾਈ
ਕਾਦੀਆਂ 25 ਅਗਸਤ (ਗੁਰਪ੍ਰੀਤ ਸਿੰਘ ਮੱਲੀ )ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਜਥੇਬੰਦਕ ਸਕੱਤਰ ਪੀਏਸੀ ਮੈਂਬਰ ਗੁਰਇਕਬਾਲ ਸਿੰਘ ਮਾਹਲ ਦੇ ਅੱਜ ਜਨਮ ਦਿਨ ਮੌਕੇ ਤੇ ਵੱਡੀ ਗਿਣਤੀ ਦੇ ਵਿਚ ਯੂਥ ਨੌਜਵਾਨ ਆਗੂਆਂ ਨੇ ਮਾਹਲ ਰਾਈਸ ਮਿੱਲ ਕਾਦੀਆਂ ਵਿਖੇ ਪਹੁੰਚ ਕੇ ਗੁਰਇਕਬਾਲ ਸਿੰਘ ਮਾਹਲ ਦਾ ਜਨਮਦਿਨ ਕੇਕ ਕੱਟ ਕੇ ਮਨਾਇਆ ਅਤੇ ਭਾਰੀ ਖੁਸ਼ੀ ਦਾ ਇਜ਼ਹਾਰ ਕੀਤਾ ਗੱਲਬਾਤ ਦੌਰਾਨ ਨੌਜਵਾਨ ਯੂਥ ਆਗੂ ਕੌਂਸਲਰ ਗੁਰਦਿਲਬਾਗ ਸਿੰਘ ਨੀਟਾ ਮਾਹਲ ਦੇ ਵੱਲੋਂ ਆਪਣੇ ਸਾਥੀਆਂ ਸਮੇਤ ਪਹੁੰਚ ਕੇਕ ਕੱਟਿਆ ਤੇ ਗੁਰਇਕਬਾਲ ਸਿੰਘ ਮਾਹਲ ਦਾ ਮੂੰਹ ਮਿੱਠਾ ਕਰਾਇਆ ਅਤੇ ਉਨ੍ਹਾਂ ਨੂੰ ਇਸ ਦਿਨ ਦੀ ਲੱਖ ਲੱਖ ਵਧਾਈ ਦਿੱਤੀ ।ਯੂਥ ਨੌਜਵਾਨ ਆਗੂ ਗੁਰਦਿਲਬਾਗ ਸਿੰਘ ਮਾਹਲ ਨੇ ਦੱਸਿਆ ਕਿ ਪੂਰੇ ਹਲਕੇ ਦੇ ਨੌਜਵਾਨਾਂ ਦੇ ਵਿੱਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਅਤੇ ਨੌਜਵਾਨਾਂ ਦੀ ਇੱਕੋ ਇੱਕ ਮੰਗ ਹੈ ਕਿ ਹਲਕੇ ਦੀ ਵਾਗਡੋਰ ਗੁਰਇਕਬਾਲ ਸਿੰਘ ਮਾਹਲ ਨੂੰ ਦਿੱਤੀ ਜਾਵੇ ।ਨੌਜਵਾਨਾਂ ਨੇ ਕਿਹਾ ਕਿ ਆਉਣ ਵਾਲੀਆਂ ਵਿਧਾਨ ਸਭਾ 2022 ਦੀਅਾਂ ਚੋਣਾਂ ਦੇ ਵਿੱਚ ਸ਼੍ਰੋਮਣੀ ਅਕਾਲੀ ਦਲ ਨੌਜਵਾਨ ਯੂਥ ਆਗੂ ਆਪਣਾ ਅਹਿਮ ਰੋਲ ਅਦਾ ਕਰੇਗਾ ਅਤੇ ਹਲਕਾ ਕਾਦੀਆਂ ਤੋਂ ਸ਼੍ਰੋਮਣੀ ਅਕਾਲੀ ਦਲ ਦੀ ਜਿੱਤ ਨੂੰ ਯਕੀਨੀ ਬਣਾਉਣਗੇ ।ਇਸ ਮੌਕੇ ਹੋਰਨਾਂ ਤੋਂ ਇਲਾਵਾ ਸਿੰਮੂ ਬਾਜਵਾ ,ਗੁਰਪ੍ਰੀਤ ਸਿੰਘ ਭੰਗੂ ,ਜਗਰੂਪ ਸਿੰਘ ਜੇਪੀ, ਹਨੀ ਮਹਾਜਨ ,ਗੁਰਪ੍ਰੀਤ ਸਿੰਘ ਆਦਿ ਨੌਜਵਾਨ ਹਾਜ਼ਰ ਸਨ ।
Adv.

