ਵਿਆਹ ਪੁਰਬ ਦੌਰਾਨ ਬਟਾਲਾ ਪੁਲਿਸ ਵੱਲੋਂ ਕੀਤੇ ਜਾਣਗੇ ਸੁਰੱਖਿਆ ਦੇ ਪੁਖਤਾ ਇੰਤਜ਼ਾਮ

ਵਿਆਹ ਪੁਰਬ ਦੌਰਾਨ ਬਟਾਲਾ ਪੁਲਿਸ ਵੱਲੋਂ ਕੀਤੇ ਜਾਣਗੇ ਸੁਰੱਖਿਆ ਦੇ ਪੁਖਤਾ ਇੰਤਜ਼ਾਮ

ਤੀਹਰੀ ਸਵਾਰੀ, ਪਟਾਕੇ ਮਾਰਨ ਵਾਲੇ ਤੇ ਟਰੈਕਟਰਾਂ ’ਤੇ ਉੱਚੀ ਅਵਾਜ਼ ਵਿੱਚ ਸਪੀਕਰ ਲਗਾਉਣ ਵਾਲਿਆਂ ਖਿਲਾਫ਼ ਕੱਸਿਆ ਜਾਵੇਗਾ ਵਿਸ਼ੇਸ਼ ਸਿਕੰਜਾ – – ਐੱਸ.ਐੱਸ.ਪੀ. ਬਟਾਲਾ

ਬਟਾਲਾ, 6 ਸਤੰਬਰ ( ਅਮਰੀਕ  ਮਠਾਰੂ,ਗੁਰਿੰਦਰ ਸੰਧੂ ) – ਪਹਿਲੀ ਪਾਤਸ਼ਾਹੀ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਮੌਕੇ ਬਟਾਲਾ ਪੁਲਿਸ ਵਲੋਂ ਸੁਰੱਖਿਆ ਦੇ ਪੁਖਤਾ ਇੰਤਜ਼ਾਮ ਕੀਤੇ ਜਾ ਰਹੇ ਹਨ। ਬਟਾਲਾ ਪੁਲਿਸ ਨੇ ਸੁਰੱਖਿਆ ਦਾ ਸਾਰਾ ਖਾਕਾ ਤਿਆਰ ਕਰ ਲਿਆ ਹੈ ਅਤੇ ਪੂਰੇ ਬਟਾਲਾ ਸ਼ਹਿਰ ਨੂੰ ਸੁਰੱਖਿਆ ਛਤਰੀ ਨਾਲ ਢੱਕ ਦਿੱਤਾ ਜਾਵੇਗਾ। ਐਸ.ਐਸ.ਪੀ. ਬਟਾਲਾ ਸ੍ਰੀ ਅਸ਼ਵਨੀ ਕਪੂਰ ਨੇ ਕਿਹਾ ਕਿ ਸੰਗਤਾਂ ਦੇ ਸਹਿਯੋਗ ਨਾਲ ਇਸ ਪਾਵਨ ਦਿਹਾੜੇ ਨੂੰ ਸ਼ਰਧਾ ਭਾਵਨਾ ਨਾਲ ਮਨਾਇਆ ਜਾਵੇਗਾ ਅਤੇ ਪੁਲਿਸ ਵਿਭਾਗ ਵੱਲੋਂ ਸੰਗਤਾਂ ਨੂੰ ਪੂਰਾ ਸਹਿਯੋਗ ਦਿੱਤਾ ਜਾਵੇਗਾ।

Adv.

ਐੱਸ.ਐੱਸ.ਪੀ. ਬਟਾਲਾ ਨੇ ਕਿਹਾ ਕਿ ਪੁਲਿਸ ਅਧਿਕਾਰੀਆਂ ਨੂੰ ਇਹ ਵੀ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ ਕਿ ਵਿਆਹ ਪੁਰਬ ਦੌਰਾਨ ਸ਼ਰਾਰਤੀ ਅਨਸਰਾਂ ’ਤੇ ਤਿੱਖੀ ਨਜ਼ਰ ਰੱਖੀ ਜਾਵੇ ਅਤੇ ਜੇਕਰ ਕੋਈ ਮਾੜਾ ਅਨਸਰ ਖੱਲੜ ਪਾਉਣ ਦੀ ਕੋਸ਼ਿਸ਼ ਕਰਦਾ ਹੈ ਤਾਂ ਉਸ ਨਾਲ ਸਖਤੀ ਨਾਲ ਨਿਪਟਿਆ ਜਾਵੇ। ਉਨਾਂ ਕਿਹਾ ਕਿ ਬਟਾਲਾ ਸ਼ਹਿਰ ਵਿੱਚ ਤੀਹਰੀ ਸਵਾਰੀ ਵਾਲੇ ਮੋਟਰਸਾਈਕਲ ਚਾਲਕਾਂ, ਬੁੱਲਟ ਮੋਟਰਸਾਈਕਲ ਰਾਹੀਂ ਪਟਾਕੇ ਮਾਰਨ ਵਾਲਿਆਂ ਅਤੇ ਟਰੈਕਟਰਾਂ ’ਤੇ ਉੱਚੀ ਅਵਾਜ਼ ਵਿੱਚ ਸਪੀਕਰ ਲਗਾ ਕਾ ਸੰਗਤਾਂ ਨੂੰ ਪਰੇਸ਼ਾਨ ਕਰਨ ਵਾਲੇ ਸ਼ਰਾਰਤੀਆਂ ਖਿਲਾਫ਼ ਵੀ ਸਖਤ ਕਾਰਵਾਈ ਕੀਤੀ ਜਾਵੇਗੀ। ਉਨਾਂ ਕਿਹਾ ਕਿ ਵਿਆਹ ਪੁਰਬ ਦੌਰਾਨ ਕਿਸੇ ਨੂੰ ਵੀ ਗੜਬੜ ਕਰਨ ਦਾ ਕੋਈ ਮੌਕਾ ਨਹੀਂ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਜੇਕਰ ਸ਼ਰਾਰਤੀ ਅਨਸਰ ਕੋਈ ਗੜਬੜ ਕਰਦੇ ਹਨ ਜਾਂ ਬੁੱਲਟ ਮੋਟਰਸਾਈਕਲ ਰਾਹੀਂ ਪਟਾਕੇ ਮਾਰਦੇ ਹਨ ਤਾਂ ਉਨ੍ਹਾਂ ਦੀ ਜਾਣਕਾਰੀ ਤੁਰੰਤ ਪੁਲਿਸ ਨੂੰ ਦਿੱਤੀ ਜਾਵੇ ਤਾਂ ਜੋ ਅਜਿਹੇ ਅਨਸਰਾਂ ਨੂੰ ਨੱਥ ਪਾਈ ਜਾ ਸਕੇ।

Adv.

Leave a Reply

Your email address will not be published. Required fields are marked *