ਜਨਤਾ ਦਰਬਾਰ ਦੌਰਾਨ ਪੰਜਾਬ ਸਰਕਾਰ ਦੀਆਂ ਭਲਾਈ ਸਕੀਮਾਂ ਦਾ ਵੀ ਦਿੱਤਾ ਜਾ ਰਿਹਾ ਲਾਭ
ਆਪਣੇ ਹਲਕੇ ਦੇ ਲੋਕਾਂ ਦੀ ਸੇਵਾ ਕਰਨਾ ਮੇਰਾ ਇਖਲਾਕੀ ਫ਼ਰਜ – ਵਿਧਾਇਕ ਫ਼ਤਹਿ ਬਾਜਵਾ
ਬਟਾਲਾ, 17 ਸਤੰਬਰ (ਅਮਰੀਕ ਮਠਾਰੂ/ ਗੁਰਿੰਦਰ ਸੰਧੂ ) – ਵਿਧਾਨ ਸਭਾ ਹਲਕਾ ਕਾਦੀਆਂ ਦੇ ਵਿਧਾਇਕ ਸ. ਫ਼ਤਹਿਜੰਗ ਸਿੰਘ ਬਾਜਵਾ ਨੇ ਆਪਣੇ ਹਲਕੇ ਦੇ ਵਸਨੀਕਾਂ ਦੀਆਂ ਮੁਸ਼ਕਲਾਂ ਨੂੰ ਉਨ੍ਹਾਂ ਦੇ ਕੋਲ ਜਾ ਕੇ ਹੱਲ ਕਰਨ ਦੀ ਪਹਿਲ ਕਦਮੀ ਕਰਦਿਆਂ ‘ਜਨਤਾ ਦਰਬਾਰ’ ਪ੍ਰੋਗਰਾਮ ਸ਼ੁਰੂ ਕੀਤਾ ਹੈ। ਇਸ ਨਿਵੇਕਲੇ ਪ੍ਰੋਗਰਾਮ ਤਹਿਤ ਵਿਧਾਇਕ ਸ. ਬਾਜਵਾ ਅਤੇ ਉਨ੍ਹਾਂ ਦੇ ਸਪੁੱਤਰ ਸ. ਅਰਜੁਨ ਪ੍ਰਤਾਪ ਸਿੰਘ ਬਾਜਵਾ ਮੈਂਬਰ ਜ਼ਿਲ੍ਹਾ ਪ੍ਰੀਸ਼ਦ ਹਲਕਾ ਕਾਦੀਆਂ ਦੇ ਵੱਖ-ਵੱਖ ਪਿੰਡਾਂ ਵਿੱਚ ਜਾ ਕੇ ‘ਜਨਤਾ ਦਰਬਾਰ’ ਲਗਾ ਰਹ ਹਨ, ਜਿਸ ਵਿੱਚ ਲੋਕਾਂ ਦੀ ਦੁੱਖ-ਤਕਲੀਫਾਂ ਸੁਣ ਕੇ ਉਨ੍ਹਾਂ ਦਾ ਮੌਕੇ ’ਤੇ ਹੱਲ ਕੀਤਾ ਜਾਂਦਾ ਹੈ।
ਬੀਤੇ ਦਿਨ ਪਿੰਡ ਕਾਹਨੂੰਵਾਨ, ਭੱਟੀਆਂ ਅਤੇ ਤੁਗਲਵਾਲ ਵਿਖੇ ਜਨਤਾ ਦਰਬਾਰ ਦੌਰਾਨ ਲੋਕਾਂ ਦੀਆਂ ਮੁਸ਼ਕਲਾਂ ਸੁਣਦਿਆਂ ਵਿਧਾਇਕ ਸ. ਫ਼ਤਹਿਜੰਗ ਸਿੰਘ ਬਾਜਵਾ ਨੇ ਕਿਹਾ ਕਿ ਕਾਦੀਆਂ ਹਲਕਾ ਉਨ੍ਹਾਂ ਦਾ ਆਪਣਾ ਪਰਿਵਾਰ ਹੈ ਅਤੇ ਆਪਣੇ ਲੋਕਾਂ ਦੀ ਸੇਵਾ ਕਰਨ ਦਾ ਉਹ ਇਖਲਾਕੀ ਫ਼ਰਜ ਨਿਭਾ ਰਹੇ ਹਨ। ਉਨ੍ਹਾਂ ਕਿਹਾ ਕਿ ਅੱਜ ਹਲਕੇ ਦੇ ਲੋਕਾਂ ਨੇ ਜੋ ਸਮੱਸਿਆਵਾਂ ਉਨ੍ਹਾਂ ਦੇ ਧਿਆਨ ਵਿੱਚ ਲਿਆਂਦੀਆਂ ਹਨ ਉਨ੍ਹਾਂ ਨੂੰ ਤੁਰੰਤ ਹੱਲ ਕਰਨ ਦੇ ਨਿਰਦੇਸ਼ ਅਧਿਕਾਰੀਆਂ ਨੂੰ ਦੇ ਦਿੱਤੇ ਹਨ। ਉਨ੍ਹਾਂ ਕਿਹਾ ਕਿ ਜਨਤਾ ਦਰਬਾਰ ਦਾ ਮਕਸਦ ਮੁਸ਼ਕਲਾਂ ਸੁਣਨ ਦੇ ਨਾਲ ਲੋੜਵੰਦ ਪਰਿਵਾਰਾਂ ਤੱਕ ਪੰਜਾਬ ਸਰਕਾਰ ਦੀਆਂ ਭਲਾਈ ਸਕੀਮਾਂ ਦਾ ਲਾਭ ਪਹੁੰਚਾਉਣਾ ਵੀ ਹੈ। ਸ. ਬਾਜਵਾ ਨੇ ਕਿਹਾ ਕਿ ‘ਜਨਤਾ ਦਰਬਾਰ’ ਨੂੰ ਲੈ ਕੇ ਹਲਕੇ ਦੇ ਲੋਕਾਂ ਵਿੱਚ ਉਤਸ਼ਾਹ ਹੈ ਅਤੇ ਇਸ ਪ੍ਰੋਗਰਾਮ ਨੂੰ ਪੂਰੇ ਹਲਕੇ ਵਿੱਚ ਲੈ ਕੇ ਜਾਇਆ ਜਾਵੇਗਾ।
ਵਿਧਾਇਕ ਸ. ਫ਼ਤਹਿਜੰਗ ਸਿੰਘ ਬਾਜਵਾ ਨੇ ਕਿਹਾ ਕਿ ਬੀਤੇ ਸਾਢੇ ਚਾਰ ਸਾਲਾਂ ਦੇ ਸਮੇਂ ਵਿੱਚ ਹਲਕਾ ਕਾਦੀਆਂ ਦੇ ਵਿਕਾਸ ਲਈ ਯਤਨ ਕੀਤੇ ਗਏ ਹਨ ਅਤੇ ਹਲਕੇ ਦੇ ਹਰ ਪਿੰਡ ਵਿੱਚ ਵਿਕਾਸ ਹੋਏ ਹਨ। ਉਨ੍ਹਾਂ ਕਿਹਾ ਕਿ ਕੈਪਟਨ ਸਰਕਾਰ ਆਪਣੇ ਵਾਅਦੇ ਤਹਿਤ ਪੈਨਸ਼ਨਾਂ ਵਿੱਚ ਤਿੰਨ ਗੁਣਾਂ 500 ਤੋਂ 1500 ਰੁਪਏ ਵਾਧਾ ਕਰਕੇ ਲੋੜਵੰਦ ਪਰਿਵਾਰਾਂ ਨੂੰ ਬਹੁਤ ਵੱਡੀ ਰਾਹਤ ਦਿੱਤੀ ਹੈ। ਇਸਦੇ ਨਾਲ ਹੀ ਔਰਤਾਂ ਨੂੰ ਮੁਫ਼ਤ ਬੱਸ ਸਫ਼ਰ ਸਹੂਲਤ ਵੀ ਰਾਜ ਸਰਕਾਰ ਦੀ ਵੱਡੀ ਪ੍ਰਾਪਤੀ ਹੈ। ਸ. ਬਾਜਵਾ ਨੇ ਕਿਹਾ ਕਿ ਸਿੱਖਿਆ ਦੇ ਖੇਤਰ ਵਿਚ ਇਸ ਸਮੇਂ ਪੰਜਾਬ ਦੇਸ਼ ਦਾ ਮੋਹਰੀ ਸੂਬਾ ਹੈ ਅਤੇ ਸਰਕਾਰੀ ਸਕੂਲਾਂ ਨੂੰ ਸਮਾਰਟ ਸਕੂਲਾਂ ਵਿੱਚ ਤਬਦੀਲ ਕੀਤਾ ਗਿਆ ਹੈ।
Adv.
ਜਨਤਾ ਦਰਬਾਰ ਦੌਰਾਨ ਸੁਖਵਿੰਦਰ ਸਿੰਘ ਨਾਇਬ ਤਹਿਸੀਲਦਾਰ ਕਾਹਨੂੰਵਾਨ, ਸੁਖਜਿੰਦਰ ਸਿੰਘ ਵੜੈਚ ਬੀ.ਡੀ.ਪੀ.ਓ, ਮੈਡਮ ਮਧੂ ਰਾਧਾ ਸੀਡੀਪੀਓ, ਮੁਕਲ ਸ਼ਰਮਾਂ ਤਹਿਸੀਲ ਭਲਾਈ ਅਫ਼ਸਰ ਅਤੇ ਹੋਰ ਵਿਭਾਗਾਂ ਦੇ ਅਧਿਕਾਰੀਆਂ ਤੋਂ ਇਲਾਵਾ ਹੋਰ ਮੋਹਤਬਰ ਜਿਨ੍ਹਾਂ ਵਿੱਚ ਹਰਪਾਲ ਸਿੰਘ ਹਰਪੁਰਾ, ਬਬੀਤਾ ਖੋਸਲਾ, ਆਫਤਾਬ ਠਾਕੁਰ ਸਰਪੰਚ ਕਾਹਨੂੰਵਾਨ, ਸੁਖਦੇਵ ਸਿੰਘ ਹੈਪੀ, ਲਖਵਿੰਦਰਜੀਤ ਸਿੰਘ ਸਰਪੰਚ ਭੱਟੀਆਂ, ਪਰਮਿੰਦਰ ਸਿੰਘ ਤੁਗਲਵਾਲ ਵਾਈਸ ਚੇਅਰਮੈਨ ਲੈਂਡ ਮਾਰਗੇਜ ਬੈਂਕ ਕਾਹਨੂੰਵਾਨ, ਮਾਸਟਰ ਸਾਬੀ ਰਿਆੜ, ਅੰਗਰੇਜ਼ ਸਿੰਘ ਵਿਠਵਾਂ, ਰਾਜਬੀਰ ਸਿੰਘ ਕਾਹਲੋਂ ਪੀ.ਏ, ਦਲਜੀਤ ਸਿੰਘ ਬਮਰਾਹ ਪੀ.ਏ ਅਤੇ ਸਰਦੀਪ ਸਿੰਘ ਦੀਪੂ ਆਦਿ ਮੌਜੂਦ ਸਨ।
Adv.