ਜ਼ਿਲ੍ਹਾ ਗੁਰਦਾਸਪੁਰ ਵਿੱਚ ਧਾਰਾ 144 ਲਾਗੂ ,ਜ਼ਿਲਾ ਮੈਜਿਸਟਰੇਟ ਗੁਰਦਾਸਪੁਰ ਮੁਹੰਮਦ ਇਸ਼ਫਾਕ ਵਲੋਂ ਕੱਲ੍ਹ 27 ਸਤੰਬਰ 2021 ਨੂੰ ਕਿਸੇ ਪਬਲਿਕ ਸਥਾਨ ’ਤੇ ਪੰਜ ਜਾਂ ਪੰਜ ਤੋਂ ਵੱਧ ਵਿਅਕਤੀਆਂ ਦੇ ਇਕੱਠੇ ਹੋਣ, ਜਲੂਸ ਕੱਢਣ ਅਤੇ ਰੈਲੀਆਂ ਆਦਿ ਕਰਨ ਅਤੇ ਹਰ ਤਰਾਂ ਦੇ ਮਾਰੂ ਹਥਿਆਰਾਂ ਨੂੰ ਨਾਲ ਲਿਜਾਣ ’ਤੇ ਪਾਬੰਦੀ ਦੇ ਹੁਕਮ ਜਾਰੀ

ਜ਼ਿਲਾ ਮੈਜਿਸਟਰੇਟ ਗੁਰਦਾਸਪੁਰ ਮੁਹੰਮਦ ਇਸ਼ਫਾਕ ਵਲੋਂ ਕੱਲ੍ਹ 27 ਸਤੰਬਰ 2021 ਨੂੰ ਕਿਸੇ ਪਬਲਿਕ ਸਥਾਨ ’ਤੇ ਪੰਜ ਜਾਂ ਪੰਜ ਤੋਂ ਵੱਧ ਵਿਅਕਤੀਆਂ ਦੇ ਇਕੱਠੇ ਹੋਣ, ਜਲੂਸ ਕੱਢਣ ਅਤੇ ਰੈਲੀਆਂ ਆਦਿ ਕਰਨ ਅਤੇ ਹਰ ਤਰਾਂ ਦੇ ਮਾਰੂ ਹਥਿਆਰਾਂ ਨੂੰ ਨਾਲ ਲਿਜਾਣ ’ਤੇ ਪਾਬੰਦੀ ਦੇ ਹੁਕਮ ਜਾਰੀ

ਗੁਰਦਾਸਪੁਰ, 26 ਸਤੰਬਰ ( ਅਮਰੀਕ ਮਠਾਰੂ) ਜ਼ਿਲਾ ਮੈਜਿਸਟਰੇਟ ਗੁਰਦਾਸਪੁਰ ਮੁਹੰਮਦ ਇਸ਼ਫਾਕ ਵੱਲੋਂ ਜਾਬਤਾ ਫੌਜਦਾਰੀ 1973 ਦੀ ਧਾਰਾ 144 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲਾ ਅੰਦਰ ਸਮੂਹ ਸਾਧਾਰਨ ਜਨਤਾ ਨੂੰ ਕਿਸੇ ਪਬਲਿਕ ਥਾਂ ’ਤੇ ਪੰਜ ਜਾਂ ਪੰਜ ਤੋਂ ਵੱਧ ਵਿਅਕਤੀਆਂ ਦੇ ਇਕੱਠੇ ਹੋਣ, ਜਲੂਸ ਕੱਢਣ, ਰੈਲੀਆਂ ਕਰਨ, ਕਿਸੇ ਵੀ ਤਰ੍ਹਾਂ ਦੇ ਮਾਰੂ ਹਥਿਆਰਾਂ ਨੂੰ ਨਾਲ ਲੈ ਕੇ ਜਾਣ ’ਤੇ ਪਾਬੰਦੀ ਲਗਾਈ ਗਈ ਹੈ। ਇਹ ਹੁਕਮ 27 ਸਤੰਬਰ ਨੂੰ ਪੂਰਾ ਦਿਨ ਲਾਗੂ ਰਹਿਣਗੇ।

ਹੁਕਮਾਂ ਵਿਚ ਕਿਹਾ ਗਿਆ ਹੈ ਕਿ ਐਡੀਸ਼ਨਲ ਡਾਇਰੈਕਟਰ ਜਨਰਲ ਆਫ ਪੁਲਿਸ, ਲਾਅ ਐਂਡ ਆਰਡਰ ਵਲੋਂ ਅਤੇ ਗ੍ਰਹਿ ਮਾਮਲੇ ਤੇ ਨਿਆਂ ਵਿਭਾਗ ਚੰਡੀਗੜ੍ਹ ਰਾਹੀ ਸੂਚਿਤ ਕੀਤਾ ਗਿਆ ਹੈ ਕਿ ਵੱਖ-ਵੱਖ ਕਿਸਾਨ ਜਥੇਬੰਦੀਆਂ ਵਲੋਂ ਕੱਲ੍ਹ 27 ਸਤੰਬਰ 2021 ਨੂੰ ਭਾਰਤ ਬੰਦ ਦਾ ਸੱਦਾ ਦਿੱਤਾ ਗਿਆ ਹੈ। ਭਾਰਤ ਬੰਦ ਦੀ ਕਾਲ ਦੌਰਾਨ ਜ਼ਿਲੇ ਵਿਚ ਅਮਨ ਤੇ ਕਾਨੂੰਨ ਦੀ ਹਾਲਤ ਵਿਗੜਨ ਦਾ ਡਰ ਹੈ ਅਤੇ ਅਮਨ ਸਾਂਤੀ ਭੰਗ ਹੋ ਜਾਣ ਅਤੇ ਜਾਨੀ ਤੇ ਮਾਲੀ ਨੁਕਸਾਨ ਹੋਣ ਦਾ ਵੀ ਅੰਦੇਸ਼ਾ ਹੈ। ਇਸ ਲਈ ਇਹ ਹੁਕਮ ਲਗਾਇਆ ਜਾਂਦਾ ਹੈ।

Adv.

Leave a Reply

Your email address will not be published. Required fields are marked *