ਡੇਂਗੂ ਤੋਂ ਬਚਣ ਲਈ ਆਪਣੇ ਘਰ ਤੇ ਕੰਮ ਵਾਲੇ ਥਾਵਾਂ ’ਤੇ ਕਿਤੇ ਵੀ ਪਾਣੀ ਖੜਾ ਨਾ ਹੋਣ ਦੇਵੋ – ਡਾ. ਹਰਪਾਲ ਸਿੰਘ

ਡੇਂਗੂ ਤੋਂ ਬਚਣ ਲਈ ਆਪਣੇ ਘਰ ਤੇ ਕੰਮ ਵਾਲੇ ਥਾਵਾਂ ’ਤੇ ਕਿਤੇ ਵੀ ਪਾਣੀ ਖੜਾ ਨਾ ਹੋਣ ਦੇਵੋ – ਡਾ. ਹਰਪਾਲ ਸਿੰਘ

ਬਟਾਲਾ, 22 ਅਕਤੂਬਰ ( ਅਮਰੀਕ ਮਠਾਰੂ ) – ਮਾਤਾ ਸੁਲੱਖਣੀ ਜੀ ਸਿਵਲ ਹਸਪਤਾਲ ਬਟਾਲਾ ਦੇ ਮਾਹਿਰ ਡਾਕਟਰ ਹਰਪਾਲ ਸਿੰਘ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਹਰ ਆਪਣੇ ਘਰਾਂ ਅਤੇ ਕੰਮ ਵਾਲੇ ਥਾਵਾਂ ’ਤੇ ਕੂਲਰਾਂ, ਗਮਲਿਆਂ, ਫਰਿਜਾਂ ਦੀਆਂ ਟ੍ਰੇਆਂ, ਛੱਤਾਂ ਤੇ ਪਏ ਕਬਾੜ ਦੇ ਸਮਾਨ, ਟਾਇਰਾਂ ਆਦਿ ਜਿਸ ਵਿੱਚ ਵੀ ਪਾਣੀ ਖੜਾ ਹੋ ਸਕਦਾ ਹੈ ਉਸਨੂੰ ਹਫ਼ਤੇ ਵਿੱਚ ਇੱਕ ਸਾਫ ਕਰਕੇ ਸੁਕਾਉਣ ਜਰੂਰ ਤਾਂ ਜੋ ਡੇਂਗੂ ਦੇ ਮੱਛਰਾਂ ਨੂੰ ਪੈਦਾ ਹੋਣ ਤੋਂ ਰੋਕਿਆ ਜਾ ਸਕੇ।

ਡਾ. ਹਰਪਾਲ ਸਿੰਘ ਨੇ ਕਿਹਾ ਕਿ ਡੇਂਗੂ ਅਤੇ ਚਿਨਗੁਨੀਆ ਇਲਾਜ ਯੋਗ ਹਨ ਅਤੇ ਇਨਾਂ ਬਿਮਾਰੀਆਂ ਦੇ ਟੈਸਟ ਅਤੇ ਇਲਾਜ ਦੀ ਸਹੂਲਤ ਸਿਵਲ ਹਸਪਤਾਲ ਬਟਾਲਾ ਵਿੱਚ ਉਪਲੱਬਧ ਹੈ। ਉਨਾਂ ਦੱਸਿਆ ਕਿ ਡੇਂਗੂ ਤੇ ਚਿਕਨਗੁਨੀਆ ਏਡੀਜ਼ ਨਾਂ ਦੇ ਮੱਛਰ ਦੇ ਕੱਟਣ ਨਾਲ ਫੈਲਦੇ ਹਨ ਅਤੇ ਇਹ ਮੱਛਰ ਸਾਫ਼ ਖੜੇ ਪਾਣੀ ਦੇ ਸੋਮਿਆਂ ਵਿੱਚ ਪੈਦਾ ਹੁੰਦਾ ਹੈ ਅਤੇ ਇਹ ਸਿਰਫ ਦਿਨ ਵੇਲੇ ਕੱਟਦਾ ਹੈ। ਉਨਾਂ ਕਿਹਾ ਕਿ ਤੇਜ਼ ਬੁਖਾਰ, ਸਿਰ ਦਰਦ, ਮਾਸ ਪੇਸ਼ੀਆਂ ਵਿੱਚ ਦਰਦ, ਚਮੜੀ ’ਤੇ ਦਾਣੇ, ਅੱਖਾਂ ਦੇ ਪਿਛਲੇ ਹਿੱਸੇ ਵਿੱਚ ਦਰਦ, ਮਸੂੜਿਆਂ ਅਤੇ ਨੱਕ ਵਿਚੋਂ ਖੂਨ ਦਾ ਵਗਣਾ ਡੇਂਗੂ ਦੇ ਲੱਛਣ ਹਨ। ਉਨ੍ਹਾਂ ਅੱਗੇ ਦੱਸਿਆ ਕਿ ਤੇਜ਼ ਬੁਖਾਰ, ਸਿਰ ਦਰਦ, ਜੋੜਾਂ ਵਿੱਚ ਦਰਦ ਅਤੇ ਸੋਜ਼, ਚਮੜੀ ਦੇ ਦਾਣੇ ਅਤੇ ਖਾਰਸ਼ ਚਿਕਨਗੁਨੀਆ ਬਿਮਾਰੀ ਦੇ ਲੱਛਣ ਹਨ।

Adv.

ਡਾ. ਹਰਪਾਲ ਸਿੰਘ ਨੇ ਡੇਂਗੂ ਤੇ ਚਿਕਨਗੁਨੀਆ ਤੋਂ ਬਚਾਅ ਦੇ ਤਰੀਕੇ ਦੱਸਦਿਆਂ ਕਿਹਾ ਕਿ ਕੂਲਰਾਂ ਅਤੇ ਗਮਲਿਆਂ ਦੀਆਂ ਟ੍ਰੇਆਂ ਵਿੱਚ ਖੜੇ ਪਾਣੀ ਨੂੰ ਹਫ਼ਤੇ ਵਿੱਚ ਇੱਕ ਵਾਰ ਜ਼ਰੂਰ ਸਾਫ ਕਰੋ। ਕੱਪੜੇ ਅਜਿਹੇ ਪਹਿਨੋ ਜਿਸ ਨਾਲ ਸਰੀਰ ਢੱਕਿਆ ਰਹੇ ਤਾਂ ਕਿ ਮੱਛਰ ਕੱਟ ਦਾ ਸਕੇ। ਸੌਣ ਵੇਲੇ ਮੱਛਰਦਾਨੀ, ਮੱਛਰ ਭਜਾਉਣ ਵਾਲੀਆਂ ਕਰੀਮਾਂ ਅਤੇ ਤੇਲ ਆਦਿ ਦਾ ਇਸਤੇਮਾਲ ਕਰੋ। ਬੁਖਾਰ ਹੋਣ ’ਤੇ ਐਸਪਰੀਨ ਅਤੇ ਬਰੂਫਿਨ ਨਾ ਲਵੋ, ਬੁਖਾਰ ਹੋਣ ’ਤੇ ਸਿਰਫ ਪੈਰਾਸੀਟਾਮੋਲ ਹੀ ਲਵੋ। ਛੱਤਾਂ ’ਤੇ ਰੱਖੀਆਂ ਪਾਣੀ ਦੀਆਂ ਟੈਂਕੀਆਂ ਦੇ ਢੱਕਣਾ ਨੂੰ ਚੰਗੀ ਤਰਾਂ ਬੰਦ ਕਰੋ। ਟੁੱਟੇ ਬਰਤਨਾਂ, ਡਰੰਮਾਂ, ਟਾਇਰਾਂ ਆਦਿ ਨੂੰ ਖੁੱਲੇ ਵਿੱਚ ਨਾ ਰੱਖੋ। ਪਾਣੀ ਜਾਂ ਤਰਲ ਚੀਜਾਂ ਜਿਆਦਾ ਪੀਓ ਅਤੇ ਅਰਾਮ ਕਰੋ। ਉਨਾਂ ਕਿਹਾ ਕਿ ਜੇਕਰ ਕਿਸੇ ਨੂੰ ਬੁਖਾਰ ਹੈ ਤਾਂ ਉਹ ਤੁਰੰਤ ਸਿਵਲ ਹਸਪਤਾਲ ਬਟਾਲਾ ਜਾਂ ਆਪਣੇ ਨੇੜੇ ਦੀ ਸਰਕਾਰੀ ਸਿਹਤ ਸੰਸਥਾ ਵਿੱਚ ਪਹੁੰਚ ਕਰਕੇ ਆਪਣਾ ਇਲਾਜ ਕਰਵਾਏ।

Leave a Reply

Your email address will not be published. Required fields are marked *