ਪੀਏਸੀ ਮੈਂਬਰ ਗੁਰਇਕਬਾਲ ਸਿੰਘ ਮਾਹਲ ਨੂੰ ਟਿਕਟ ਮਿਲਣ ਤੇ ਹਲਕਾ ਕਾਦੀਆਂ ਦੇ ਵੱਖ ਵੱਖ ਪਿੰਡਾਂ ਦੇ ਵਿੱਚ ਅਕਾਲੀ ਦਲ ਦੇ ਆਗੂਆਂ ਵਰਕਰਾਂ ਤੇ ਸਮਰਥਕਾਂ ਵਿਚ ਭਾਰੀ ਖੁਸ਼ੀ ਪਾਈ ਜਾ ਰਹੀ

ਗੁਰਇਕਬਾਲ ਸਿੰਘ ਮਾਹਲ ਵੱਲੋਂ ਪਾਰਟੀ ਹਾਈ ਕਮਾਂਡ ਦਾ ਧੰਨਵਾਦ

ਬਟਾਲਾ/ ਕਾਦੀਆਂ 28 ਨਵੰਬਰ (ਅਮਰੀਕ ਮਠਾਰੂ/ ਗੁਰਪ੍ਰੀਤ ਸਿੰਘ)
ਵਿਧਾਨ ਸਭਾ ਹਲਕਾ ਕਾਦੀਆਂ ਤੋਂ ਅਕਾਲੀ ਦਲ ਦੇ ਜੁਝਾਰੂ ਲੀਡਰ ਕੌਮੀ ਜਥੇਬੰਦਕ ਸਕੱਤਰ ਪੀਏਸੀ ਮੈਂਬਰ ਗੁਰਇਕਬਾਲ ਸਿੰਘ ਮਾਹਲ ਨੂੰ ਟਿਕਟ ਮਿਲਣ ਤੇ ਹਲਕਾ ਕਾਦੀਆਂ ਦੇ ਵੱਖ ਵੱਖ ਪਿੰਡਾਂ ਦੇ ਵਿੱਚ ਅਕਾਲੀ ਦਲ ਦੇ ਆਗੂਆਂ ਵਰਕਰਾਂ ਤੇ ਸਮਰਥਕਾਂ ਵਿਚ ਭਾਰੀ ਖੁਸ਼ੀ ਪਾਈ ਜਾ ਰਹੀ ।ਇਸ ਦੌਰਾਨ ਸਮੁੱਚੇ ਹਲਕੇ ਦੇ ਅਕਾਲੀ ਦਲ ਦੇ ਆਗੂਆਂ ਵਰਕਰਾਂ ਸਰਪੰਚਾਂ ਪੰਚਾਂ ਸਾਬਕਾ ਚੇਅਰਮੈਨਾਂ ਤੇ ਅਕਾਲੀ ਦਲ ਦੇ ਵਰਕਰਾਂ ਸਮਰਥਕਾਂ ਨੇ ਜਿੱਥੇ ਪਾਰਟੀ ਹਾਈ ਕਮਾਂਡ ਪਾਰਟੀ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਤੇ ਮਾਝੇ ਦੇ ਜਰਨੈਲ ਬਿਕਰਮ ਸਿੰਘ ਮਜੀਠੀਆ ਦਾ ਧੰਨਵਾਦ ਕੀਤਾ।

Adv.

ਉਥੇ ਹੀ ਹਲਕਾ ਕਾਦੀਆਂ ਤੋਂ ਗੁਰਇਕਬਾਲ ਸਿੰਘ ਮਾਹਲ ਦੇ ਵੱਲੋਂ ਪਾਰਟੀ ਹਾਈ ਕਮਾਂਡ ਦਾ ਧੰਨਵਾਦ ਕੀਤਾ ਅਤੇ ਨਾਲ ਹੀ ਉਹਨੇ ਹਲਕਾ ਵਾਸੀਆਂ ਦਾ ਵੀ ਧੰਨਵਾਦ ਕੀਤਾ ਜਿਨ੍ਹਾਂ ਦੇ ਯਤਨਾ ਸਦਕਾ ਅੱਜ ਪਾਰਟੀ ਹਾਈ ਕਮਾਂਡ ਵੱਲੋਂ ਉਨ੍ਹਾਂ ਨੂੰ ਟਿਕਟ ਦਿੱਤੀ ਗਈ ।ਇਸ ਮੌਕੇ ਗੁਰਇਕਬਾਲ ਸਿੰਘ ਮਾਹਲ ਦੇ ਵੱਲੋਂ ਸ਼੍ਰੋਮਣੀ ਅਕਾਲ ਦਲ ਦੇ ਪਾਰਟੀ ਪ੍ਰਧਾਨ ਸ ਸੁਖਬੀਰ ਸਿੰਘ ਬਾਦਲ ਅਤੇ ਮਾਝੇ ਦੇ ਜਰਨੈਲ ਬਿਕਰਮ ਸਿੰਘ ਮਜੀਠੀਆ ਤੇ ਸਮੁੱਚੀ ਹਾਈਕਮਾਂਡ ਦਾ ਧੰਨਵਾਦ ਕਰਦਿਆਂ ਕਿਹਾ ਕਿ ਹਲਕਾ ਕਾਦੀਆਂ ਤੋਂ ਉਹ ਵਿਧਾਨ ਸਭਾ ਦੀਆਂ ਚੋਣਾਂ ਦੌਰਾਨ ਇਤਿਹਾਸਕ ਜਿੱਤ ਹਾਸਲ ਕਰ ਕੇ ਅਤੇ ਸੀਟ ਜਿੱਤ ਕੇ ਪਾਰਟੀ ਪ੍ਰਧਾਨ ਸ ਸੁਖਬੀਰ ਸਿੰਘ ਬਾਦਲ ਅਤੇ ਮਾਝੇ ਦੇ ਜਰਨੈਲ ਬਿਕਰਮ ਸਿੰਘ ਮਜੀਠੀਆ ਦੀ ਝੋਲੀ ਵਿਚ ਪਾਉਣਗੇ ।

ਇਸ ਮੌਕੇ ਹਲਕਾ ਕਾਦੀਆਂ ਦੇ ਵੱਖ ਵੱਖ ਪਿੰਡਾਂ ਤੋਂ ਅਕਾਲੀ ਦਲ ਦੇ ਸਮਰਥਕਾਂ ਵੱਲੋਂ ਗੁਰਇਕਬਾਲ ਸਿੰਘ ਮਾਹਲ ਦੀ ਜਿੱਤ ਨੂੰ ਯਕੀਨੀ ਬਣਾਉਣ ਦਾ ਦਾਅਵਾ ਕੀਤਾ ।

 

Leave a Reply

Your email address will not be published. Required fields are marked *