ਏ
ਬਟਾਲਾ, 3 ਦਸੰਬਰ ( ਜਸ਼ਨਪ੍ਰੀਤ/ ਗੁਰਿੰਦਰ ਸੰਧੂ ) – ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਧਿਕਾਰੀ ਗੁਰਦਾਸਪੁਰ ਜਨਾਬ ਮੁਹੰਮਦ ਇਸ਼ਫਾਕ ਦੀਆਂ ਹਦਾਇਤਾਂ ਤਹਿਤ ਵਿਧਾਨ ਸਭਾ ਚੋਣਾਂ 2022 ਨੂੰ ਮੁੱਖ ਰੱਖਦੇ ਹੋਏ ਵੋਟਰਾਂ/ਨਾਗਰਿਕਾਂ ਨੂੰ ਵੋਟਿੰਗ ਮਸ਼ੀਨਾਂ ਅਤੇ ਵੀਵੀਪੈਟ ਦੀ ਵਰਤੋਂ ਸਬੰਧੀ ਜਾਗਰੂਕ ਕੀਤਾ ਜਾ ਰਿਹਾ ਹੈ। ਇਸ ਜਾਗਰੂਕਤਾ ਮੁਹਿੰਮ ਤਹਿਤ ਵਿਧਾਨ ਸਭਾ ਚੋਣ ਹਲਕਾ ਬਟਾਲਾ ਵਿੱਚ ਇੱਕ ਵਿਸ਼ੇਸ਼ ਜਾਗਰੂਕਤਾ ਵੈਨ ਚਲਾਈ ਜਾ ਰਹੀ
ਹੈ ਜਿਸ ਰਾਹੀਂ ਪੋਲਿੰਗ ਬੂਥ ਉੱਪਰ ਜਾ ਕੇ ਵੋਟਰਾਂ ਨੂੰ ਈ.ਵੀ.ਐੱਮ. ਅਤੇ ਵੀਵੀਪੈਟ ਮਸ਼ੀਨਾਂ ਦੀ ਵਰਤੋਂ ਬਾਰੇ ਦੱਸਿਆ ਜਾ ਰਿਹਾ ਹੈ।
ਚੋਣਕਾਰ ਰਜਿਸਟ੍ਰੇਸ਼ਨ ਅਧਿਕਾਰੀ-ਕਮ-ਐੱਸ.ਡੀ.ਐੱਮ. ਬਟਾਲਾ ਸ੍ਰੀ ਰਾਮ ਸਿੰਘ ਨੇ ਦੱਸਿਆ ਕਿ 1 ਦਸੰਬਰ ਤੋਂ ਬਟਾਲਾ ਵਿਧਾਨ ਸਭਾ ਹਲਕੇ ਵਿੱਚ ਇਹ ਵਿਸ਼ੇਸ਼ ਜਾਗਰੂਕਤਾ ਮੁਹਿੰਮ ਚਲਾਈ ਜਾ ਰਹੀ ਹੈ ਤਾਂ ਜੋ ਵੋਟਰਾਂ ਤੱਕ ਸਿੱਧੀ ਪਹੁੰਚ ਕਰਕੇ ਉਨ੍ਹਾਂ ਨੂੰ ਈ.ਵੀ.ਐੱਮ. ਅਤੇ ਵੀਵੀਪੈਟ ਬਾਰੇ ਦੱਸਿਆ ਜਾ ਸਕੇ। ਉਨ੍ਹਾਂ ਦੱਸਿਆ ਕਿ ਸੈਕਟਰ ਅਫ਼ਸਰਾਂ ਅਤੇ ਬੀ.ਐੱਲ.ਓਜ਼ ਵੱਲੋਂ ਆਪਣੇ-ਆਪਣੇ ਪੋਲਿੰਗ ਬੂਥਾਂ ਉੱਪਰ ਈ.ਵੀ.ਐੱਮ. ਅਤੇ ਵੀਵੀਪੈਟ ਨੂੰ ਦਿਖਾਇਆ ਜਾ ਰਿਹਾ ਹੈ ਅਤੇ ਨਾਲ ਹੀ ਪ੍ਰੈਕਟੀਕਲੀ ਇਸਦੀ ਜਾਣਕਾਰੀ ਦਿੱਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਵਿਧਾਨ ਸਭਾ ਹਲਕਾ ਬਟਾਲਾ ਦੇ ਹਰ ਪੋਲਿੰਗ ਬੂਥ ਤੱਕ ਪਹੁੰਚ ਕੀਤੀ ਜਾਵੇਗੀ।
Adv.
ਸੈਕਟਰ ਅਫ਼ਸਰ ਜਸਬੀਰ ਸਿੰਘ ਨੇ ਦੱਸਿਆ ਕਿ ਇਸ ਜਾਗਰੂਕਤਾ ਮੁਹਿੰਮ ਨੂੰ ਬਹੁਤ ਵਧੀਆ ਹੁੰਗਾਰਾ ਮਿਲ ਰਿਹਾ ਹੈ। ਉਨ੍ਹਾਂ ਦੱਸਿਆ ਕਿ ਜਾਗਰੂਕਤਾ ਵੈਨ ਵਿੱਚ ਲੋਕਾਂ ਨੂੰ ਦਿਖਾਉਣ ਲਈ ਵੋਟਰ ਵੈਰੀਫਾਈਏਬਲ ਪੇਪਰ ਆਡਿਟ (ਵੀ.ਵੀ.ਪੀ.ਏ.ਟੀ), ਇਲੈਕਟ੍ਰਾਨਿਕ ਵੋਟਿੰਗ ਮਸ਼ੀਨ (ਈ.ਵੀ.ਐਮ) ਨਾਲ ਜੁੜੀ ਇਕ ਮਸ਼ੀਨ ਰੱਖੀ ਗਈ ਹੈ, ਜਿਸ ਦੇ ਰਾਹੀਂ ਵੋਟਰਾਂ ਆਪਣੀ ਵੋਟ ਤਸਦੀਕ ਕਰਨ ਬਾਰੇ ਦੱਸਿਆ ਜਾ ਰਿਹਾ ਹੈ। ਉਨਾਂ ਕਿਹਾ ਕਿ ਵੀਵੀਪੈਟ ਮਸ਼ੀਨ ਰਾਹੀਂ ਵੋਟਰ ਲਗਭਗ 7 ਸੈਕਿੰਡ ਲਈ ਉਸ ਉਮੀਦਵਾਰ ਦਾ ਲੜੀ ਨੰਬਰ, ਨਾਂ ਅਤੇ ਚੋਣ ਨਿਸ਼ਾਨ ਦੇਖ ਸਕਦੇ ਹਨ, ਜਿਨਾਂ ਨੂੰ ਉਨਾਂ ਨੇ ਵੋਟ ਪਾਈ ਹੈ। ਜਸਬੀਰ ਸਿੰਘ ਨੇ ਕਿਹਾ ਕਿ ਵੋਟਰ ਨੂੰ ਵੋਟ ਪਾਉਣ ਲਈ ਈ.ਵੀ.ਐਮ ਦੇ ਬੈਲਟ ਯੂਨਿਟ ’ਤੇ ਨੀਲਾ ਬਟਨ ਦਬਾਉਣ ਦੇ ਨਾਲ ਹੀ ਵੀ.ਵੀ.ਪੀ.ਏ.ਟੀ ’ਤੇ ਛਪੀ ਹੋਈ ਪਰਚੀ ਦੀ ਜਾਂਚ ਕਰਨੀ ਚਾਹੀਦੀ ਹੈ। ਜਸਬੀਰ ਸਿੰਘ ਨੇ ਦੱਸਿਆ ਕਿ ਜਾਗਰੂਕਤਾ ਮੁਹਿੰਮ ਦੌਰਾਨ ਵੋਟਰ ਖੁਦ ਈ.ਵੀ.ਐੱਮ. ਅਤੇ ਵੀਵੀਪੈਟ ਮਸ਼ੀਨਾਂ ਦੀ ਵਰਤੋਂ ਕਰਕੇ ਦੇਖ ਰਹੇ ਹਨ।
Adv.

