ਕਾਦੀਆਂ 9 ਦਸੰਬਰ (ਗੁਰਪ੍ਰੀਤ ਸਿੰਘ )
ਜਮਹੂਰੀ ਕਿਸਾਨ ਸਭਾ ਦੇ ਕਿਸਾਨਾਂ ਦਾ ਦਿੱਲੀ ਮੋਰਚੇ ਦੀ ਜਿੱਤ ਤੋਂ ਬਾਅਦ ਅੱਜ ਕਾਦੀਆਂ ਅਤੇ ਪਿੰਡ ਠੱਕਰ ਸੰਧੂ ਪਹੁੰਚਣ ਤੇ ਸ਼ਹਿਰ ਵਾਸੀਆਂ ਅਤੇ ਪਿੰਡ ਵਾਸੀਆਂ ਦੇ ਵੱਲੋਂ ਫੁੱਲਾਂ ਦੀ ਵਰਖਾ ਕਰਕੇ ਸਰੋਪੇ ਪਾ ਕੇ ਉਨ੍ਹਾਂ ਦਾ ਵਿਸ਼ੇਸ ਸਨਮਾਨ ਕੀਤਾ ਗਿਆ ।ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਜਮਹੂਰੀ ਕਿਸਾਨ ਸਭਾ ਦੇ ਪ੍ਰਧਾਨ ਕਾਮਰੇਡ ਅਜੀਤ ਸਿੰਘ ਠੱਕਰ ਸੰਧੂ ਨੇ ਦੱਸਿਆ ਕੇਂਦਰ ਸਰਕਾਰ ਦੇ ਵੱਲੋਂ ਤਿੰਨ ਖੇਤੀ ਕਾਨੂੰਨ ਲਾਗੂ ਕੀਤੇ ਗਏ ਜਿਨ੍ਹਾਂ ਨੂੰ ਰੱਦ ਕਰਵਾਉਣ ਦੇ ਲਈ ਜੱਥੇਬੰਦੀਆਂ ਦੇ ਵੱਲੋਂ ਪਿਛਲੇ ਇਕ ਸਾਲ ਤੋਂ ਦਿੱਲੀ ਵਿਚ ਸੰਘਰਸ਼ ਕੀਤੇ ਜਾ ਰਹੇ ਸਨ ।ਅਤੇ ਕੇਂਦਰ ਸਰਕਾਰ ਦੇ ਵੱਲੋਂ ਤਿੰਨੇ ਖੇਤੀ ਕਾਨੂੰਨ ਰੱਦ ਕਰ ਦਿੱਤੇ ਹਨ ਜਿਸ ਨਾਲ ਸੰਯੁਕਤ ਕਿਸਾਨ ਮੋਰਚਾ ਅਤੇ ਕਿਸਾਨ ਜਥੇਬੰਦੀਆਂ ਦੇ ਕਿਸਾਨਾਂ ਅਤੇ ਕਿਸਾਨ ਮਜ਼ਦੂਰ ਏਕਤਾ ਦੀ ਜਿੱਤ ਹੋਈ ਹੈ ।ਉਨ੍ਹਾਂ ਦੱਸਿਆ ਕਿ ਪਿੰਡ ਠੱਕਰ ਸੰਧੂ ਤੋਂ ਦਿੱਲੀ ਗਏ ਕਿਸਾਨਾਂ ਦਾ ਅੱਜ ਕਾਦੀਆਂ ਅਤੇ ਪੰਜ ਠੱਕਰ ਸੰਧੂ ਤੋਂ ਵੱਖ ਵੱਖ ਥਾਵਾਂ ਤੇ ਪਹੁੰਚਣ ਤੇ ਕਿਸਾਨਾਂ ਦਾ ਭਰਵਾਂ ਸਵਾਗਤ ਕੀਤਾ ਗਿਆ ਇਲਾਕਾ ਨਿਵਾਸੀਆਂ ਦੇ ਵੱਲੋਂ ਫੁੱਲਾਂ ਦੀ ਵਰਖਾ ਕਰ ਕੇ ਅਤੇ ਹਾਰ ਪਾ ਕੇ ਸਿਰੋਪਾ ਪਾ ਕੇ ਉਨ੍ਹਾਂ ਦਾ ਵਿਸ਼ੇਸ਼ ਸਨਮਾਨ ਕੀਤਾ ।
Adv.
ਇਸ ਦੌਰਾਨ ਪਿੰਡ ਠੱਕਰ ਸੰਧੂ ਦੇ ਕਿਸਾਨਾ ਪਹੁੰਚਣ ਤੇ ਜ਼ੋਰਦਾਰ ਸਵਾਗਤ ਕੀਤਾ ਗਿਆ ਇਸ ਮੌਕੇ ਕਾਮਰੇਡ ਅਜੀਤ ਸਿੰਘ ਠੱਕਰ ਸੰਧੂ ਨੇ ਦੱਸਿਆ ਇਹ ਲੜਾਈ ਕਿਸਾਨ ਭਰਾਵਾਂ ਦੀ ਏਕੇ ਦੀ ਜਿੱਤ ਹੈ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਕਾਮਰੇਡ ਅਜੀਤ ਸਿੰਘ ਠੱਕਰਸੰਧੂ ,ਅਮਰੀਕ ਸਿੰਘ, ਪ੍ਰਕਾਸ਼ ਸਿੰਘ ਸੰਧੂ ,ਮਲਕੀਤ ਸਿੰਘ ਠੱਕਰ ਸੰਧੂ, ਜਗਦੀਪ ਸਿੰਘ ਠੱਕਰ ਸੰਧੂ ,ਸਰਬਜੀਤ ਸਿੰਘ ਠੱਕਰ ਸੰਧੂ, ਬਲਦੇਵ ਸਿੰਘ ਠੱਕਰ ਸੰਧੂ ,ਅਜੀਤ ਸਿੰਘ ਲੰਬੜਦਾਰ, ਜਸਪਿੰਦਰ ਸਿੰਘ ,ਗੁਰਨਾਮ ਸਿੰਘ, ਸਤਨਾਮ ਸਿੰਘ, ਠੇਕੇਦਾਰ ਕਸ਼ਮੀਰ ਸਿੰਘ ਠੱਕਰ ਸੰਧੂ, ਪੰਜਾਬ ਸਿੰਘ, ਸਤਨਾਮ ਸਿੰਘ, ਹਰਭਜਨ ਸਿੰਘ, ਆਦਿ ਹਾਜ਼ਰ ਸਨ।