ਕਾਦੀਆਂ 13 ਦਸੰਬਰ (ਗੁਰਪ੍ਰੀਤ ਸਿੰਘ )
ਪੁਲੀਸ ਜ਼ਿਲ੍ਹਾ ਬਟਾਲਾ ਅਧੀਨ ਆਉਂਦੇ ਥਾਣਾ ਕਾਦੀਆਂ ਦੇ ਅੰਦਰ ਸ਼ਹਿਰ ਦੇ ਵੱਖ ਵੱਖ ਥਾਂਵਾਂ ਤੇ ਆਏ ਦਿਨ ਹੀ ਚੋਰੀ ਦੀਆਂ ਘਟਨਾਵਾਂ ਦਿਨੋਂ ਦਿਨ ਵੱਧਦੀਆਂ ਜਾ ਰਹੀਆਂ ਹਨ ।ਇਸੇ ਤਰ੍ਹਾਂ ਦੀ ਤਾਜ਼ੀ ਘਟਨਾ ਬੀਤੀ ਦੇਰ ਰਾਤ ਵਾਪਰੀ ਜਦੋਂ ਬੱਸ ਸਟੈਂਡ ਕਾਦੀਆਂ ਦੇ ਨਜ਼ਦੀਕ ਜੱਸਾ ਸਿੰਘ ਰਾਮਗੜ੍ਹੀਆ ਚੌਕ ਦੇ ਕੋਲ ਬਾਜ਼ਾਰ ਦੇ ਅੰਦਰ ਹੋਲਸੇਲ ਬਰੈੱਡਾ ਵਾਲੀ ਦੁਕਾਨ ਤੇ ਚੋਰਾਂ ਵਲੋਂ ਤਾਲੇ ਤੋੜ ਕੇ ਅੰਦਰ ਪਏ ਕਰੀਬ 70 ਹਜ਼ਾਰ ਰੁਪਏ ਦੀ ਨਕਦੀ ਅਤੇ ਇਕ ਇਨਵਰਟਰ ਦਾ ਬੈਟਰਾ ਜਿਸ ਦੀ ਕੀਮਤ ਕਰੀਬ 14 ਹਜ਼ਾਰ ਰੁਪਏ ਸੀ ।ਜਿਸ ਨੂੰ ਚੋਰਾਂ ਵਲੋਂ ਚੋਰੀ ਕੀਤਾ ਗਿਆ ।ਦੁਕਾਨ ਮਾਲਕ ਵਿਕਾਸ ਕੁਮਾਰ ਨੇ ਪੁਲੀਸ ਪ੍ਰਸ਼ਾਸਨ ਦੇ ਕੋਲੋਂ ਮੰਗ ਕੀਤੀ ਕਿ ਚੋਰਾਂ ਨੂੰ ਜਲਦੀ ਤੋਂ ਜਲਦੀ ਫਡ਼ਿਆ ਜਾਵੇ ਇਸੇ ਤਰ੍ਹਾਂ ਹੀ ਆਸ ਪਾਸ ਦੇ ਦੁਕਾਨਦਾਰ ਡਿੰਪਲ ਭਨੋਟ ਅਤੇ ਹੋਰ ਦੁਕਾਨਦਾਰਾਂ ਦੇ ਵੱਲੋਂ ਵੀ ਪ੍ਰਸ਼ਾਸਨ ਦੇ ਕੋਲੋਂ ਮੰਗ ਕੀਤੀ ਕਿ ਇਲਾਕੇ ਵਿਚ ਹੋ ਰਹੀਆਂ ਚੋਰੀ ਦੀਆਂ ਘਟਨਾਵਾਂ ਨੂੰ ਰੋਕਿਆ ਜਾਵੇ ਅਤੇ ਇਸ ਦੁਕਾਨ ਮਾਲਕ ਦੇ ਹੋਏ ਨੁਕਸਾਨ ਦੀ ਚੋਰਾਂ ਨੂੰ ਫਡ਼ ਕੇ ਭਰਪਾਈ ਕੀਤੀ ਜਾਵੇ ।ਦੱਸਿਆ ਜਾ ਰਿਹਾ ਹੈ ਕਿ ਕੁਝ ਦਿਨ ਪਹਿਲਾਂ ਹਰਚੋਵਾਲ ਰੋਡ ਕਾਹਲਵਾਂ ਮੋੜ ਦੇ ਉੱਪਰ ਵੀ ਚੋਰਾਂ ਵਲੋਂ ਤਿੰਨ ਦੁਕਾਨਾਂ ਨੂੰ ਨਿਸ਼ਾਨਾ ਬਣਾਇਆ ਗਿਆ ਅਤੇ ਦੁਕਾਨਾਂ ਦੇ ਤਾਲੇ ਤੋਡ਼ ਕੇ ਤੇ ਕੰਧਾਂ ਪਾੜ ਕੇ ਅੰਦਰ ਪਈ ਲੱਖਾਂ ਰੁਪਿਆਂ ਦਾ ਸਾਮਾਨ ਚੋਰੀ ਕੀਤਾ ਗਿਆ ਸੀ ਇਲਾਕੇ ਦੇ ਵਿਚ ਚੋਰਾਂ ਦੇ ਹੌਂਸਲੇ ਕਾਫੀ ਬੁਲੰਦ ਹਨ ।ਉੱਧਰ ਦੂਜੇ ਪਾਸੇ ਪੁਲਸ ਥਾਣਾ ਕਾਦੀਆਂ ਦੀ ਟੀਮ ਨੇ ਮੌਕੇ ਤੇ ਪਹੁੰਚ ਕੇ ਘਟਨਾ ਸਥਾਨ ਦਾ ਜਾਇਜ਼ਾ ਲਿਆ ਅਤੇ ਦੁਕਾਨਦਾਰ ਦੇ ਬਿਆਨਾਂ ਨੂੰ ਕਲਮਬੰਦ ਕੀਤਾ ਅਤੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ।
Adv.