ਖੇਤੀ-ਆਰਡੀਨੈਂਸਾਂ ਖ਼ਿਲਾਫ਼ ਦੇਸ਼ ਦੇ ਕਿਸਾਨਾਂ ਵੱਲੋਂ  ਸੰਘਰਸ਼ ਦਾ ਐਲਾਨ ਕੀਤਾ ਗਿਆ ਹੈ।

ਖੇਤੀ-ਆਰਡੀਨੈਂਸਾਂ ਖ਼ਿਲਾਫ਼ ਦੇਸ਼ ਦੇ ਕਿਸਾਨਾਂ ਵੱਲੋਂ  ਸੰਘਰਸ਼ ਦਾ ਐਲਾਨ ਕੀਤਾ ਗਿਆ ਹੈ। 14 ਸਤੰਬਰ ਨੂੰ ਪਾਰਲੀਮੈਂਟ ਦੇ ਮੌਨਸੂਨ ਸ਼ੈਸ਼ਨ ਦੇ ਸ਼ੁਰੂਆਤੀ ਦਿਨ ਦੇਸ਼ ਭਰ ਦੀਆਂ ਕਰੀਬ 200 ਜਥੇਬੰਦੀਆਂ ਦੀ ਸਾਂਝੀ  ਹਿੰਦ ਕਿਸਾਨ ਸੰਘਰਸ਼  ਕਮੇਟੀ’ ਵੱਲੋਂ ਰੋਸ ਮੁਜ਼ਾਹਰਿਆਂ ਦਾ ਸੱਦਾ ਦਿੱਤਾ ਗਿਆ ਹੈ। ਕਮੇਟੀ ਵੱਲੋਂ ਪਾਰਲੀਮੈਂਟ ਦੇ ਸਾਹਮਣੇ ਸੰਕੇਤਕ ਪ੍ਰਦਰਸ਼ਨ ਕਰਨ ਦੇ ਨਾਲ-ਨਾਲ ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿੱਚ ਵੱਡੀਆਂ ਕਿਸਾਨ-ਰੈਲੀਆਂ ਕੀਤੀਆਂ ਜਾਣਗੀਆਂ। ਕਮੇਟੀ ਵਿੱਚ  ਸ਼ਾਮਿਲ ਪੰਜਾਬ ਦੀਆਂ  ਸੰਘਰਸ਼ਸ਼ੀਲ ਕਿਸਾਨ ਜਥੇਬੰਦੀਆਂ  ਪੰਜਾਬ ਵਿੱਚ  ਅੰਮ੍ਰਿਤਸਰ, ਫਗਵਾੜਾ, ਬਰਨਾਲਾ, ਪਟਿਆਲਾ ਅਤੇ ਮੋਗਾ ਵਿਖੇ ਕੇਂਦਰ ਸਰਕਾਰ ਖ਼ਿਲਾਫ਼ ਲਲਕਾਰ-ਰੈਲੀਆਂ ਕਰਨਗੀਆਂ ਅਤੇ  ਖੇਤੀ-ਆਰਡੀਨੈਂਸਾਂ ਸਮੇਤ ਬਿਜਲੀ-ਐਕਟ-2020 ਤੁਰੰਤ ਰੱਦ ਕਰਨ ਦੀ ਮੰਗ ਕੀਤੀ ਜਾਵੇਗੀ।

ਕਿਸਾਨ ਆਗੂ ਜਗਮੋਹਨ ਸਿੰਘ ਪਟਿਆਲਾ ਨੇ ਤਿਆਰੀਆਂ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਕੁੱਲ ਹਿੰਦ ਕਿਸਾਨ ਸੰਘਰਸ਼  ਕਮੇਟੀ ਵਿੱਚ  ਸ਼ਾਮਿਲ  ਕਿਸਾਨ ਜਥੇਬੰਦੀਆਂ ਨੇ ਪਿਛਲੇ ਦਿਨਾਂ ਤੋਂ ਇਹਨਾਂ ਰੈਲੀਆਂ ਦੀਆਂ ਤਿਆਰੀਆਂ ਜ਼ੋਰਾਂ-ਸ਼ੋਰਾਂ ਨਾਲ  ਕੀਤੀਆਂ ਹਨ, ਪਿੰਡਾਂ ਵਿੱਚ ਢੋਲ-ਮਾਰਚ, ਮੀਟਿੰਗ  ਰਾਹੀਂ ਕਿਸਾਨਾਂ, ਨੌਜਵਾਨਾਂ ਅਤੇ ਔਰਤਾਂ ਨੂੰ ਲਾਮਬੰਦ ਕਰਦਿਆਂ ਹਰੇਕ ਪਿੰਡ ਵਿੱਚੋਂ  ਵੱਡੀ ਗਿਣਤੀ ਵਿੱਚ  ਕਿਸਾਨਾਂ ਦੀ ਸ਼ਮੂਲੀਅਤ ਕਰਵਾਉਣ ਲਈ ਮੁਹਿੰਮਾਂ ਵਿੱਢੀਆਂ ਹੋਈਆਂ ਹਨ।

Leave a Reply

Your email address will not be published. Required fields are marked *