ਉਮੀਦਵਾਰਾਂ ਦੇ ਅਪਰਾਧਿਕ ਪਿਛਕੋੜ ਬਾਰੇ ਵੋਟਰਾਂ ਦੀ ਜਾਣਕਾਰੀ ਲਈ ‘ਨੋਅ ਯੂਅਰ ਕੈਂਡੀਡੇਟ’ ਐਪ ਜਾਰੀ : ਵਧੀਕ ਜ਼ਿਲ੍ਹਾ ਚੋਣ ਅਧਿਕਾਰੀ

ਉਮੀਦਵਾਰਾਂ ਦੇ ਅਪਰਾਧਿਕ ਪਿਛਕੋੜ ਬਾਰੇ ਵੋਟਰਾਂ ਦੀ ਜਾਣਕਾਰੀ ਲਈ ‘ਨੋਅ ਯੂਅਰ ਕੈਂਡੀਡੇਟ’ ਐਪ ਜਾਰੀ : ਵਧੀਕ ਜ਼ਿਲ੍ਹਾ ਚੋਣ ਅਧਿਕਾਰੀ

 

ਬਟਾਲਾ, 24 ਜਨਵਰੀ (ਅਮਰੀਕ ਮਠਾਰੂ/ਗੁਰਿੰਦਰ ਸੰਧੂ ) – ਭਾਰਤੀ ਚੋਣ ਕਮਿਸ਼ਨ ਵੱਲੋਂ ਵਿਧਾਨ ਸਭਾ ਚੋਣਾਂ-2022 ਵਿਚ ਚੋਣ ਲੜ ਰਹੇ ਉਮੀਦਵਾਰਾਂ ਦੇ ਅਪਰਾਧਿਕ ਪਿਛੋਕੜ ਬਾਰੇ ਆਮ ਲੋਕਾਂ ਨੂੰ ਜਾਣੂ ਕਰਾਉਣ ਦੇ ਉਦੇਸ਼ ਨਾਲ ‘ਨੋਅ ਯੂਅਰ ਕੈਂਡੀਡੇਟ’ (ਆਪਣੇ ਉਮੀਦਵਾਰ ਨੂੰ ਜਾਣੋ) ਐਪਲੀਕੇਸ਼ਨ ਜਾਰੀ ਕੀਤੀ ਗਈ ਹੈ।

 

ਇਸ ਐਪ ਸਬੰਧੀ ਜਾਣਕਾਰੀ ਦਿੰਦਿਆਂ ਵਧੀਕ ਜ਼ਿਲ੍ਹਾ ਚੋਣ ਅਧਿਕਾਰੀ-ਕਮ-ਵਧੀਕ ਡਿਪਟੀ ਕਮਿਸ਼ਨਰ (ਜਨਰਲ) ਸ੍ਰੀ ਰਾਹੁਲ ਸਿੰਧੂ ਨੇ ਦੱਸਿਆ ਕਿ ਵਿਧਾਨ ਸਭਾ ਚੋਣਾਂ-2022 ਵਿਚ ਚੋਣ ਲੜ ਰਹੇ ਉਮੀਦਵਾਰਾਂ ਵੱਲੋਂ ਆਪਣੀ ਨਾਮਜ਼ਦਗੀ ਦਾਖ਼ਲ ਕਰਨ ਸਮੇਂ ਆਪਣੇ ਅਪਰਾਧਿਕ ਪਿਛੋਕੜ (ਜੇ ਕੋਈ ਹੈ) ਬਾਰੇ ਨਾਮਜ਼ਦਗੀ ਪੱਤਰ ਵਿੱਚ ਦਰਜ ਕਰਨਾ ਲਾਜ਼ਮੀ ਹੈ। ਉਨਾਂ ਕਿਹਾ ਕਿ ਡਿਜੀਟਾਈਜੇਸ਼ਨ ਸਮੇਂ ਰਿਟਰਨਿੰਗ ਅਫ਼ਸਰ ਵੱਲੋਂ ਉਮੀਦਵਾਰ ਦੇ ਅਪਰਾਧਿਕ ਪਿਛੋਕੜ ਬਾਰੇ ਹਾਂ ਜਾਂ ਨਾਂਹ ਚੱੈਕ ਬੋਕਸ ’ਤੇ ਕਲਿੱਕ ਕਰਨਾ ਹੋਵੇਗਾ ਤੇ ਉਮੀਦਵਾਰ ਵੱਲੋਂ ਨਾਮਜ਼ਦਗੀ ਸਮੇਂ ਜਮ੍ਹਾਂ ਕਰਵਾਇਆ ਦਸਤਾਵੇਜ਼ ਸਕੈਨ ਕਰ ਕੇ ਅਪਲੋਡ ਕਰਨਾ ਹੋਵੇਗਾ। ਉਨਾਂ ਕਿਹਾ ਕਿ ਰਿਟਰਨਿੰਗ ਅਫ਼ਸਰ ਇਹ ਯਕੀਨੀ ਬਣਾਉਣਗੇ ਕਿ ਉਮੀਦਵਾਰ ਦੇ ਅਪਰਾਧਿਕ ਪਿਛੋਕੜ ਵਾਲਾ ਦਸਤਾਵੇਜ਼ ਦਰੁਸਤ ਹੈ ਤੇ ਕੋਈ ਵੀ ਨਾਗਰਿਕ ਇਸ ਨੂੰ ‘ਨੋਅ ਯੂਅਰ ਕੈਂਡੀਡੇਟ’ ਐਪ ਰਾਹੀਂ ਦੇਖ ਸਕਣਗੇ। ਉਨਾਂ ਕਿਹਾ ਕਿ ਇਸ ਐਪਲੀਕੇਸ਼ਨ ਜ਼ਰੀਏ ਵੋਟਰਾਂ ਨੂੰ ਆਪਣੇ ਉਮੀਦਵਾਰਾਂ ਦੇ ਅਪਰਾਧਿਕ ਪਿਛੋਕੜ (ਜੇਕਰ ਕੋਈ ਹੈ) ਬਾਰੇ ਪਤਾ ਲੱਗ ਸਕੇਗਾ ਤੇ ਇਹ ਐਪ ਉਨਾਂ ਨੂੰ ਅਪਣੇ ਵੋਟ ਦੇ ਅਧਿਕਾਰ ਦੀ ਸਹੀ ਵਰਤੋਂ ਕਰਨ ਵਿਚ ਮਦਦਗਾਰ ਹੋਵੇਗੀ।

Adv.

ਜ਼ਿਲ੍ਹੇ ਦੇ ਵੋਟਰਾਂ ਨੂੰ ਇਸ ਐਪਲੀਕੇਸ਼ਨ ਨੂੰ ਡਾਊਨਲੋਡ ਕਰਨ ਦੀ ਅਪੀਲ ਕਰਦਿਆਂ ਸ੍ਰੀ ਰਾਹੁਲ ਸਿੰਧੂ ਨੇ ਕਿਹਾ ਕਿ ਚੋਣ ਕਮਿਸ਼ਨ ਵੱਲੋਂ ਇਹ ਐਪ ਚੋਣ ਲੜ ਰਹੇ ਉਮੀਦਵਾਰਾਂ ਦੇ ਅਪਰਾਧਿਕ ਪਿਛੋਕੜਾਂ ਬਾਰੇ ਜਾਗਰੂਕਤਾ ਪ੍ਰਦਾਨ ਕਰਨ ਲਈ ਤਿਆਰ ਕੀਤੀ ਗਈ ਹੈ ਤਾਂ ਜੋ ਪਾਰਦਰਸ਼ੀ ਚੋਣਾਂ ਨੂੰ ਯਕੀਨੀ ਬਣਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਇਸ ਐਪ ਨੂੰ ਗੂਗਲ ਪਲੇਅ ਸਟੋਰ ਅਤੇ ਐਪਲ ਐਪ ਸਟੋਰ ਤੋਂ ਡਾਊਨਲੋਡ ਕੀਤਾ ਜਾ ਸਕਦਾ ਹੈ ਅਤੇ ਇਸ ਦਾ ਲਿੰਕ ਕਮਿਸ਼ਨ ਦੀ ਵੈੱਬਸਾਈਟ ’ਤੇ ਵੀ ਉਪਲਬਧ ਹੈ।

 

Leave a Reply

Your email address will not be published. Required fields are marked *